Punjab

ਪੰਜਾਬ ਸਰਕਾਰ ਵਲੋਂ ਲੀਡਰਾਂ ਦੀ ਸੁਰੱਖਿਆ ਕਟੌਤੀ ‘ਤੇ ਦਲਜੀਤ ਚੀਮਾ ਨੇ ਚੁੱਕੇ ਸਵਾਲ

ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਵਲੋਂ ਕਈ ਲੀਡਰਾਂ ਦੀ ਸੁਰੱਖਿਆ ਵਿੱਚ ਕਟੌਤੀ ਕੀਤੇ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦੱਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਇੱਕ ਟਵੀਟ ਰਾਹੀਂ ਇਹ ਸਵਾਲ ਚੁੱਕਿਆ ਹੈ ਕਿ ਆਪਣੇ ਇਸ ਕਦਮ ਦੀ ਮਸ਼ਹੂਰੀ ਤਾਂ ਸਰਕਾਰ ਕਰ ਰਹੀ ਹੈ ਪਰ ਇਸ ਨਾਲ ਇਹਨਾਂ ਲੀਡਰਾਂ ਦੀ ਜਾ ਨ ਨੂੰ ਖਤ ਰਾ ਹੋ ਸਕਦਾ ਹੈ।ਉਹ ਲਿਖਦੇ ਹਨ ਕਿ ਪੰਜਾਬ ਵਿੱਚ ਸਿਆਸੀ ਆਗੂਆਂ, ਸਾਬਕਾ ਪੁਲਿਸ ਅਧਿਕਾਰੀਆਂ, ਉਨ੍ਹਾਂ ਦੇ ਪਰਿਵਾਰਾਂ ਆਦਿ ਦੀ ਸੁਰੱਖਿਆ ਵਾਪਸ ਲੈ ਲਈ ਜਾਂਦੀ ਹੈ। ਫਿਰ ਕ੍ਰੈਡਿਟ ਦਾ ਦਾਅਵਾ ਕਰਨ ਲਈ ਇਹ ਜਾਣਕਾਰੀ ਟੀਵੀ, ਅਖਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਫਲੈਸ਼ ਕੀਤੀ ਜਾਂਦੀ ਹੈ,ਬਿਨਾਂ ਇਹ ਸਮਝੇ ਕਿ ਇਹ ਉਨ੍ਹਾਂ ਦੇ ਸਭ ਤੋਂ ਭੈੜੇ ਦੁਸ਼ਮ ਣਾਂ ਤੱਕ ਪਹੁੰਚ ਸਕਦੀ ਹੈ ਅਤੇ ਉਨ੍ਹਾਂ ਦੀ ਜਾ ਨ ਨੂੰ ਖ਼ਤ ਰੇ ਵਿੱਚ ਪਾ ਸਕਦੀ ਹੈ। ਇਸ ਨੂੰ ਰੋਕੋ।

ਦੱਸ ਦਈਏ ਕਿ ਪੰਜਾਬ ਪੁਲਿਸ ਨੇ ਅੱਠ ਲੀਡਰਾਂ ਦੀ ਸੁਰੱਖਿਆ ਵਿੱਚ ਵੱਡੀ ਕਟੌਤੀ ਕੀਤੀ ਹੈ। ਇਨ੍ਹਾਂ ਵਿੱਚ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਸਾਬਕਾ ਮੰਤਰੀ ਤੇ ਸਾਬਕਾ ਵਿਧਾਇਕ ਸ਼ਾਮਲ ਹਨ।