Punjab

ਦਲਵੀਰ ਗੋਲਡੀ ਨੇ ਕਾਂਗਰਸ ’ਚ ਕੀਤੀ ਵਾਪਸੀ

ਦਲਵੀਰ ਗੋਲਡੀ ਨੇ ਕਾਂਗਰਸ ’ਚ ਮੁੜ ਵਾਪਸੀ ਕਰ ਲਈ ਹੈ। ਉਨ੍ਹਾਂ ਨੂੰ ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਪਾਰਟੀ ਵਿਚ ਮੁੜ ਸ਼ਾਮਿਲ ਕਰਵਾਇਆ। ਇਸ ਮੌਕੇ ਰਾਜਾ ਵੜਿੰਗ ਤੇ ਪ੍ਰਤਾਪ ਸਿੰਘ ਬਾਜਵਾ ਵੀ ਮੌਜੂਦ ਸਨ। ਦੱਸ ਦੇਈਏ ਕਿ ਦਲਵੀਰ ਗੋਲਡੀ ਨੇ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਛੱਡ ਦਿੱਤੀ ਸੀ।

ਜ਼ਿਮਨੀ ਚੋਣਾਂ ਵੇਲੇ ਗੋਲਡੀ ਨੇ ਕਾਂਗਰਸ ਵਿੱਚ ਸ਼ਾਮਿਲ ਹੋਣ ਦੀ ਇੱਛਾ ਜਾਹਿਰ ਕੀਤੀ ਸੀ ਅਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਲਈ ਵੀ ਗਿੱਦੜਵਾੜਾ ਵਿੱਚ ਚੋਣ ਪ੍ਰਚਾਰ ਕੀਤਾ ਸੀ। ਪਰ ਦੂਜੇ ਪਾਸੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਸੀ ਕਿ ਗੋਲਡੀ ਦੀ ਹੁਣ ਕਾਂਗਰਸ ਵਿੱਚ ਕੋਈ ਥਾਂ ਨਹੀਂ ਹੈ।

ਇਸ ਤੋਂ ਪਹਿਲਾਂ ਦਲਬੀਰ ਸਿੰਘ ਗੋਲਡੀ ਲੁਧਿਆਣਾ ਵਿੱਚ ਸਾਬਕਾ ਮੰਤਰੀ ਅਤੇ ਲੁਧਿਆਣਾ ਪੱਛਮੀ ਤੋ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਦੇ ਲਈ ਵੀ ਚੋਣ ਪ੍ਰਚਾਰ ਕਰਦੇ ਨਜ਼ਰ ਆਏ ਸਨ।