Punjab

ਡੱਲੇਵਾਲ ਨੇ ਪੰਜਾਬ ਬੰਦ ਤੋਂ ਬਾਅਦ ਲੋਕਾਂ ਦਾ ਕੀਤਾ ਧੰਨਵਾਦ

ਬਿਉਰੋ ਰਿਪੋਰਟ – ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਵੱਲੋਂ ਪੰਜਾਬ ਬੰਦ ਨੂੰ ਸਫਲ ਬਣਾਉਣ ਤੇ ਸਾਰਿਆਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਬੰਦ ਵਿਚ ਹਰ ਵਰਗ ਨੇ ਸਹਿਯੋਗ ਦਿੱਤਾ ਹੈ, ਇਸ ਕਰਕੇ ਉਨ੍ਹਾਂ ਕੋਲ ਲੋਕਾਂ ਦਾ ਧੰਨਵਾਦ ਕਰਨ ਲਈ ਸ਼ਬਦ ਨਹੀਂ ਹਨ। ਡੱਲੇਵਾਲ ਨੇ ਉਨ੍ਹਾਂ ਜਵਾਨਾਂ ਦਾ ਵੀ ਧੰਨਵਾਦ ਕੀਤਾ ਹੈ ਜਿਨ੍ਹਾਂ ਨੇ ਸੁਪਰੀਮ ਕੋਰਟ ਦੇ ਹੁਕਮਾਂ ‘ਤੇ ਡੱਲੇਵਾਲ ਖਿਲਾਫ ਰਾਤ ਸਮੇਂ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਡੱਲੇਵਾਲ ਨੇ ਕਿਹਾ ਕਿ ਜਵਾਨਾਂ ਨੇ ਜ਼ਮੀਰ ਦੀ ਆਵਾਜ ਸੁਣ ਕੇ ਇਸ ਪਾਪ ਤੋਂ ਆਪਣਾ ਕਦਮ ਪਿੱਛੇ ਖਿੱਚਿਆ ਹੈ ਅਤੇ ਡਰਾਈਵਰਾਂ ਵੱਲੋਂ ਵੀ ਖਨੌਰੀ ਬਾਰਡਰ ‘ਤੇ ਬੈਠੇ ਕਿਸਾਨਾ ‘ਤੇ ਹਮਲਾ ਕਰਨ ਤੋਂ ਮਨਾ ਕਰ ਦਿੱਤਾ ਗਿਆ ਸੀ, ਜਿਸ ਕਰਕੇ ਉਹ ਜਵਾਨਾਂ ਅਤੇ ਡਰਾਈਵਰਾਂ ਦਾ ਧੰਨਵਾਦ ਕਰਦੇ ਹਨ। ਡੱਲੇਵਾਲ ਨੇ ਕਿਹਾ ਕਿ ਉਹ ਸਾਰਿਆ ਦਾ ਧੰਨਵਾਦ ਕਰਦੇ ਹਨ ਜਿਨ੍ਹਾ ਨੇ ਪੰਜਾਬ, ਹਰਿਆਣਾ ਅਤੇ ਜਮੀਰ ਦੀ ਲੜੀ ਜਾ ਰਹੀ ਲੜਾਈ ਨੂੰ ਸਹਿਯੋਗ ਦਿੱਤਾ ਹੈ। ਇਸ ਮੌਕੇ ਉਨ੍ਹਾਂ ਰਾਤ ਦੀ ਅਪੀਲ ਤੇ ਇਕੱਠੇ ਹੋਣ ‘ਤੇ ਸਾਰੇ ਲੋਕਾਂ ਦਾ ਧੰਨਵਾਦ ਕੀਤਾ ਹੈ। 

ਇਹ ਵੀ ਪੜ੍ਹੋ – ਸੁਪਰੀਮ ਕੋਰਟ ਦੀ ਕਮੇਟੀ ਵੱਲੋਂ ਮੁੜ ਕਿਸਾਨਾਂ ਨੂੰ ਸੱਦਾ! ਇਸ ਦਿਨ ਹੋਵੇਗੀ ਮੀਟਿੰਗ