The Khalas Tv Blog Punjab McDonald’s ਦੇ ਵਾਸ਼ਰੂਮ ’ਚੋਂ ਮਿਲੀ ਨੌਜਵਾਨ ਦੀ ਲਾਸ਼
Punjab

McDonald’s ਦੇ ਵਾਸ਼ਰੂਮ ’ਚੋਂ ਮਿਲੀ ਨੌਜਵਾਨ ਦੀ ਲਾਸ਼

ਜ਼ੀਰਕਪੁਰ ਵਿੱਚ McDonald’s ਦੇ ਵਾਸ਼ਰੂਮ ’ਚੋਂ ਨੌਜਵਾਨ ਦੀ ਲਾਸ਼ ਮਿਲਣ ਦਾ ਸਨਸਨੀਖ਼ੇਜ਼ ਮਾਮਲਾ ਸਾਹਮਣੇ ਆਇਆ ਹੈ। ਇਹ ਨੌਜਵਾਨ ਕੱਲ੍ਹ ਸਵਾ 10 ਵਜੇ ਦੇ ਕਰੀਬ ਰੇਸਤਰਾਂ ਵਿੱਚ ਗਿਆ ਸੀ ਜਿੱਥੇ ਉਸ ਨੇ ਵਾਸ਼ਰੂਮ ਇਸਤੇਮਾਲ ਕੀਤਾ। 2 ਵਜੇ ਦੇ ਕਰੀਬ ਜਦ ਨੌਜਵਾਨ ਵਾਪਸ ਨਹੀਂ ਮੁੜਿਆ ਤੇ ਵਾਸ਼ਰੂਮ ਦਾ ਦਰਵਾਜ਼ਾ ਖੁੱਲ੍ਹਿਆ ਨਹੀਂ ਤਾਂ ਕਰਮਚਾਰੀਆਂ ਨੂੰ ਸ਼ੱਕ ਹੋਇਆ। ਜਦੋਂ ਧੱਕੇ ਨਾਲ ਦਰਵਾਜ਼ਾ ਖੋਲ੍ਹਿਆ ਗਿਆ ਤਾਂ ਉੱਥੇ ਨੌਜਵਾਨ ਦੀ ਲਾਸ਼ ਪਾਈ ਗਈ।

ਦਾਅਵਾ ਕੀਤਾ ਜਾ ਰਿਹਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ (Drug Overdose) ਕਾਰਨ ਹੋਈ ਹੈ। ਕਈ ਲੋਕ ਦਿਲ ਦੇ ਦੌਰੇ ਦਾ ਵੀ ਸ਼ੱਕ ਜ਼ਾਹਰ ਕਰ ਰਹੇ ਹਨ। ਪਹਿਲਾਂ ਜਦੋਂ ਮ੍ਰਿਤਕ ਨੌਜਵਾਨ ਦੇ ਨਾਂ ਤੇ ਟਿਕਾਣੇ ਦਾ ਪਤਾ ਨਹੀਂ ਲੱਗਾ ਤਾਂ ਜ਼ੀਰਕਪੁਰ ਪੁਲਿਸ ਨੇ ਕਾਰਵਾਈ ਸ਼ੁਰੂ ਕੀਤੀ।

ਪੁਲਿਸ ਨੇ ਰੇਸਤਰਾਂ ਦੇ ਵਾਸ਼ਰੂਮ ਵਿੱਚੋਂ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਇਸ ਤੋਂ ਬਾਅਦ ਜਦੋਂ ਪੁਲਿਸ ਨੇ CCTV ਦੀ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਿਆ ਕਿ ਨੌਜਵਾਨ ਕਾਰ ‘ਚ ਆਇਆ ਸੀ।

ਜਾਂਚ ਦੌਰਾਨ ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਦਾ ਨਾਂ ਅਰਸ਼ਦੀਪ ਸਿੰਘ ਹੈ ਤੇ ਉਸ ਦੀ ਉਮਰ 26 ਸਾਲ ਹੈ। ਉਹ ਡੇਰਾਬੱਸੀ ਦਾ ਰਹਿਣ ਵਾਲਾ ਹੈ। ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਨੌਜਵਾਨ ਦੇ ਸਰੀਰ ’ਤੇ ਕਿਸੇ ਕਿਸਮ ਦੀ ਸੱਟ ਦਾ ਕੋਈ ਨਿਸ਼ਾਨ ਨਹੀਂ ਸੀ ਤੇ ਨਾ ਹੀ ਕਿਸੇ ਕਿਸਮ ਦਾ ਨਸ਼ਾ ਲੈਣ ਦੀ ਪੁਸ਼ਟੀ ਹੋਈ ਹੈ।

SHO ਜ਼ੀਰਕਪੁਰ ਜਸਕੰਵਲ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਣ ‘ਤੇ ਜ਼ੀਰਕਪੁਰ ਪੁਲਿਸ ਮੌਕੇ ‘ਤੇ ਪਹੁੰਚੀ ਸੀ, ਨੌਜਵਾਨ ਦੇ ਸਰੀਰ ‘ਤੇ ਕਿਸੇ ਵੀ ਤਰ੍ਹਾਂ ਦਾ ਕੋਈ ਨਿਸ਼ਾਨ ਨਹੀਂ ਸੀ, ਜਿਸ ਨਾਲ ਨਸ਼ੇ ਦੀ ਗੱਲ ਅਫ਼ਵਾਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਅਜਿਹਾ ਲੱਗਦਾ ਹੈ ਜਿਵੇਂ ਨੌਜਵਾਨ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।

Exit mobile version