‘ਦ ਖ਼ਾਲਸ ਬਿਓੂਰੋ : ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਲਿਜਾਣ ਵਾਲੇ ਵਾਹਨਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਇੱਕ ਵੱਡਾ ਐਲਾਨ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਲੈ ਕੇ ਜਾਣ ਵਾਲੇ ਵਾਹਨਾਂ ਨੂੰ ਟੈਕਸ ਤੋਂ ਛੋਟ ਦੇ ਦਿੱਤੀ ਹੈ। ਇਸਦੀ ਜਾਣਕਾਰੀ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਹੈ। ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਕਿ ਪੰਜਾਬ ਵਿੱਚ ਜਿੰਨੀਆਂ ਵੀ ਗੱਡੀਆਂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈ ਕੇ ਜਾਂਦੀਆਂ ਹਨ, ਜਿਨ੍ਹਾਂ ਨੂੰ ਪਾਲਕੀ ਸਾਹਿਬ ਵਾਲੀ ਗੱਡੀ ਕਿਹਾ ਜਾਂਦਾ ਹੈ, ਦਾ ਹਰ ਕਿਸਮ ਦਾ ਟੈਕਸ ਮੁਆਫ਼ ਕੀਤਾ ਗਿਆ ਹੈ।
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ(Haryana Sikh Gurdwara Management Committee President Baljit Singh Daduwal) ਨੇ ਮੁੱਖ ਮੰਤਰੀ ਭਗਵੰਤ ਮਾਨ(CM bhagwant singh mann) ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕਰਦਿਆਂਅ ਕਿਹਾ ਕਿ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਪਾਲਕੀ ਸਾਹਿਬ ਲਈ ਬਣੀਆਂ ਗੱਡੀਆਂ ਬੱਸਾਂ ਕਾਰਾਂ ਨੂੰ ਟੈਕਸ ਫਰੀ ਕਰਨਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਸ਼ਲਾਘਾਯੋਗ ਫੈਸਲੇ ਦਾ ਸਵਾਗਤ ਕਰਦੇ ਹਾਂ।
ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਪਾਲਕੀ ਸਾਹਿਬ ਲਈ ਬਣੀਆਂ ਗੱਡੀਆਂ ਬੱਸਾਂ ਕਾਰਾਂ ਨੂੰ ਟੈਕਸ ਫਰੀ ਕਰਨਾ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਸਲਾਘਾਯੋਗ ਫੈਸਲੇ ਦਾ ਸਵਾਗਤ ਕਰਦੇ ਹਾਂ@ਦਾਦੂਵਾਲHSGMC
— Jathedar Daduwal (@dadusahib) September 4, 2022
ਦੱਸ ਦਈਏ ਕਿ ਮੁੱਖ ਮੰਤਰੀ ਮਾਨ ਨੇ ਕੱਲ੍ਹ ਖੁਦ ਟਵੀਟ ਰਾਹੀਂ ਇਹ ਜਾਣਕਾਰੀ ਦਿੱਤੀ ਸੀ। ਉਨ੍ਹਾਂ ਟਵੀਟ ਵਿੱਚ ਲਿਖਿਆ ਹੈ , ਪੰਜਾਬ ਵਿੱਚ ਜਿੰਨੀਆਂ ਵੀ ਗੱਡੀਆਂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈ ਕੇ ਜਾਂਦੀਆਂ ਹਨ ਜਿਨ੍ਹਾਂ ਨੂੰ ਪਾਲਕੀ ਸਾਹਿਬ ਵਾਲੀ ਗੱਡੀ ਕਿਹਾ ਜਾਂਦਾ ਹੈ ..ਪੰਜਾਬ ਸਰਕਾਰ ਵੱਲੋਂ ਓਹਨਾਂ ਵਹੀਕਲਾਂ ਦਾ ਹਰ ਕਿਸਮ ਦਾ ਟੈਕਸ ਮਾਫ਼ ਕਰਨ ਦਾ ਫੈਸਲਾ..।
ਪੰਜਾਬ ਵਿੱਚ ਜਿੰਨੀਆਂ ਵੀ ਗੱਡੀਆਂ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈਕੇ ਜਾਂਦੀਆਂ ਹਨ ਜਿੰਨਾਂ ਨੂੰ ਪਾਲਕੀ ਸਾਹਿਬ ਵਾਲੀ ਗੱਡੀ ਕਿਹਾ ਜਾਂਦਾ ਹੈ ..ਪੰਜਾਬ ਸਰਕਾਰ ਵੱਲੋਂ ਓਹਨਾਂ ਵਹੀਕਲਾਂ ਦਾ ਹਰ ਕਿਸਮ ਦਾ ਟੈਕਸ ਮਾਫ਼ ਕਰਨ ਦਾ ਫੈਸਲਾ..
— Bhagwant Mann (@BhagwantMann) September 3, 2022
ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਇੱਕ ਅੰਦਾਜ਼ੇ ਮੁਤਾਬਕ ਸੂਬੇ ਭਰ ਵਿੱਚ ਹਜ਼ਾਰਾਂ ਵਾਹਨਾਂ ਨੂੰ ਟੈਕਸ ਤੋਂ ਛੋਟ ਮਿਲੇਗੀ ਕਿਉਂਕਿ ਪੰਜਾਬ ਦੇ ਹਰ ਸ਼ਹਿਰ ਅਤੇ ਪਿੰਡਾਂ ਵਿੱਚ ਗੁਰਦੁਆਰਾ ਸਾਹਿਬਾਨ ਸੁਸ਼ੋਭਿਤ ਹਨ। ਜਿੱਥੇ ਵੀ ਗੁਰਦੁਆਰਾ ਸਾਹਿਬਾਨ ਸੁਸ਼ੋਭਿਤ ਹਨ, ਉੱਥੇ ਕਿਸੇ ਨਾ ਕਿਸੇ ਦਿਹਾੜੇ ਮੌਕੇ ਨਗਰ ਕੀਰਤਨ ਸਜਾਏ ਜਾਂਦੇ ਹਨ ਅਤੇ ਨਗਰ ਕੀਰਤਨ ਦੀ ਅਗਵਾਈ ਕਰਨ ਵਾਲੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਲਿਜਾਣ ਵਾਲੇ ਵਾਹਨ, ਜਿਸਨੂੰ ਪਾਲਕੀ ਸਾਹਿਬ ਕਿਹਾ ਜਾਂਦਾ ਹੈ, ਵਿੱਚ ਲਿਜਾਇਆ ਜਾਂਦਾ ਹੈ।
ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਜ਼ਾਹਿਰ ਜਿਹੀ ਗੱਲ ਹੈ ਕਿ ਸਿੱਖ ਕੌਮ ਵਿੱਚ ਖੁਸ਼ੀ ਦੀ ਲਹਿਰ ਫੈਲ ਜਾਵੇਗੀ।