Punjab

ਵਿਭਾਗੀ ਪ੍ਰੀਖਿਆ ਦੀ ਬਦਲੀ ਤਰੀਕ

ਦ ਖਾਲਸ ਬਿਉਰੋ:ਪੰਜਾਬ ਦੀ ਵਿਭਾਗੀ ਪ੍ਰੀਖਿਆ ਕਮੇਟੀ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਦੀ ਵਿਸ਼ੇਸ਼ ਸ਼੍ਰੇਣੀਆਂ ਦੀ ਅਗਲੀ ਵਿਭਾਗੀ ਪ੍ਰੀਖਿਆ ਦੀਆਂ ਤਾਰੀਖਾਂ ’ਚ ਤਬਦੀਲੀ ਕੀਤੀ ਗਈ ਹੈ। ਹੁਣ ਇਹ ਪ੍ਰੀਖਿਆ 10 ਜਨਵਰੀ ਤੋਂ 14 ਜਨਵਰੀ, 2022 ਤੱਕ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ, ਪੰਜਾਬ (ਮੈਗਸਿਪਾ), ਸੈਕਟਰ 26, ਚੰਡੀਗੜ ਵਿਖੇ ਸਵੇਰੇ 9 ਤੋਂ ਦੁਪਹਿਰ 12 ਵਜੇ ਅਤੇ ਬਾਅਦ ਦੁਪਹਿਰ 2 ਵਜੇ ਤੋਂ 5 ਵਜੇ ਤੱਕ ਕਰਵਾਈ ਜਾਵੇਗੀ। ਪੰਜਾਬ ਸਰਕਾਰ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਇਹ ਪ੍ਰੀਖਿਆ 27 ਦਸੰਬਰ, 2021 ਤੋਂ ਸ਼ੁਰੂ ਹੋ ਕੇ 31 ਦਸੰਬਰ, 2021 ਨੂੰ ਮੁਕੰਮਲ ਹੋਣੀ ਸੀ।