ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਫਤਹਿਗੜ੍ਹ ਸਾਹਿਬ (Fatehgarh Sahib) ਵਿਖੇ ਤਾਇਨਾਤ ਡੀ.ਡੀ.ਪੀ.ਓ. ਨੂੰ ਗ੍ਰਿਫਤਾਰ ਕੀਤਾ ਹੈ। ਉਸ ਨੂੰ ਬਲਾਕ ਅਮਲੋਹ ਅਤੇ ਪੰਚਾਇਤਾਂ ਨੂੰ ਜਾਰੀ ਕੀਤੇ ਸਰਕਾਰੀ ਫੰਡਾਂ ਵਿੱਚ 40,85,175 ਰੁਪਏ ਦੀ ਗਬਨ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਕੁਲਵਿੰਦਰ ਸਿੰਘ ਰੰਧਾਵਾ ਅਤੇ ਇਕ ਵਿਅਕਤੀ ਹੰਸਪਾਲ ਨੂੰ ਗ੍ਰਿਫਤਾਰ ਕੀਤਾ ਗਿਆ।
ਇਸ ਘਪਲੇ ਸਬੰਧੀ ਅਮਲੋਹ ਦੇ ਤਤਕਾਲੀ ਬੀਡੀਪੀਓ ਕੁਲਵਿੰਦਰ ਸਿੰਘ ਰੰਧਾਵਾ (ਹੁਣ ਡੀਡੀਪੀਓ) ਸਮੇਤ 5 ਵਿਅਕਤੀਆਂ ਖ਼ਿਲਾਫ਼ ਵਿਜੀਲੈਂਸ ਥਾਣਾ ਪਟਿਆਲਾ ਵਿੱਚ ਆਈਪੀਸੀ ਦੀ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਇਨ੍ਹਾਂ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 109 ਕਿਸਮਾਂ ਦੇ ਬੀਜ ਜਾਰੀ ਕੀਤੇ!