Punjab

ਆਪ ਦਾ ਵਿਦਿਆਰਥੀ ਰਾਜਨੀਤੀ ਵਿੱਚ ਪ੍ਰਵੇਸ਼ ,ਵਿਦਿਆਰਥੀ ਵਿੰਗ CYSS ਨੇ ਜਿੱਤੀ ਯੂਨੀਵਰਸਿਟੀ ਚੋਣ

 ਚੰਡੀਗੜ੍ਹ :  ਇਸ ਸਾਲ ਪੰਜਾਬ ਦੀ ਰਾਜਨੀਤੀ ਵਿੱਚ ਰਿਕਾਰਡ ਤੋੜ ਜਿੱਤ ਹਾਸਲ ਕਰਨ ਤੋਂ ਬਾਅਦ ਆਪ ਨੇ ਵਿਦਿਆਰਥੀ ਰਾਜਨੀਤੀ ਵਿੱਚ ਵੀ ਪ੍ਰਵੇਸ਼ ਕਰ ਲਿਆ ਹੈ। CYSS (ਛਾਤਰ ਯੂਵਾ ਸੰਘਰਸ਼ ਸਮਿਤੀ) ਨੇ ਪੰਜਾਬ ਯੂਨੀਵਰਸਿਟੀ ਦੀਆਂ ਚੋਣਾਂ ਵਿੱਚ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ ਤੇ ਆਯੂਸ਼ ਖਟਕੜ ਪੰਜਾਬ ਯੂਨੀਵਰਸਿਟੀ ਦੇ ਨਵੇਂ ਪ੍ਰਧਾਨ ਬਣੇ ਹਨ।

ਜਿਕਰਯੋਗ ਹੈ ਕਿ ਆਪ ਦੇ ਵਿਦਿਆਰਥੀ ਵਿੰਗ ਸੀਵਾਈਐਸਐਸ ਨੇ ਪਹਿਲੀ ਵਾਰ ਹੀ ਵਿਦਿਆਰਥੀ ਚੋਣਾਂ ਵਿੱਚ ਹਿੱਸਾ ਲਿਆ ਸੀ। ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਅਤੇ ਸ਼ਹਿਰ ਦੇ ਹੋਰ ਕਾਲਜਾਂ ਵਿੱਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ ਲਈ ਵੋਟਿੰਗ ਅੱਜ ਸ਼ਾਮ ਨੂੰ ਹੀ ਖ਼ਤਮ ਹੋਈ ਸੀ ਤੇ ਇਸ ਮਗਰੋਂ ਵੋਟਾਂ ਦੀ ਗਿਣਤੀ ਸ਼ੁਰੂ ਹੋਈ ਤੇ ਨਾਲ ਨਾਲ ਹੀ ਰੁਝਾਨ ਆਉਂਦੇ ਰਹੇ।

ਪ੍ਰਧਾਨ ਦੇ ਅਹੁਦੇ ਲਈ ਵੋਟਾਂ ਦੀ ਗਿਣਤੀ ਦੇ ਪਹਿਲੇ ਗੇੜ ਵਿੱਚ CYSS ਵਿਦਿਆਰਥੀ ਸੰਗਠਨ ਨੂੰ ਸਭ ਤੋਂ ਵੱਧ 71 ਵੋਟਾਂ ਮਿਲੀਆਂ, ਪਰ ਦੂਜੇ ਗੇੜ ਵਿੱਚ NSUI ਅੱਗੇ ਸੀ। ਜਿਸ ਮਗਰੋਂ ਫਿਰ CYSS ਉਮੀਦਵਾਰ 468 ਵੋਟਾਂ ਲੈ ਕੇ ਪਹਿਲੇ ਸਥਾਨ ‘ਤੇ ਆ ਗਿਆ । ਇਹਨਾਂ ਚੋਣਾਂ ਵਿੱਚ ਕੁੱਲ ਮਿਲਾ ਕੇ CYSS ਨੂੰ ਸਭ ਤੋਂ ਵੱਧ 2471 ਵੋਟਾਂ ਮਿਲੀਆਂ ਹਨ, ਏਬੀਵੀਪੀ 1763 ਵੋਟਾਂ ਲੈ ਕੇ ਦੂਜੇ ਸਥਾਨ ’ਤੇ ਰਹੀ ਹੈ । NSUI 1279 ਵੋਟਾਂ ਨਾਲ ਤੀਜੇ ਨੰਬਰ ‘ਤੇ ਰਿਹਾ ਅਤੇ SOI ਨੂੰ 1135, SFS ਨੂੰ 768, ਸੱਥ ਨੂੰ 356, PSU ਨੂੰ 407 ਅਤੇ PUSU ਨੂੰ ਵੀ 407 ਵੋਟਾਂ ਮਿਲੀਆਂ। ਇਸ ਦੇ ਨਾਲ ਹੀ 162 ਵਿਦਿਆਰਥੀ ਵੋਟਰਾਂ ਨੇ ਨੋਟਾ ਦੀ ਵਰਤੋਂ ਕੀਤੀ ਹੈ।

