India Punjab

ਦਲੇਰ ਮਹਿੰਦੀ ਨੇ ਖੜ੍ਹਕਾਇਆ ਹਾਈਕੋਰਟ ਦਾ ਦਰਵਾਜ਼ਾ, ਦੋ ਸਾਲ ਦੀ ਸਜ਼ਾ ਵਿਰੁੱਧ ਦਾਇਰ ਕੀਤੀ ਪਟੀਸ਼ਨ

‘ਦ ਖ਼ਾਲਸ ਬਿਊਰੋ : ਪੰਜਾਬੀ ਗਾਇਕ ਦਲੇਰ ਮਹਿੰਦੀ ਨੇ ਦੋ ਸਾਲ ਦੀ ਸਜ਼ਾ ਦੇ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਦਲੇਰ ਮਹਿੰਦੀ ਨੂੰ  ਕਬੂਤਰਬਾਜ਼ੀ ਮਾਮਲੇ ‘ਚ ਦੋ ਸਾਲ ਦੀ ਸਜ਼ਾ ਹੋਈ ਹੈ ਅਤੇ ਪਟਿਆਲਾ ਜੇਲ੍ਹ ਵਿਚ ਬੰਦ ਹਨ। ਜਾਣਕਾਰੀ ਮੁਤਾਬਿਕ ਦਲੇਰ ਨੇ ਕਬੂਤਰਬਾਜ਼ੀ ਮਾਮਲੇ ‘ਚ ਦੋ ਸਾਲ ਦੀ ਸਜ਼ਾ ਵਿਰੁੱਧ ਅਪੀਲ ਕੀਤੀ ਹੈ। ਦਲੇਰ ਨੇ ਹਾਈਕੋਰਟ ਤੋਂ ਸਜ਼ਾ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। 

ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਦੇ ਮਾਮਲੇ ‘ਚ ਪੰਜਾਬ ਪੁਲਿਸ ਨੇ ਗ੍ਰਿਫ ਤਾਰ ਕਰ ਲਿਆ ਹੈ। ਇਹ ਮਾਮਲਾ 2003 ਦਾ ਹੈ ਜਦੋਂ ਉਨ੍ਹਾਂ ਨੂੰ ਕਬੂਤਰਬਾਜ਼ੀ ਦੇ ਮਾਮਲੇ ਸ ਜ਼ਾ ਸੁਣਾਈ ਗਈ ਸੀ। ਦਲੇਰ ਮਹਿੰਦੀ ਨੂੰ ਅਦਾਲਤ ਨੇ 2 ਸਾਲ ਦੀ ਸ ਜ਼ਾ ਸੁਣਾਈ ਸੀ। ਜਿਸ ਨੂੰ ਪਟਿਆਲਾ ਦੀ ਅਦਾਲਤ ਨੇ ਬਰਕਰਾਰ ਰੱਖਿਆ ਹੈ। ਗਾਇਕ ਦਲੇਰ ਮਹਿੰਦੀ ਵੱਲੋਂ ਹੇਠਲੀ ਅਦਾਲਤ ਦੇ 2018 ਵਿੱਚ ਆਏ ਫੈਸਲੇ ਨੂੰ ਪਟਿਆਲਾ ਦੀ ਸੈਸ਼ਨ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ ।  ਅਦਾਲਤ ਵੱਲੋਂ 2018 ਵਿੱਚ ਕਬੂਤਰਬਾਜ਼ੀ ਮਾਮਲੇ ਦੇ ਦੋ ਸ਼ਾਂ ਹੇਠ ਪੰਜਾਬੀ ਗਾਇਕ ਨੂੰ ਦੋ ਸ਼ੀ ਕਰਾਰ ਦੇ ਦਿੱਤਾ ਗਿਆ ਸੀ। ਦਲੇਰ ਮਹਿੰਦੀ ਨੂੰ 2 ਸਾਲ ਦੀ ਕੈਦ ਦੇ ਨਾਲ 2 ਹਜ਼ਾਰ ਰੁਪਏ ਜੁਰਮਾਨੇ ਦੀ ਸ ਜ਼ਾ ਸੁਣਾਈ ਗਈ ਸੀ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ

ਸਾਲ 2003 ਦੇ ਇਸ ਕੇਸ ‘ਚ 15 ਸਾਲਾਂ ਬਾਅਦ 2018 ਵਿੱਚ ਜ਼ੁਡੀਸ਼ਲ ਮਜ਼ਿਸਟਰੇਟ ਦਰਜਾ ਅੱਬਲ ਵੱਲੋਂ  ਨਿਧੀ ਸੈਣੀ ਦੀ ਅਦਾਲਤ ਨੇ ਮੁਲਜ਼ਮ ਨੂੰ ਇਹ ਸ ਜ਼ਾ ਸੁਣਾਈ ਸੀ। ਹਾਲਾਂਕਿ ਉਸਨੂੰ  ਜ਼ਮਾਨਤ ਵੀ ਦੇ ਦਿੱਤੀ ਗਈ ਸੀ ਕਿਉਂਕਿ ਸ ਜ਼ਾ 3 ਸਾਲ ਤੋਂ ਘੱਟ ਸੀ। ਇਸ ਮਾਮਲੇ ਵਿਚ ਬੁਲਬੁਲ ਮਹਿਤਾ ਨੂੰ ਬਰੀ ਕਰ ਦਿੱਤਾ ਗਿਆ ਸੀ , ਜਦਕਿ ਦੂਜੇ ਦੋ ਹੋਰ ਮੁਲ ਜ਼ਮਾਂ  ਸ਼ਮਸ਼ੇਰ ਸਿੰਘ ਤੇ ਧਿਆਨ ਸਿੰਘ ਦੀ ਪਹਿਲਾਂ ਹੀ ਮੌ ਤ ਹੋ ਚੁੱਕੀ ਹੈ।

ਦੱਸ ਦੇਈਏ ਕਿ ਸਾਲ 2003 ‘ਚ ਥਾਣਾ ਸਦਰ ਪਟਿਆਲਾ ਦੀ ਪੁਲਿਸ ਨੇ ਪਿੰਡ ਬਲਬੇੜਾ ਹਲਕਾ ਸਨੌਰ ਦੇ ਰਹਿਣ ਵਾਲੇ ਬਖਸ਼ੀਸ਼ ਸਿੰਘ ਦੀ ਸ਼ਿਕਾਇਤ ‘ਤੇ ਦਲੇਰ ਮਹਿੰਦੀ , ਉਨ੍ਹਾਂ ਦੇ ਭਰਾ ਸ਼ਮਸ਼ੇਰ ਸਿੰਘ , ਧਿਆਨ ਸਿੰਘ ਤੇ ਬੁਲਬੁਲ ਮਹਿਤਾ ਖਿਲਾਫ ਮਾਮਲਾ ਦਰਜ ਕੀਤਾ ਸੀ। ਬਖਸ਼ੀਸ਼ ਸਿੰਘ ਦਾ ਕਹਿਣਾ ਸੀ ਕਿ ਦਲੇਰ ਮਹਿੰਦੀ ਨੇ ਉਸ ਤੋਂ ਵਿਦੇਸ਼ ਭੇਜਣ ਦੇ ਨਾਂ ‘ਤੇ 20 ਲੱਖ ਰੁਪਏ ਲਏ ਸਨ। ਇਸ ਮਗਰੋਂ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਗਿਆ ਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਗਏ।