Punjab Religion

ਦਲ ਖਾਲਸਾ ਨੇ 18 ਦਸੰਬਰ ਨੂੰ ਨਰਾਇਣ ਚੌੜਾ ਦੇ ਹੱਕ ’ਚ ਸੱਦਿਆ ਪੰਥਕ ਇਕੱਠ

ਅੰਮ੍ਰਿਤਸਰ :  ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਦੀ ਪੱਗ ਉਤਾਰਨ ਦਾ ਮਾਮਲਾ ਲਗਾਤਾਰ ਹੁਣ ਭੱਖਦਾ ਨਜ਼ਰ ਆ ਰਿਹਾ ਹੈ। ਜਿਸ ਨੂੰ ਲੈ ਕੇ ਦਲ ਖਾਲਸਾ ਨੇ 18 ਦਸੰਬਰ ਨੂੰ ਨਰਾਇਣ ਚੌੜਾ ਦੇ ਹੱਕ ’ਚ ਪੰਥਕ ਇਕੱਠ ਸੱਦਿਆ ਹੈ।

ਦਲ ਖਾਲਸਾ ਨੇ ਨਰਾਇਣ ਸਿੰਘ ਚੌੜਾ ਦੇ ਹੱਕ ਵਿਚ 18 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੰਥਕ ਇਕੱਠ ਸੱਦ ਲਿਆ ਹੈ। ਚੌੜਾ ਦੇ ਸਮਰਥਕਾਂ ਦਾ ਕਹਿਣਾ ਹੈ ਕਿ ਉਹਨਾਂ ਦੇ ਮਨਾਂ ਵਿਚ ਚੌੜਾ ਦੀ ਦਸਤਾਰ ਲਾਹੁਣ ਦਾ ਵੀ ਰੋਸ ਹੈ। ਦਲ ਖਾਲਸਾ ਨੇ ਪੰਥਕ ਜਥੇਬੰਦੀਆਂ ਨੂੰ ਇਸ ਇਕੱਠ ਵਿਚ ਪਹੁੰਚਣ ਦੀ ਅਪੀਲ ਕੀਤੀ ਹੈ। ਸਮਰਥਕਾਂ ਵੱਲੋਂ ਚੌੜਾ ਨੂੰ ਪੰਥ ਵਿਚੋਂ ਛੇਕਣ ਦੀ ਮੰਗ ਦਾ ਵੀ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ ਬਿਤੇ ਦਿਨੀਂ ਦਲ ਖਾਲਸਾ ਦੇ ਵਰਕਿੰਗ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ  ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਂ ਇੱਕ ਪੱਤਰ ਵਿੱਚ ਮੰਗ ਕੀਤੀ ਸੀ ਕਿ ਸੁਖਬੀਰ ਸਿੰਘ ਬਾਦਲ ਤੇ ਹਮਲਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਨਰਾਇਣ ਸਿੰਘ ਦੀ ਹਿਰਾਸਤ ਦੌਰਾਨ ਉਸ ਦੀ ਦਸਤਾਰ ਦੀ ਬੇਅਦਬੀ ਕਰਨ ਵਾਲੇ ਯੂਥ ਅਕਾਲੀ ਆਗੂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਦੂਜੇ ਬੰਨੇ SGPC ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੇ ਜਥੇਦਾਰ ਸਾਹਿਬ ਨੂੰ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੰਥ ਚੋਂ ਛੇਕਣ ਦੀ ਮੰਗ ਕੀਤੀ ਸੀ।