The Khalas Tv Blog India ਗੁਰਦੁਆਰਾ ਡਾਂਗਮਾਰ ਸਾਹਿਬ ‘ਤੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਦਾ ਦਾਅਵਾ ਗਲਤ !
India

ਗੁਰਦੁਆਰਾ ਡਾਂਗਮਾਰ ਸਾਹਿਬ ‘ਤੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਦਾ ਦਾਅਵਾ ਗਲਤ !

ਬਿਊਰੋ ਰਿਪੋਰਟ : ਸਿੱਕਮ ਹਾਈਕੋਰਟ ਵੱਲੋਂ ਗੁਰਦੁਆਰਾ ਡਾਂਗਮਾਰ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ ਨੂੰ ਮਨਜ਼ੂਰੀ ਦੇਣ ਦਾ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦਾ ਦਾਅਵਾ ਗਲਤ ਨਿਕਲਿਆ ਹੈ । ਉਨ੍ਹਾਂ ਨੇ ਕਿਹਾ ਸੀ ਕਿ ਸਿੱਕਮ ਵਿਚ ਸਥਿਤ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ਦਾ ਮਾਮਲਾ ਹੱਲ ਹੋ ਗਿਆ ਹੈ। ਹਾਈ ਕੋਰਟ ਨੇ 27 ਅਪ੍ਰੈਲ 2023 ਨੂੰ ਰਾਜ ਦੇ ਐਡੀਸ਼ਨਲ ਐਡਵੋਕੇਟ ਜਨਰਲ ਦੀ ਬੇਨਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਸਿੱਖ ਭਾਈਚਾਰੇ ਦੇ ਹੱਕ ਇੱਕ ਆਦੇਸ਼ ਪਾਸ ਕੀਤਾ ਹੈ । ਜਿਸ ਨਾਲ ਹੁਣ ਸ਼੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਇਤਿਹਾਸਕ ਗੁਰਦੁਆਰਾ ਗੁਰੂ ਡਾਂਗਮਾਰ ਵਿਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਮੁੜ ਕੀਤਾ ਜਾ ਸਕੇਗਾ। ਜਦਕਿ ਸਿੱਕਮ ਸਰਕਾਰ ਦੇ ਵਕੀਲ ਨੇ ਅਦਾਲਤ ਵਿੱਚ ਕੁਝ ਹੋਰ ਹੀ ਕਿਹਾ ਹੈ ।

ਦੋਵੇਂ ਧਿਰ ਬੈਠ ਕੇ ਸੁਲਝਾਉਣਾ ਚਾਹੁੰਦੇ ਹਨ ਮਾਮਲਾ

ਗੁਰਦੁਅਰਾ ਡਾਂਗਮਾਰ ਸਾਹਿਬ ਮਾਮਲੇ ‘ਚ 27 ਅਪ੍ਰੇਲ ਸਰਕਾਰ ਦੇ ਵਕੀਲ ਨੇ ਅਦਾਲਤ ਨੂੰ ਕਿਹਾ ਕਿ ਦੋਵੇਂ ਧਿਰਾਂ ਮਿਲ ਬੈਠ ਕੇ ਆਪਸ ਵਿੱਚ ਇਸ ਮਸਲੇ ਨੂੰ ਸੁਲਝਾਉਣਾ ਚਾਹੁੰਦੇ ਹਨ, ਜਿਸ ਤੋਂ ਬਾਅਦ ਅਦਾਲਤ ਨੇ ਸਰਕਾਰੀ ਵਕੀਲ ਦੀ ਦਲੀਲ ਨੂੰ ਸਵਿਕਾਰ ਕਰਦੇ ਹੋਏ ਮਾਮਲੇ ਦੀ ਅਗਲੀ ਤਰੀਕ 18 ਅਗਸਤ ‘ਤੇ ਰੱਖ ਦਿੱਤੀ ਹੈ। ਅਦਾਲਤ ਨੇ ਇਹ ਵੀ ਕਿਹਾ ਕਿ ਜੋ ਵੀ ਫੈਸਲਾ ਦੋ ਧਿਰਾਂ ਵਿਚ ਬਣੇਗਾ ਉਸ ਬਾਰੇ ਕੋਰਟ ਨੂੰ ਲਿਖਤੀ ਰੂਪ ਵਿੱਚ ਦੇ ਦਿੱਤਾ ਜਾਵੇ। ਇਸ ਤੋਂ ਇਲਾਵਾ ਅਦਾਲਤ ਨੇ ਪ੍ਰਕਾਸ਼ ਕਰਨ ਸਬੰਧੀ ਵੀ ਕੋਈ ਫੈਸਲਾ ਨਹੀਂ ਸੁਣਾਇਆ। ਜੋ ਖ਼ਬਰਾਂ ਆ ਰਹੀਆਂ ਹਨ ਇਹਨਾਂ ਦਾ ਖੰਡਨ ਐਡਵੋਕੇਟ ਯਾਦਵਿੰਦਰ ਸਿੰਘ ਵੱਲੋਂ ਕੀਤਾ ਗਿਆ।

5 ਸਾਲ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਹਟਾਇਆ ਗਿਆ

ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਪ੍ਰੋ ਸਰਚਾਂਦ ਸਿੰਘ ਨੇ ਦਾਅਵਾ ਕੀਤਾ ਸੀ ਕਿ ਗੁਰਦੁਆਰਾ ਗੁਰੂ ਡਾਂਗਮਾਰ ਤੋਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ 14 ਅਗਸਤ 2017 ਨੂੰ ਜ਼ਬਰਦਸਤੀ ਰੋਕ ਦਿੱਤਾ ਗਿਆ ਸੀ । ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਗਹਿਰੀ ਦਿਲਚਸਪੀ ਦਿਖਾਈ ਅਤੇ ਲਗਾਤਾਰ ਪੈਰਵੀ ਕੀਤੀ। ਦਸੰਬਰ 2017 ਵਿੱਚ ਕੌਮੀ ਘੱਟ ਗਿਣਤੀ ਕਮਿਸ਼ਨ ਨੇ ਸਿੱਕਮ ਵਿੱਚ ਗੁਰੂ ਡਾਂਗ ਮਾਰ ਵਿਖੇ ਸਥਿਤ ਗੁਰਦੁਆਰਾ ਡਾਂਗ ਮਾਰ ਸਾਹਿਬ ਬਾਰੇ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਸੀ। ਜਿੱਥੇ ਗੁਰਦੁਆਰੇ ਤੋਂ ਧਾਰਮਿਕ ਸ਼ਰਧਾ ਨਾਲ ਸੰਬੰਧਿਤ ਦੇ ਕੁਝ ਸਮਾਨ ਨੂੰ ਹਟਾ ਕੇ ਸੜਕ ‘ਤੇ ਰੱਖ ਦਿੱਤਾ ਗਿਆ ਸੀ। ਇਸ ਘਟਨਾ ਨੇ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਸੀ। ਸਿੱਖ ਕੌਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦੀ ਬਹਾਲੀ ਲਗਾਤਾਰ ਯਤਨਸ਼ੀਲ ਰਿਹਾ ਹੈ ।

Exit mobile version