The Khalas Tv Blog Punjab ਪੰਜਾਬ ‘ਚ ਦਿਨ ਦੇ ਤਾਪਮਾਨ ‘ਚ ਗਿਰਾਵਟ: ਚੰਡੀਗੜ੍ਹ ਦੀ ਹਵਾ ਜ਼ਹਿਰੀਲੀ, AQI 308 ਤੱਕ ਪਹੁੰਚਿਆ
Punjab

ਪੰਜਾਬ ‘ਚ ਦਿਨ ਦੇ ਤਾਪਮਾਨ ‘ਚ ਗਿਰਾਵਟ: ਚੰਡੀਗੜ੍ਹ ਦੀ ਹਵਾ ਜ਼ਹਿਰੀਲੀ, AQI 308 ਤੱਕ ਪਹੁੰਚਿਆ

ਮੁਹਾਲੀ : ਪੰਜਾਬ ਵਿੱਚ ਹੁਣ ਥੋੜੀ- ਥੋੜੀ ਠੰਡ ਪੈਣੀ ਸ਼ੁਰੂ ਗਈ ਹੈ। ਸਵੇਰੇ-ਸ਼ਾਮ ਠੰਡ ਦੇ ਨਾਲ-ਨਾਲ ਦਿਨ ਦੇ ਸਮੇਂ ਵੀ ਤਾਪਮਾਨ ਡਿੱਗਣਾ ਸ਼ੁਰੂ ਹੋ ਗਿਆ ਹੈ। 24 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਫਾਜ਼ਿਲਕਾ ਜ਼ਿਲ੍ਹਾ ਸਭ ਤੋਂ ਗਰਮ ਰਿਹਾ। ਇੱਥੇ ਤਾਪਮਾਨ 33.2 ਡਿਗਰੀ ਦਰਜ ਕੀਤਾ ਗਿਆ, ਜਦਕਿ ਬਾਕੀ ਜ਼ਿਲ੍ਹਿਆਂ ਦਾ ਤਾਪਮਾਨ ਇਸ ਤੋਂ ਹੇਠਾਂ ਰਿਹਾ।

ਹਾਲਾਂਕਿ ਅੱਜ ਮੀਂਹ ਆਦਿ ਦਾ ਕੋਈ ਅਲਰਟ ਨਹੀਂ ਹੈ। ਇਸ ਦੇ ਨਾਲ ਹੀ ਪਰਾਲੀ ਸਾੜਨ ਦੇ 286 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਕਾਰਨ ਖੇਤਰ ਵਿੱਚ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਦਾ ਪੱਧਰ ਲਗਾਤਾਰ ਡਿੱਗ ਰਿਹਾ ਹੈ। AQI ਡਿੱਗਣ ਦੇ ਮਾਮਲੇ ‘ਚ ਚੰਡੀਗੜ੍ਹ ਦੀ ਸਥਿਤੀ ਪੰਜਾਬ ਨਾਲੋਂ ਵੀ ਮਾੜੀ ਹੈ। ਇੱਥੇ AQI ਪੱਧਰ 308 ਤੱਕ ਪਹੁੰਚ ਗਿਆ ਹੈ, ਜਿਸ ਨੂੰ ਕਾਫੀ ਖਤਰਨਾਕ ਮੰਨਿਆ ਜਾਂਦਾ ਹੈ।

ਮੰਡੀ ਗੋਬਿੰਦਗੜ੍ਹ ‘ਚ AQI ਦੀ ਹਾਲਤ ਖਰਾਬ

ਚੰਡੀਗੜ੍ਹ ਵਿੱਚ ਤਿੰਨ ਥਾਵਾਂ ‘ਤੇ AQI ਮਾਪਿਆ ਜਾਂਦਾ ਹੈ। ਜੇਕਰ ਸ਼ਹਿਰ ਦੇ ਵੀਆਈਪੀ ਸੈਕਟਰਾਂ ਦੀ ਗੱਲ ਕਰੀਏ ਤਾਂ ਸੈਕਟਰ-8 ਵਿੱਚ ਸਵੇਰੇ 5 ਵਜੇ AQI 296 ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ਅਤੇ ਨਿਊ ਚੰਡੀਗੜ੍ਹ ਦੇ ਨਾਲ ਲੱਗਦੇ ਖੇਤਰ ਦਾ ਏਕਿਊਆਈ 268 ਦੇ ਕਰੀਬ ਰਿਹਾ ਹੈ। ਜਦੋਂ ਕਿ ਮੁਹਾਲੀ ਦੇ ਨਾਲ ਲੱਗਦੇ ਇਲਾਕੇ ਵਿੱਚ ਏਕਿਊਆਈ 309 ਦਰਜ ਕੀਤਾ ਗਿਆ ਹੈ। ਜਿਸ ਨੂੰ ਬਹੁਤ ਮਾੜੀ ਹਾਲਤ ਵਿੱਚ ਰੱਖਿਆ ਗਿਆ ਹੈ।

 

ਇਸ ਦੇ ਨਾਲ ਹੀ ਪੰਜਾਬ ਵਿੱਚ ਮੰਡੀ ਗੋਬਿੰਦਗੜ੍ਹ ਦਾ ਸਭ ਤੋਂ ਬੁਰਾ ਹਾਲ ਹੈ। ਇੱਥੇ AQI 280 ਦਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਬਠਿੰਡਾ ਦਾ AQI 220, ਪਟਿਆਲਾ ਦਾ AQI 219, ਖੰਨਾ ਦਾ AQI 181, ਲੁਧਿਆਣਾ ਦਾ AQI 159, ਜਲੰਧਰ ਦਾ AQI 159 ਰਿਹਾ। ਸਥਿਤੀ ਨੂੰ ਸੁਧਾਰਨ ਲਈ ਪਟਿਆਲਾ ਅਤੇ ਚੰਡੀਗੜ੍ਹ ਵਿੱਚ ਵੀ ਸਮੋਗ ਗਨ ਦੀ ਵਰਤੋਂ ਕੀਤੀ ਜਾ ਰਹੀ ਹੈ।

Exit mobile version