India Khetibadi Punjab

ਮਰਨ ਵਰਤ ਦੌਰਾਨ ਡੱਲੇਵਾਲ ਦਾ ਵੱਡਾ ਬਿਆਨ, “ਮੇਰੀ ਜ਼ਿੰਦਗੀ ਤੋਂ ਜ਼ਿਆਦਾ ਕਿਸਾਨਾਂ ਦੀ ਜ਼ਿੰਦਗੀ ਕੀਮਤੀ”

  ਖਨੌਰੀ ਬਾਰਡਰ : ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਹਰਿਆਣਾ ਦੀ ਸਰਹੱਦ ’ਤੇ ਡਟੇ ਹੋਏ ਹਨ। ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ’ਤੇ ਬੈਠੇ 18 ਦਿਨ ਬੀਤ ਚੁੱਕੇ ਹਨ। ਇਸੇ ਦੌਰਾਨ ਗੱਲ ਕਰਦਿਆਂ ਜਗਜੀਤ ਸਿੰਘ ਡੱਲੇਵਾਲ ਨੇ ਸੁਪਰੀਮ ਕੋਰਟ ਦੇ ਕੱਲ੍ਹ ਵਾਲੇ ਬਿਆਨ ਲਈ ਅਦਾਲਤ ਦਾ ਧੰਨਵਾਦ ਕੀਤਾ ਜਿਸ ਵਿੱਚ ਸੁਪਰੀਮ ਕੋਰਟ ਵੱਲੋਂ ਕਿਹਾ ਗਿਆ ਸੀ ਕਿ ਡੱਲੇਵਾਲ ਦੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦੀ ਜਰੂਰੀ ਹੈ।

ਉਨ੍ਹਾਂ ਨੇ ਕਿਹਾ ਕਿ ਡੱਲੇਵਾਲ ਦੀ ਜ਼ਿੰਦਗੀ ਉਨ੍ਹਾਂ ਕਿਸਾਨਾਂ ਨਾਲੋ ਜ਼ਿਆਦੀ ਜਰੂਰੀ ਨਹੀਂ ਜੋ 7 ਲੱਖ ਦੇ ਕਰੀਬ ਖੁਦਕੁਸ਼ੀ ਕਰ ਚੁੱਕਿਆ ਹੈ। ਉਨਾਂ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ ਕਿ ਸਰਕਾਰ ’ਤੇ ਦਬਾਅ ਪਾਇਆ ਜਾਏ ਕਿ ਕਿਸਾਨਾਂ ਦੀਆਂ ਖੁਦਕੁਸ਼ੀਆਂ ਰੁਕ ਸਕੇ ਅਤੇ ਘੱਟੋ-ਘੱਟ ਡਾ ਸਵਾਮੀਨਾਥਨ ਦੀ ਸਿਫ਼ਾਰਸ਼ਾਂ ਦੇ ਮੁਤਾਬਕ MSP ਦਾ ਕਾਨੂੰਨ ਹੋਵੇ। ਉਨ੍ਹਾਂ ਨੇ ਕਿਹਾ ਕਿ ਪੂਰੇ ਦੇਸ਼ ਦੇ ਕਿਸਾਨਾਂ ਨੂੰ ਕਰਜ਼ਾ ਮੁਕਤ ਕੀਤਾ ਜਾਵੇ।

ਉਨ੍ਹਾਂ ਨੇ ਕਿਹਾ ਕਿ ਸਰਕਾਰ ਸੁਪਰੀਮ ਕੋਰਟ ਦੇ ਆਦੇਸ਼ ਦਾ ਗਲਤ ਮਤਲਬ ਨਾ ਕੱਢੇ। ਉਨ੍ਹਾਂ ਨੇ ਸਰਕਾਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਚ ਨਰਾਜ਼ਗੀ ਬਹੁਤ ਜ਼ਿਆਦਾ ਹੈ, ਕੋਈ ਗਲਤੀ ਅਜਿਹੀ ਨਾ ਕਰਿਓ ਕਿ ਕਿਸਾਨ ਬਰਦਾਸ਼ਤ ਨਾ ਕਰ ਸਕਣ, ਜੇ ਕੁਝ ਹੋਇਆ ਤਾਂ ਨੁਕਸਾਨ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਜੇਕਰ ਕੁਝ ਨੁਕਸਾਨ ਹੁੰਦਾ ਹੈ ਤਾਂ ਉਸਦੀ ਜ਼ਿੰਮੇਵਾਰ ਮੋਦੀ ਸਰਕਾਰ ਹੋਵੇਗੀ।