Punjab

ਡੱਲੇਵਾਲ ਦਾ ਮਰਨ ਵਰਤ ਜਾਰੀ! ਡਾਕਟਰਾਂ ਸਿਹਤ ਦੀ ਦਿੱਤੀ ਜਾਣਕਾਰੀ

ਬਿਉਰੋ ਰਿੁਪੋਰਟ – ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 13ਵੇਂ ਦਿਨ ਵੀ ਜਾਰੀ ਰਿਹਾ। ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ ਰਹੀ ਹੈ ਅਤੇ ਉਨ੍ਹਾਂ ਦਾ ਭਾਰ ਤੇਜ਼ੀ ਨਾਲ ਘਟ ਰਿਹਾ ਹੈ, ਉਨ੍ਹਾਂ ਦਾ ਬਲੱਡ ਪ੍ਰੈਸ਼ਰ 155/90 ਹੈ। ਪਲਸ 90, ਸ਼ੂਗਰ 90, ਤਾਪਮਾਨ 96.6. ਹੈ ਅਤੇ ਸਿਹਤ ਖਰਾਬ ਹੋਣ ਕਾਰਨ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਮੀਡੀਆ ਨੂੰ ਸੰਬੋਧਨ ਨਹੀਂ ਕੀਤਾ। ਕਿ

ਸਾਨ ਆਗੂਆਂ ਨੇ ਦੱਸਿਆ ਕਿ ਅੱਜ ਜਦੋਂ 101 ਕਿਸਾਨਾਂ ਦਾ ਜੱਥਾ ਸ਼ੰਭੂ ਬਾਰਡਰ ਤੋਂ ਪੈਦਲ ਦਿੱਲੀ ਵੱਲ ਜਾ ਰਿਹਾ ਸੀ ਤਾਂ ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਜੋ ਕਿ ਭਾਰਤ ਦੇ ਸੰਵਿਧਾਨ ਵੱਲੋਂ ਆਪਣੇ ਦੇਸ਼ ਦੇ ਨਾਗਰਿਕਾਂ ਨੂੰ ਸੰਵਿਧਾਨ ਰਾਹੀਂ ਦਿੱਤੇ ਗਏ ਅਧਿਕਾਰਾਂ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ਦੀ ਉਲੰਘਣਾ ਹੈ ਅਤੇ ਪੁਲਿਸ ਵੱਲੋਂ ਕੀਤੀ ਗਈ ਹਿੰਸਕ ਕਾਰਵਾਈ ਵਿੱਚ ਸਾਡੇ 4 ਕਿਸਾਨ ਜ਼ਖਮੀ ਹੋ ਗਏ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਹਰਿਆਣਾ ਪੁਲਿਸ ਨੇ ਮੀਡੀਆ ਨੂੰ ਮੋਰਚਿਆਂ ਤੋਂ ਦੂਰ ਰਹਿਣ ਦੇ ਹੁਕਮ ਦਿੱਤੇ ਹਨ ਜੋ ਕਿ ਲੋਕਤੰਤਰ ਦੇ ਚੌਥੇ ਥੰਮ ਉੱਪਰ ਸਿੱਧਾ ਹਮਲਾ ਹੈ ਸਰਕਾਰ ਵੱਲੋ ਅਜਿਹੀਆਂ ਕਾਰਵਾਈਆਂ ਕਰਕੇ ਸਾਡੇ ਲੋਕਤੰਤਰ ਨੂੰ ਰਾਜਸ਼ਾਹੀ ‘ਚ ਤਬਦੀਲ ਕੀਤਾ ਜਾ ਰਿਹਾ ਹੈ ਅਤੇ ਕੱਲ੍ਹ 9 ਦਸੰਬਰ ਨੂੰ ਜਦੋਂ ਮੋਰਚੇ ਦੇ 300 ਦਿਨ ਪੂਰੇ ਹੋਣ ਤੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਸਮਰਥਨ ‘ਚ ਦੇਸ਼ ਭਰ ‘ਚ ਸੰਸਦ ਮੈਂਬਰਾਂ ਦੇ ਘਰਾਂ ਦੇ ਬਾਹਰ 1 ਦਿਨ ਦੀ ਪ੍ਰਤੀਕ ਭੁੱਖ ਹੜਤਾਲ ਕੀਤੀ ਜਾਵੇਗੀ।

ਇਹ ਵੀ ਪੜ੍ਹੋ – ਕਿਸਾਨਾਂ ਨੂੰ ਨਹੀਂ ਕਰਨ ਦਿੱਤਾ ਦਿੱਲੀ ਕੂਚ!