International Punjab

ਦਲ ਖਾਲਸਾ ਦੇ ਬਾਨੀ ਗਜਿੰਦਰ ਸਿੰਘ ਦੀ ਲਾਹੌਰ ‘ਚ ਦਿਹਾਂਤ

ਚੰਡੀਗੜ੍ਹ : ਦਲ ਖ਼ਾਲਸਾ ਦੇ ਬਾਨੀ ਭਾਈ ਗਜਿੰਦਰ ਸਿੰਘ ਵੀਰਵਾਰ ਲਾਹੌਰ ਦੇ ਹਸਪਤਾਲ ‘ਚ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਦਿਲ ਦਾ ਦੌਰਾ ਪੈਣ ਕਾਰਨ ਇਲਾਜ ਲਈ ਭਰਤੀ ਕੀਤਾ ਗਿਆ ਸੀ।

ਸੂਤਰਾਂ ਮੁਤਾਬਕ ਦਿਲ ਦਾ ਦੌਰਾ ਪੈਣ ਤੋਂ ਬਾਅਦ ਭਾਈ ਗਜਿੰਦਰ ਸਿੰਘ ਨੂੰ ਲਾਹੌਰ ਦੇ ਹਸਪਤਾਲ ਵਿੱਚ ਦਾਖਲ ਕੀਤਾ ਸੀ। ਭਾਈ ਗਜਿੰਦਰ ਸਿੰਘ ਤੰਦਰੁਸਤ ਹੋ ਰਹੇ ਸਨ ਕਿ ਅਚਾਨਕ ਉਨ੍ਹਾਂ ਦੀ ਤਬੀਅਤ ਖਰਾਬ ਹੋਣ ਬਾਅਦ ਹਸਪਤਾਲ ਵਿੱਚ ਉਨ੍ਹਾਂ ਨੂੰ ਵੈਨਟੀਲੇਟਰ ਤੇ ਰੱਖਿਆ ਗਿਆ ਸੀ। ਜਿਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਜ਼ਿਕਰਯੋਗ ਹੈ ਕਿ ਭਾਈ ਗਜਿੰਦਰ ਸਿੰਘ 29 ਸਤੰਬਰ 1981 ਵਿੱਚ ਦਲ ਖ਼ਾਲਸਾ ਦੇ ਮੈਂਬਰਾਂ ਨਾਲ ਗਿਅਨੀ ਜਰਨੈਲ ਸਿੰਘ ਭਿੰਡਰਾਵਾਲਿਆਂ ਦੀ ਗ੍ਰਿਫ਼ਤਾਰੀ ਦੇ ਰੋਸ ਵਿੱਚ ਏਅਰ ਇੰਡੀਆ ਦਾ ਜਹਾਜ਼ ਅਗਵਾ ਕਰ ਕੇ ਲਾਹੌਰ ਲੈ ਗਏ ਸਨ, ਜਿੱਥੇ ਉਨ੍ਹਾਂ ਅਤੇ ਸਾਥੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।

13 ਸਾਲ 4 ਮਹੀਨੇ ਦੀ ਕੈਦ ਤੋਂ ਬਾਅਦ, ਭਾਈ ਗਜਿੰਦਰ ਸਿੰਘ ਨੇ ਪਾਕਿਸਤਾਨ ਵਿੱਚ ਹੀ ਰਹਿਣ ਦਾ ਮਨ ਬਣਾ ਲਿਆ ਹੈ ਸੀ। ਭਾਈ ਗਜਿੰਦਰ ਸਿੰਘ ਨੇ 1970 ‘ਚ ਡੇਰਾ ਬੱਸੀ ਵਿੱਚ ਉਸ ਵੇਲੇ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਜਲਸੇ ਦੌਰਾਨ ਪਰਚੇ ਸੁੱਟੇ ਸਨ ਜਿਸ ਕਾਰਨ ਚਰਚਾ ਵਿੱਚ ਰਹੇ। 2018 ਵਿੱਚ ਉਨ੍ਹਾਂ ਦੀ ਪਤਨੀ ਮਨਜੀਤ ਕੌਰ ਦੀ ਇਲਾਜ ਅਧੀਨ ਜਰਮਨ ਦੇ ਇੱਕ ਹਸਪਤਾਲ ਵਿੱਚ ਮੌਤ ਹੋ ਗਈ ਸੀ