ਚੰਡੀਗੜ੍ਹ : ਅੱਜ 12 ਮਾਰਚ ਨੂੰ ਕਿਸਾਨ ਅੰਦੋਲਨ-2 ਦਾ 29ਵਾਂ ਦਿਨ ਹੈ। ਹਰਿਆਣਾ-ਪੰਜਾਬ ਦੇ ਹਜ਼ਾਰਾਂ ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਡਟੇ ਹੋਏ ਹਨ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਲਗਾਤਾਰ ਅੰਦੋਲਨ ਕਰ ਰਹੀਆਂ ਹਨ। ਇਸੇ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਇਹ ਅੰਦੋਲਨ ਨਾ ਸਿਰਫ਼ ਖਨੌਰੀ ਬਾਰਡਰ, ਸ਼ੰਭੂ ਬਾਰਡਰ ਅਤੇ ਡੱਬਵਾਲੀ ‘ਤੇ ਨਹੀਂ ਹੈ, ਸਗੋਂ ਇਹ ਅੰਦੋਲਨ ਹਰਿਆਣਾ ਦੇ ਵੱਖ ਵੱਖ ਖੇਤਰਾਂ ਵਿੱਚ ਧਰਨੇ ਪ੍ਰਦਰਸ਼ਨ ਕਰਕੇ ਕੀਤਾ ਜਾ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਇਸ ਅੰਦੋਲਨ ਦੇ ਸਮਰਥਨ ਦੇ ਵਿੱਚ ਕਰਨਾਟਕਾ ਦੇ ਵਿੱਚ ਰੇਲਾਂ ਰੋਕੀਆਂ ਗਈਆਂ ਹਨ ਅਤੇ ਦੇਸ਼ ਦੇ ਬਾਕੀ ਸੂਬਿਆਂ ਦੇ ਵਿੱਚ ਕਿਸਾਨਾਂ ਦੇ ਰੋਲ ਰੋਕੋ ਦੇ ਸੱਦੇ ‘ਤੇ ਟ੍ਰੇਨਾਂ ਰੋਕੀਆਂ ਗਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਕਈ ਥਾਵਾਂ ‘ਤੇ ਕਿਸਾਨਾਂ ਨੂੰ ਡਿਟੇਨ ਵੀ ਕੀਤਾ ਗਿਆ ਹੈ।
ਡੱਲੇਵਾਲ ਨੇ ਪੂਰੇ ਦੇਸ਼ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਤੋਂ ਇਨ੍ਹਾਂ ਮੰਗਾਂ ਨੂੰ ਮਨਵਾਉਣਾ ਹੈ ਤਾਂ ਵੱਡੇ ਪੱਧਰ ‘ਤੇ ਕਿਸਾਨਾਂ ਨੂੰ ਇੱਕਜੁੱਟ ਹੋ ਕਿ ਅੰਦੋਲਨ ਕਰਨਾ ਪੈਣਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਅੰਦੋਲਨ ਪੰਜਾਬ ਜਾਂ ਹਰਿਆਣਾ ਦੇ ਕਿਸਾਨਾਂ ਦਾ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ MSP ਗਾਰੰਟੀ ਕਾਨੂੰਨ ਲਾਗੂ ਹੁੰਦਾ ਹੈ ਤਾਂ ਆਮ ਆਦਮੀ ਦੀਆਂ ਲੋੜੀਂਦੀਆਂ ਵਸਤੂਆਂ ਵੇਚ ਕੇ ਲੁੱਟਿਆ ਜਾ ਰਿਹਾ ਹੈ ਉਸ ਤੋਂ ਰਾਹਤ ਮਿਲੇਗੀ।