ਬਿਉਰੋ ਰਿਪੋਰਟ – ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਧੂਰੀ (Dhuri) ਤੋਂ ਸਾਬਕਾ ਵਿਧਾਇਕ ਦਲਵੀਰ ਸਿੰਘ ਗੋਲਡੀ (Dalvir Singh Goldy) ਬਾਰੇ ਵੱਡਾ ਬਿਆਨ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਜਿਹੜਾ ਮਰਜੀ ਜਿਸ ਦੀ ਮਰਜੀ ਕੈਮਪੇਂਨ ਵਿਚ ਫਿਰਦਾ ਹੋਵੇ ਪਰ ਉਨ੍ਹਾਂ ਦੀ ਮਰਜੀ ਤੋਂ ਬਿਨ੍ਹਾਂ ਕਿਸੇ ਦੀ ਵੀ ਪਾਰਟੀ ਵਿਚ ਵਾਪਸੀ ਨਹੀਂ ਹੋਵੇਗੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪ੍ਰਤਾਪ ਸਿੰਘ ਬਾਜਵਾ ਕਈ ਵਾਰ ਕਹਿ ਚੁੱਕੇ ਹਨ ਕਿ ਦਲਵੀਰ ਸਿੰਘ ਗੋਲਡੀ ਦੀ ਕਾਂਗਰਸ ਵਿਚ ਵਾਪਸੀ ਨਹੀਂ ਹੋਵੇਗੀ। ਬਾਜਵਾ ਨੇ ਕਿਹਾ ਕਿ ਉਹ ਪਾਰਟੀ ਦੇ ਵਿਚ ਅਹਿਮ ਪੁਜ਼ੀਸ਼ਨ ਵਿਚ ਹਨ ਅਤੇ ਗਦਾਰਾਂ ਵਾਸਤੇ ਪਾਰਟੀ ਵਿਚ ਕੋਈ ਥਾਂ ਨਹੀਂ ਹੈ।
ਦੱਸ ਦੇਈਏ ਕਿ ਦਲਵੀਰ ਸਿੰਘ ਗੋਲਡੀ ਗਿੱਦੜਬਾਹਾ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਚੋਣ ਪ੍ਰਚਾਰ ਕਰਦੇ ਨਜ਼ਰ ਆਏ ਸਨ, ਜਿਸ ਤੋਂ ਬਾਅਦ ਬਾਜਵਾ ਦਾ ਇਹ ਬਿਆਨ ਸਾਹਮਣੇ ਆਇਆ ਹੈ। ਦਲਵੀਰ ਸਿੰਘ ਗੋਲਡੀ ਪਹਿਲਾਂ ਕਾਂਗਰਸ ਤੋਂ ਵਿਧਾਇਕ ਰਹਿ ਚੁੱਕੇ ਹਨ ਅਤੇ 2024 ਦੀਆਂ ਚੋਣਾਂ ਵਿਚ ਲੋਕ ਸਭਾ ਹਲਕਾ ਸੰਗਰੂਰ ਤੋਂ ਟਿਕਟ ਨਾ ਮਿਲਣ ਕਾਰਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ।
ਇਹ ਵੀ ਪੜ੍ਹੋ – ਕੈਨੇਡਾ ‘ਚ ਡੱਲਾ ਸਮੇਤ ਗੈਂਗਸਟਰ ਗੁਰਜੰਟ ਵੀ ਗ੍ਰਿਫਤਾਰ, ਹੱਥ ‘ਤੇ ਲੱਗੀ ਗੋਲੀ, ਨਾਜਾਇਜ਼ ਹਥਿਆਰ ਬਰਾਮਦ