India Punjab

ਪੰਜਾਬ ਸਰਕਾਰ ਦੇ ਪਾਲਕੀ ਸਾਹਿਬ ਵਾਲੀਆਂ ਗੱਡੀਆਂ ਨੂੰ ਟੈਕਸ ਫਰੀ ਕਰਨ ਦੇ ਫ਼ੈਸਲੇ ਦੀ ਦਾਦੂਵਾਲ ਨੇ ਕੀਤੀ ਸ਼ਲਾਘਾ

Daduwal praised the Punjab government's decision for vehicles with Palki Sahib

ਦ ਖ਼ਾਲਸ ਬਿਓੂਰੋ : ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਲਿਜਾਣ ਵਾਲੇ ਵਾਹਨਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਇੱਕ ਵੱਡਾ ਐਲਾਨ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਲੈ ਕੇ ਜਾਣ ਵਾਲੇ ਵਾਹਨਾਂ ਨੂੰ ਟੈਕਸ ਤੋਂ ਛੋਟ ਦੇ ਦਿੱਤੀ ਹੈ। ਇਸਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ। ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਕਿ ਪੰਜਾਬ ਵਿੱਚ ਜਿੰਨੀਆਂ ਵੀ ਗੱਡੀਆਂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈ ਕੇ ਜਾਂਦੀਆਂ ਹਨ, ਜਿਨ੍ਹਾਂ ਨੂੰ ਪਾਲਕੀ ਸਾਹਿਬ ਵਾਲੀ ਗੱਡੀ ਕਿਹਾ ਜਾਂਦਾ ਹੈ, ਦਾ ਹਰ ਕਿਸਮ ਦਾ ਟੈਕਸ ਮੁਆਫ਼ ਕੀਤਾ ਗਿਆ ਹੈ।

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ(Haryana Sikh Gurdwara Management Committee President Baljit Singh Daduwal) ਨੇ ਮੁੱਖ ਮੰਤਰੀ ਭਗਵੰਤ ਮਾਨ(CM bhagwant singh mann) ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕਰਦਿਆਂਅ ਕਿਹਾ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਪਾਲਕੀ ਸਾਹਿਬ ਲਈ ਬਣੀਆਂ ਗੱਡੀਆਂ ਬੱਸਾਂ ਕਾਰਾਂ ਨੂੰ ਟੈਕਸ ਫਰੀ ਕਰਨਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਸ਼ਲਾਘਾਯੋਗ ਫੈਸਲੇ ਦਾ ਸਵਾਗਤ ਕਰਦੇ ਹਾਂ।

ਦੱਸ ਦਈਏ ਕਿ ਮੁੱਖ ਮੰਤਰੀ ਮਾਨ ਨੇ ਕੱਲ੍ਹ ਖੁਦ ਟਵੀਟ ਰਾਹੀਂ ਇਹ ਜਾਣਕਾਰੀ ਦਿੱਤੀ ਸੀ। ਉਨ੍ਹਾਂ ਟਵੀਟ ਵਿੱਚ ਲਿਖਿਆ ਹੈ , ਪੰਜਾਬ ਵਿੱਚ ਜਿੰਨੀਆਂ ਵੀ ਗੱਡੀਆਂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈ ਕੇ ਜਾਂਦੀਆਂ ਹਨ ਜਿਨ੍ਹਾਂ ਨੂੰ ਪਾਲਕੀ ਸਾਹਿਬ ਵਾਲੀ ਗੱਡੀ ਕਿਹਾ ਜਾਂਦਾ ਹੈ ..ਪੰਜਾਬ ਸਰਕਾਰ ਵੱਲੋਂ ਓਹਨਾਂ ਵਹੀਕਲਾਂ ਦਾ ਹਰ ਕਿਸਮ ਦਾ ਟੈਕਸ ਮਾਫ਼ ਕਰਨ ਦਾ ਫੈਸਲਾ..।

ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਇੱਕ ਅੰਦਾਜ਼ੇ ਮੁਤਾਬਕ ਸੂਬੇ ਭਰ ਵਿੱਚ ਹਜ਼ਾਰਾਂ ਵਾਹਨਾਂ ਨੂੰ ਟੈਕਸ ਤੋਂ ਛੋਟ ਮਿਲੇਗੀ ਕਿਉਂਕਿ ਪੰਜਾਬ ਦੇ ਹਰ ਸ਼ਹਿਰ ਅਤੇ ਪਿੰਡਾਂ ਵਿੱਚ ਗੁਰਦੁਆਰਾ ਸਾਹਿਬਾਨ ਸੁਸ਼ੋਭਿਤ ਹਨ। ਜਿੱਥੇ ਵੀ ਗੁਰਦੁਆਰਾ ਸਾਹਿਬਾਨ ਸੁਸ਼ੋਭਿਤ ਹਨ, ਉੱਥੇ ਕਿਸੇ ਨਾ ਕਿਸੇ ਦਿਹਾੜੇ ਮੌਕੇ ਨਗਰ ਕੀਰਤਨ ਸਜਾਏ ਜਾਂਦੇ ਹਨ ਅਤੇ ਨਗਰ ਕੀਰਤਨ ਦੀ ਅਗਵਾਈ ਕਰਨ ਵਾਲੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਲਿਜਾਣ ਵਾਲੇ ਵਾਹਨ, ਜਿਸਨੂੰ ਪਾਲਕੀ ਸਾਹਿਬ ਕਿਹਾ ਜਾਂਦਾ ਹੈ, ਵਿੱਚ ਲਿਜਾਇਆ ਜਾਂਦਾ ਹੈ।

ਪਾਲਕੀ ਸਾਹਿਬ ਵਾਲੀਆਂ ਗੱਡੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ…

ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਜ਼ਾਹਿਰ ਜਿਹੀ ਗੱਲ ਹੈ ਕਿ ਸਿੱਖ ਕੌਮ ਵਿੱਚ ਖੁਸ਼ੀ ਦੀ ਲਹਿਰ ਫੈਲ ਜਾਵੇਗੀ।