Punjab

ਡੱਲੇਵਾਲ ਦੀ ਵਿਗੜੀ ਸਿਹਤ

ਬਿਉਰੋ ਰਿਪੋਰਟ – ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਪਿਛਲੇ 41 ਦਿਨਾਂ ਤੋਂ ਜਾਰੀ ਹੈ। ਉਨ੍ਹਾਂ ਦੀ ਹੁਣ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਕੱਲ੍ਹ ਕਿਸਾਨ ਮਹਾਪੰਚਾਇਤ ਵਿੱਚ ਪਹੁੰਚਣ ਤੋਂ ਬਾਅਦ ਉਨ੍ਹਾਂ ਦੀ ਸਿਹਤ ਹੋਰ ਵਿਗੜ ਗਈ। ਸੂਚਨਾ ਮਿਲਣ ਤੋਂ ਬਾਅਦ ਅੱਜ ਸਾਬਕਾ ਡੀਆਈਜੀ ਨਰਿੰਦਰ ਭਾਰਗਵ ਡੱਲੇਵਾਲ ਨੂੰ ਮਿਲਣ ਖਨੌਰੀ ਪੁੱਜੇ। ਸ਼ਨੀਵਾਰ ਨੂੰ ਖਨੌਰੀ ਵਿੱਚ ਕਿਸਾਨ ਮਹਾਪੰਚਾਇਤ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ ਗਈ। ਡਾਕਟਰਾਂ ਦੀ ਟੀਮ ਮੁਤਾਬਕ 11 ਮਿੰਟ ਦੇ ਸੰਬੋਧਨ ਤੋਂ ਬਾਅਦ ਡੱਲੇਵਾਲ ਨੂੰ ਚੱਕਰ ਆਉਣੇ ਅਤੇ ਉਲਟੀਆਂ ਆਉਣੀਆਂ ਸ਼ੁਰੂ ਹੋ ਗਈਆਂ। ਬਲੱਡ ਪ੍ਰੈਸ਼ਰ ਡਿੱਗਣ ਕਾਰਨ ਉਸ ਦੀ ਹਾਲਤ ਵਿਗੜ ਗਈ। ਪਟਿਆਲਾ ਦੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਅਤੇ ਪਾਤੜਾਂ ਦੇ ਐਸਡੀਐਮ ਅਸ਼ੋਕ ਕੁਮਾਰ ਖਨੌਰੀ ਸਰਹੱਦ ’ਤੇ ਪੁੱਜੇ। ਜਿੱਥੇ ਉਨ੍ਹਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲ-ਚਾਲ ਪੁੱਛਿਆ।

ਇਹ ਵੀ ਪੜ੍ਹੋ – ਹਰਿਆਣਾ ਸਿਵਲ ਸਕੱਤਰੇਤ ‘ਚ ਅਚਾਨਕ ਲੱਗੀ ਅੱਗ