Punjab

ਬਾਬਾ ਬਖਸ਼ੀਸ਼ ‘ਤੇ ਹੋਇਆ ਜਾਨਲੇਵਾ ਹਮਲਾ

ਬਿਉਰੋ ਰਿਪੋਰਟ – ਬੀਤੀ ਰਾਤ ਉਘੇ ਸਿੱਖ ਚਿੰਤਕ ਬਾਬਾ ਬਖਸ਼ੀਸ਼ ਸਿੰਘ ‘ਤੇ ਜਾਨਲੇਵਾ ਹਮਲਾ ਹੋਇਆ ਹੈ। ਚੰਗੀ ਗੱਲ ਇਹ ਰਹੀ ਕਿ ਉਹ ਸੁਰੱਖਿਅਤ ਹਨ। ਉਹ ਚੰਡੀਗੜ੍ਹ ਤੋਂ ਪਟਿਆਲਾ ਨੂੰ ਆ ਰਹੇ ਸਨ ਤੇ ਜਦੋਂ ਉਹ ਪਟਿਆਲਾ ਬਾਈਪਾਸ ਤੋਂ ਲੰਘ ਰਹੇ ਸਨ ਤਾਂ ਤਿੰਨ ਗੱਡੀਆਂ ਵੱਲੋਂ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਇਸ ਮੌਕੇ ਇਕ ਹਮਲਾਵਰ ਨੇ ਇਕ ਗੱਡੀ ਉਨ੍ਹਾਂ ਦੀ ਗੱਡੀ ਅੱਗੇ ਲਗਾ ਦਿੱਤੀ ਅਤੇ ਦੋ ਗੱਡੀਆਂ ਪਿੱਛੇ ਲਗਾ ਦਿੱਤੀ। ਇਸ ਤਰੀਕੇ ਦੇ ਨਾਲ ਹਮਲਾਵਰਾਂ ਨੇ ਬਾਬਾ ਬਖਸ਼ੀਸ਼ ਸਿੰਘ ਨੂੰ ਘੇਰਨ ਦੀ ਕੋਸ਼ਿਸ਼ ਕੀਤੀ, ਜਦੋਂ ਬਾਬਾ ਬਖਸ਼ੀਸ਼ ਸਿੰਘ ਨੂੰ ਇਸ ਦਾ ਪਤਾ ਲੱਗਾ ਤਾਂ ਉਸ ਦੇ ਡਰਾਈਵਰ ਨੇ ਗੱਡੀ ਭਜਾ ਲਈ ਤੇ ਸਾਹਮਣੇ ਜਾ ਰਹੀ ਗੱਡੀ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਤੋਂ ਬਾਅਦ ਥਾਣਾ ਅਰਬਨ ਅਸਟੇਟ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ – ਸੂਬਾ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਤੋਂ ਬਿਨਾਂ ਸ਼ਰਤ ਮੁਆਫੀ ਮੰਗੇ – ਚੀਮਾ