ਆਪ ਦੇ ਵਿਦਿਆਰਥੀ ਵਿੰਗ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਖੁਸ਼ੀ ਪ੍ਰਗਟਾਈ ਹੈ ਤੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ “ਆਪ” ਦੇ ਵਿਦਿਆਰਥੀ ਸੰਗਠਨ CYSS ਦੀ ਪੰਜਾਬ ਯੂਨੀਵਰਸਿਟੀ ਦੀ ਚੋਣ ਵਿੱਚ ਸ਼ਾਨਦਾਰ ਜਿੱਤ ਮਿਲੀ ਹੈ। ਆਯੂਸ਼ ਖਟਕੜ ਨੂੰ ਉਹਨਾਂ ਵਧਾਈ ਦਿੱਤੀ ਹੈ ਤੇ ਕਿਹਾ ਹੈ ਕਿ ਇਹ ਨੌਜਵਾਨ ਹੀ ਭਵਿੱਖ ਵਿੱਚ ਦੇਸ਼ ਦੀ ਬਾਗਡੋਰ ਸੰਭਾਲਣਗੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵੀਟ ਵਿੱਚ ਲਿਖਇਆ ਹੈ ਕਿ ਨੌਜਵਾਨ ਚਾਹੁਣ ਤਾਂ ਮੁਲਕ ਦੀ ਤਕਦੀਰ ਬਦਲ ਸਕਦੇ ਨੇ,ਅੱਜ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਇਹ ਸਾਬਿਤ ਕਰ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ CYSS ਦੀ ਸ਼ਾਨਦਾਰ ਜਿੱਤ ਨੇ ਭਗਤ ਸਿੰਘ ਦੀ ਸੋਚ ਨੂੰ ਹੋਰ ਮਜ਼ਬੂਤ ਕੀਤਾ ਹੈ। ਉਹਨਾਂ ਆਯੂਸ਼ ਖਟਕੜ ਨੂੰ ਪ੍ਰਧਾਨ ਬਣਨ ਤੇ ਵਧਾਈ ਦਿੱਤੀ ਹੈ।

ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਨੇ ਇਸ ਮੌਕੇ ਖੁੱਦ ਯੂਨੀਵਰਸਿਟੀ ਜਾ ਕੇ ਜਿੱਤ ਦੀ ਵਧਾਈ ਦਿੱਤੀ ਹੈ। ਆਪਣੇ ਟਵੀਟ ਵਿੱਚ ਉਹਨਾਂ ਜਿੱਤ ਦੇ ਜਸ਼ਨਾਂ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆ ਹਨ।

ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਵਿੱਚ ਆਪ ਦੇ ਵਿਦਿਆਰਥੀ ਵਿੰਗ ਸੀ.ਵਾਈ.ਐਸ.ਐਸ.ਦੀ ਵੱਡੀ ਜਿੱਤ ਨੂੰ ਉਹਨਾਂ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਦੀਆਂ ਨੀਤੀਆਂ ਦੀ ਜਿੱਤ ਕਰਾਰ ਦਿੱਤਾ ਹੈ ਤੇ ਲਿਖਿਆ ਹੈ ਕਿ ਨੌਜਵਾਨਾਂ ਨੇ ਭਾਜਪਾ ਦੀ ਫ਼ਿਰਕੂ ਸੋਚ ਤੇ ਆਪ੍ਰੇਸ਼ਨ ਲੌਟਸ ਨੂੰ ਰੱਦ ਕੀਤਾ ਹੈ।

https://twitter.com/meet_hayer/status/1582394916357144577?s=20&t=iqW_omtO1tPLTW57vOtiIg

ਇਹਨਾਂ ਤੋਂ ਇਲਾਵਾ ਹੋਰ ਵੀ ਕਈ ਆਗੂਆਂ ਨੇ ਵਿਦਿਆਰਥੀ ਚੋਣਾਂ ਵਿੱਚ ਆਪ ਦੀ ਹੋਈ ਸ਼ਾਨਦਾਰ ਜਿੱਤ ਤੇ ਜੇਤੂਆਂ ਨੂੰ ਵਧਾਈ ਦਿੱਤੀ ਹੈ। ਨਤੀਜਿਆਂ ਦੇ ਐਲਾਨ ਮਗਰੋਂ ਯੂਨੀਵਰਸਿਟੀ ਵਿੱਚ ਜਸ਼ਨ ਦਾ ਮਾਹੌਲ ਹੈ ਤੇ ਜਿਮਨੇਜ਼ਿਇਮ ਚੌਂਕ ਤੋਂ ਲੈ ਕੇ ਸਟੂਡੈਂਟ ਸੈਂਟਰ ਤੱਕ ਵਿਕਟਰੀ ਮਾਰਚ ਵੀ ਕੱਢਿਆ ਗਿਆ ਹੈ।