Lok Sabha Election 2024 Punjab

ਕਾਂਗਰਸ ਨੂੰ ਲੱਗਾ ਵੱਡਾ ਝਟਕਾ, ਸੰਗਰੂਰ ਤੋਂ ਖਹਿਰਾ ਦੀ ਮੁਸੀਬਤ ਵਧੀ

ਪੰਜਾਬ ਕਾਂਗਰਸ (Punjab Congress) ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਧੂਰੀ ਤੋਂ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਸੰਗਰੂਰ ਤੋਂ ਜਿਲ੍ਹਾਂ ਪ੍ਰਧਾਨ ਦਲਵੀਰ ਸਿੰਘ ਗੋਲਡੀ (Dalveer Singh Goldy) ਨੇ ਕਾਂਗਰਸ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦਲਵੀਰ ਗੋਲਡੀ ਕਾਂਗਰਸ ਪਾਰਟੀ ਤੋਂ ਨਰਾਜ਼ ਚੱਲ ਰਹੇ ਸਨ।

ਦਲਵੀਰ ਸਿੰਘ ਗੋਲਡੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ। ਉਨ੍ਹਾਂ ਆਪਣੇ ਅਸਤੀਫ਼ੇ ਵਿੱਚ ਲਿਖਿਆ ਕਿ ਉਹ ਪੰਜਾਬ ਦੀ ਕਾਂਗਰਸ ਲੀਡਰਸ਼ਿਪ ਤੋਂ ਨਰਾਜ਼ ਹੋ ਕੇ ਜਿਲ੍ਹਾਂ ਪ੍ਰਧਾਨ ਸੰਗਰੂਰ ਅਤੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਿਹਾ ਹੈ।

ਗੋਲਡੀ ਸੰਗਰੂਰ ਤੋਂ ਲੋਕ ਸਭਾ ਦੀ ਟਿਕਟ ਦੇ ਮੁੱਖ ਦਾਅਵੇਦਾਰ ਸਨ। ਪਰ ਕਾਂਗਰਸ ਨੇ ਉਨ੍ਹਾਂ ਦੀ ਜਗ੍ਹਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਜਿਸ ਸਬੰਧੀ ਗੋਲਡੀ ਸੋਸ਼ਲ ਮੀਡੀਆ ਉੱਤੇ ਨਰਾਜ਼ਗੀ ਵੀ ਜ਼ਾਹਰ ਕਰ ਚੁੱਕੇ ਹਨ। ਗੋਲਡੀ ਨੇ ਕਾਂਗਰਸ ਪਾਰਟੀ ਤੇ ਕਾਫੀ ਸਵਾਲ ਵੀ ਖੜ੍ਹੇ ਕੀਤੇ ਸੀ। ਜਿਸ ਤੋਂ ਬਾਅਦ ਸੁਖਪਾਲ ਸਿੰਘ ਖੁਦ ਗੋਲਡੀ ਨੂੰ ਮਨਾਉਣ ਲਈ ਉਨ੍ਹਾਂ ਦੇ ਘਰ ਪਹੁੰਚੇ ਸਨ।

ਕਿਆਸ ਲਗਾਏ ਜਾ ਰਹੇ ਹਨ ਕਿ ਗੋਲਡੀ ਭਾਜਪਾ ਵਿੱਚ ਸ਼ਾਮਲ ਹੋ ਕੇ ਸੰਗਰੂਰ ਤੋਂ ਲੋਕ ਸਭਾ ਚੋਣ ਲੜ ਸਕਦੇ ਹਨ।

ਕਾਂਗਰਸ ਪਾਰਟੀ ਦੇ ਕਈ ਲੀਡਰ ਟਿਕਟ ਨਾਂ ਮਿਲਣ ਕਾਰਨ ਨਰਾਜ਼ ਹਨ। ਇਸ ਤੋਂ ਪਹਿਲਾ ਜਲੰਧਰ ਤੋਂ ਸਾਬਕਾ ਸੰਸਦ ਮੈਂਬਰ ਦੀ ਪਤਨੀ ਕਰਮਜੀਤ ਕੌਰ ਵੀ ਪਾਰਟੀ ਨੂੰ ਛੱਡ ਚੁੱਕੇ ਹਨ ਅਤੇ ਫਿਲੌਰ ਤੋਂ ਵਿਧਾਇਕ ਵਿਕਰਮ ਚੌਧਰੀ ਵੀ ਪਾਰਟੀ ਨਾਲ ਨਰਾਜ਼ ਹਨ। ਕਾਂਗਰਸ ਦੇ ਇਸ ਤਰ੍ਹਾਂ ਲੀਡਰਾਂ ਦਾ ਛੱਡਣਾ ਪਾਰਟੀ ਦਾ ਲੋਕ ਸਭਾ ਚੋਣਾਂ ਵਿੱਚ ਨੁਕਸਾਨ ਕਰ ਸਕਦਾ ਹੈ।

ਇਹ ਵੀ ਪੜ੍ਹੋ –  PSEB ਵੱਲੋਂ 12ਵੀਂ ਜਮਾਤ ਦੇ ਨਤੀਜੇ ਦਾ ਐਲਾਨ, ਇਸ ਵਾਰ ਮੁੰਡਿਆਂ ਨੇ ਮਾਰੀ ਬਾਜ਼ੀ