‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਦਰਬਾਰਾ ਸਿੰਘ ਗੁਰੂ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਵਿਧਾਨ ਸਭਾ ਹਲਕਾ ਭਦੌੜ ਤੋਂ ਦੋ ਵਾਰ ਅਤੇ ਬੱਸੀ ਪਠਾਣਾ ਹਲਕੇ ਤੋਂ ਚੋਣ ਲੜ ਚੁੱਕੇ ਹਨ ਪਰ ਹੁਣ ਉਨ੍ਹਾਂ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿੱਪ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ 400 ਸਾਲਾਂ ਮੈਮੋਰੀਅਲ ਟਰੱਸਟ ਫਤਿਹਗੜ੍ਹ ਸਾਹਿਬ ਦੀ ਮੈਂਬਰਸ਼ਿਪ ਛੱਡਣ ਦਾ ਮਨ ਬਣਾ ਲਿਆ ਹੈ ਤੇ ਇਸ ਸੰਬੰਧੀ ਆਪਣਾ ਅਸਤੀਫਾ ਸੁਖਬੀਰ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਧਾਨ ਹਰਜਿੰਦਰ ਸਿੰਘ ਧਾਮੀ ਨੂੰ ਭੇਜਿਆ ਹੈ।
ਦਰਬਾਰਾ ਸਿੰਘ ਗੁਰੂ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਦਿੱਤਾ ਅਸਤੀਫਾ
