India Punjab

ਦਾਦੂਵਾਲ ਸੀਬੀਆਈ ਕੋਰਟ ਦੇ ਇੱਕ ਜੱਜ ਨੂੰ ਕਰਨਗੇ ਸਨਮਾਨਿਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਜ਼ਾ ਦੇਣ ਵਾਲੇ ਸੀਬੀਆਈ ਕੋਰਟ ਦੇ ਜੱਜ ਜਗਦੀਪ ਸਿੰਘ ਨੂੰ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜੱਜ ਨੂੰ ‘ਇਨਸਾਫ ਐਵਾਰਡ ਗੋਲਡ ਮੈਡਲ’ ਨਾਲ ਸਨਮਾਨਿਤ ਕੀਤਾ ਜਾਵੇਗਾ।

ਦਾਦੂਵਾਲ ਨੇ ਕਿਹਾ ਕਿ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਲੀਡਰ ਉਸ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਸਨ ਪਰ ਜੱਜ ਜਗਦੀਪ ਸਿੰਘ ਨੇ ਦਲੇਰੀ ਵਾਲਾ ਫ਼ੈਸਲਾ ਲੈ ਕੇ ਪੀੜਤਾਂ ਨੂੰ ਇਨਸਾਫ ਦਿੱਤਾ ਅਤੇ ਉਨ੍ਹਾਂ ਦੇ ਜ਼ਖ਼ਮਾਂ ਨੂੰ ਮੱਲ੍ਹਮ ਲਾਈ। ਜਥੇਦਾਰ ਦਾਦੂਵਾਲ ਨੇ ਕਿਹਾ ਕਿ ਫਿਲਹਾਲ ਜੱਜ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ ਪਰ ਜਿਸ ਵੇਲੇ ਉਹ ਸੇਵਾਮੁਕਤ ਹੋਣਗੇ, ਉਨ੍ਹਾਂ ਨੂੰ ‘ਇਨਸਾਫ ਐਵਾਰਡ ਗੋਲਡ ਮੈਡਲ’ ਨਾਲ ਸਨਮਾਨਿਤ ਕੀਤਾ ਜਾਵੇਗਾ।