ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਲੀਡਰ ਅਤੇ ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾਂ (Daljit Singh Cheema) ਨੇ ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ ਪੀ ਸਿੰਘ (RP SINGH) ਵੱਲੋਂ ਐਸਜੀਪੀਸੀ (SGPC) ਨੂੰ ਸ਼੍ਰੋਮਣੀ ਕ੍ਰਿਸਚਿਅਨ ਕਮੇਟੀ ਕਹਿਣ ਦੇ ਬਿਆਨ ਤੇ ਸਖਤ ਇਤਰਾਜ਼ ਜਤਾਇਆ ਹੈ। ਚੀਮਾਂ ਨੇ ਇਸ ਬਿਆਨ ਨੂੰ ਨਫਰਤ ਭਰਿਆ, ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਵਾਲਾ ਕਰਾਰ ਦਿੱਤਾ ਹੈ। ਚੀਮਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੁਰਬਾਨੀਆਂ ਕਰਕੇ ਹੋਂਦ ਵਿਚ ਆਈ ਹੈ ਅਤੇ ਉਸ ਨੂੰ ਸ਼੍ਰੋਮਣੀ ਕਿਸਚਿਅਨ ਕਮੇਟੀ ਕਹਿਣਾ ਸਾਰੀ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਅਪਮਾਨ ਹੈ।
ਚੀਮਾਂ ਨੇ ਕਿਹਾ ਕਿ ਅਜਿਹੇ ਬਿਆਨ ਆਰਐਸਐਸ ਦੇ ਦਬਾਅ ਹੇਠ ਜਾਣ ਬੁੱਝ ਕੇ ਦਿੱਤੇ ਜਾ ਰਹੇ ਹਨ। ਅਜਿਹੇ ਬਿਆਨਾਂ ਦਾ ਕੋਈ ਸਿਰ ਪੈਰ ਨਹੀਂ ਹੈ। ਆਰਪੀ ਸਿੰਘ ਦੇ ਇਸ ਗੁਨਾਹ ਭਾਜਪਾ ਦੇ ਪ੍ਰਧਾਨ ਨੂੰ ਮੁਆਫੀ ਮੰਗਣੀ ਚਾਹੀਦੀ ਹੈ ਅਤੇ ਉਸ ਖਿਲਾਫ ਅਪਰਾਧਿਕ ਮਾਮਲਾ ਦਰਜ ਤੁਰੰਤ ਗ੍ਰਿਫਤਾਰੀ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ – ਵਸਟਐਪ ਚਲਾਉਣ ਵਾਲੇ ਸਾਵਧਾਨ! ਇਕ ਵਿਅਕਤੀ ਨਾਲ ਵੱਜੀ ਕਰੋੜਾਂ ਦੀ ਠੱਗੀ