ਬਿਉਰੋ ਰਿਪੋਰਟ – ਦਲਜੀਤ ਸਿੰਘ ਕਲਸੀ (Daljit Singh Kalsi) ਡੇਰਾ ਬਾਬਾ ਨਾਨਕ (Dera Baba Nanak) ਤੋਂ ਚੋਣ ਨਹੀਂ ਲੜੇਗਾ। ਇਸ ਤੋਂ ਪਹਿਲਾਂ ਉਸ ਵੱਲੋਂ ਚੋਣ ਲੜਨ ਦਾ ਐਲਾਨ ਕੀਤਾ ਗਿਆ ਸੀ। ਦੱਸ ਦੇਈਏ ਕਿ ਦਲਜੀਤ ਸਿੰਘ ਕਲਸੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (MP Amritpal Singh) ਦਾ ਨਜ਼ਦੀਕੀ ਹੈ ਅਤੇ ਉਸ ਨੂੰ ਵੀ ਅੰਮ੍ਰਿਤਪਾਲ ਸਿੰਘ ਦੇ ਨਾਲ ਹੀ ਗ੍ਰਿਫਤਾਰ ਕਰਕੇ ਐਨਐਸਏ ਲਗਾ ਕੇ ਡਿਬਰੂਗੜ੍ਹ ਜੇਲ੍ਹ ਵਿਚ ਰੱਖਿਆ ਹੋਇਆ ਹੈ।
ਇਸ ਸਬੰਧੀ ਕਲਸੀ ਦੀ ਪਤਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਉਹ ਕਲਸੀ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਮਿਲੀ ਸੀ। ਹਾਲ ਹੀ ਵਿੱਚ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਦਲਜੀਤ ਸਿੰਘ ਕਲਸੀ ਨੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਲੜਨ ਦੀ ਯੋਜਨਾ ਬਣਾਈ ਸੀ। ਪਰ ਹੁਣ ਉਨ੍ਹਾਂ ਨੇ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ – ਬਟਾਲਾ ‘ਚ ਕੱਲ੍ਹ ਹੋਵੇਗਾ ਵੱਡਾ ਐਕਸ਼ਨ! ਐਸਐਸਪੀ ਨੂੰ ਵੱਡੀ ਚੇਤਾਵਨੀ! ਅਕਾਲੀਆਂ ਦੀ ਲਾਈ ਲੋਕਾਂ ਖਾਕੀ ਨਿੱਕਰ