‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੱਲ੍ਹ ਬੀਐੱਸਐੱਫ ਦੇ ਮਾਮਲੇ ’ਤੇ ਸਾਰੀਆਂ ਪਾਰਟੀਆਂ ਦੀ ਸਰਬ ਪਾਰਟੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਵੀ ਸ਼ਾਮਿਲ ਹੋਇਆ ਸੀ। ਸ਼੍ਰੋਮਣੀ ਅਕਾਲੀ ਦਲ ਨੇ ਸਰਬ ਪਾਰਟੀ ਮੀਟਿੰਗ ਦੀ ਕਾਰਵਾਈ ਵਿੱਚੋਂ ਇੱਕ ਚੋਣਵੀਂ ਵੀਡੀਓ ਲੀਕ ਕਰਨ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਅਕਾਲੀ ਦਲ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਮੀਟਿੰਗ ਦੀ ਸਾਰੀ ਵੀਡੀਓ ਜਾਰੀ ਕਰਨ ਦੀ ਮੰਗ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਇੱਕ ਟਵੀਟ ਕਰਕੇ ਕਿਹਾ ਕਿ ਅਕਾਲੀ ਦਲ ਸਰਬ ਪਾਰਟੀ ਮੀਟਿੰਗ ਵਿੱਚੋਂ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਭਾਸ਼ਣ ਦੀ ਵੀਡੀਓ ਲੀਕ ਕਰਨ ਦੀ ਨਿੰਦਾ ਕਰਦਾ ਹੈ। ਉਹਨਾਂ ਨੇ ਚੰਨੀ ਤੋਂ ਮੰਗ ਕੀਤੀ ਕਿ ਮੀਟਿੰਗ ਦੀ ਸਾਰੀ ਵੀਡੀਓ ਜਾਰੀ ਕੀਤੀ ਜਾਵੇ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਪਤਾ ਲੱਗ ਸਕੇ ਕਿ ਮੀਟਿੰਗ ਵਿੱਚ ਕਿਸਨੇ ਪੰਜਾਬ ਦੇ ਹੱਕ ਵਿੱਚ ਕੀ ਬੋਲਿਆ ਹੈ। ਤੁਹਾਨੂੰ ਦੱਸ ਦਈਏ ਕਿ ਨਵਜੋਤ ਸਿੱਧੂ ਨੇ ਮੀਟਿੰਗ ਵਿੱਚ ਆਪਣੇ ਭਾਸ਼ਣ ਦੀ ਵੀਡੀਓ ਟਵੀਟ ਕੀਤੀ ਹੈ।