Punjab

PSEB ਵੱਲੋਂ 8ਵੀਂ, 10ਵੀਂ ਤੇ 12ਵੀਂ ਦੀ ਡੇਟਸ਼ੀਟ ਜਾਰੀ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਤੇ ਬਾਰਵੀਂ ਜਮਾਤ ਦੀ ਪ੍ਰੀਖਿਆ ਲਈ ਡੇਟ ਸ਼ੀਟ ਜਾਰੀ ਕੀਤੀ ਗਈ ਹੈ। ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 19.2.2025 ਤੋਂ 7.3.2025 ਤੱਕ ਹੋਵੇਗੀ।

ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 10.3.2025 ਤੋਂ 4.4.2025 ਤੱਕ ਹੋਵੇਗੀ।

ਬਾਰਵੀਂ ਜਮਾਤ ਦੀ ਪ੍ਰੀਖਿਆ ਮਿਤੀ 19.2.2025 ਤੋਂ 4.4.2025 ਤੱਕ ਹੋਵੇਗੀ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਥਾਪਤ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾਵੇਗੀ।

ਅੱਠਵੀਂ, ਦਸਵੀਂ ਅਤੇ ਬਾਰਵੀਂ ਸ਼੍ਰੇਣੀ ਲਈ ਪ੍ਰੀਖਿਆ ਸੁਰੂ ਹੋਣ ਦਾ ਸਮਾਂ ਸਵੇਰੇ 11.00 ਵਜੇ ਹੋਵੇਗਾ। ਡੇਟਸ਼ੀਟ,ਹਦਾਇਤਾਂ ਅਤੇ ਹੋਰ ਵਧੇਰੇ ਜਾਣਕਾਰੀ ਬੋਰਡ ਦੀ ਵੈਬਸਾਈਟ www.pseb.ac.in ’ਤੇ ਉਪਲਬਧ ਹੈ।

ਪੰਜਾਬ ਬੋਰਡ ਦੇ ਵਿਦਿਆਰਥੀਆਂ ਨੂੰ ਇਸ ਪ੍ਰੈਕਟੀਕਲ ਪ੍ਰੀਖਿਆ ਲਈ ਰਜਿਸਟ੍ਰੇਸ਼ਨ ਮੁਤਾਬਕ ਆਪੋ-ਆਪਣੇ ਸਕੂਲਾਂ ਵਿੱਚ ਬੈਠਣਾ ਪਵੇਗਾ। ਵਿਦਿਆਰਥੀ PSEB ਦੀ ਵੈੱਬਸਾਈਟ pseb.ac.in ‘ਤੇ ਜਾ ਕੇ ਆਪਣੀ ਪ੍ਰੀਖਿਆ ਦਾ ਸਮਾਂ ਸਾਰਣੀ ਦੇਖ ਸਕਦੇ ਹਨ। PSEB ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਵੋਕੇਸ਼ਨਲ ਅਤੇ NSQF ਵਿਸ਼ਿਆਂ ਦੇ ਪ੍ਰਸ਼ਨ ਪੱਤਰ ਸਕੂਲ ਦੇ ਸਬੰਧਤ ਅਧਿਆਪਕਾਂ ਦੁਆਰਾ ਤਿਆਰ ਕੀਤੇ ਜਾਣਗੇ ਅਤੇ ਪ੍ਰੀਖਿਆਵਾਂ ਕਰਵਾਈਆਂ ਜਾਣਗੀਆਂ।