The Khalas Tv Blog Lok Sabha Election 2024 ਅੰਮ੍ਰਿਤਪਾਲ ਸਿੰਘ ਲਈ ਪ੍ਰਚਾਰ ਕਰਦੇ NRI ‘ਤੇ ਜਾਨਲੇਵਾ ਹਮਲਾ, ਮੰਗ ਰਿਹਾ ਇਨਸਾਫ਼
Lok Sabha Election 2024 Punjab

ਅੰਮ੍ਰਿਤਪਾਲ ਸਿੰਘ ਲਈ ਪ੍ਰਚਾਰ ਕਰਦੇ NRI ‘ਤੇ ਜਾਨਲੇਵਾ ਹਮਲਾ, ਮੰਗ ਰਿਹਾ ਇਨਸਾਫ਼

ਵਾਰਿਸ ਪੰਜਾਬ ਦੇ ਮੁੱਖੀ ਅਮ੍ਰਿਤਪਾਲ ਸਿੰਘ ਦੇ ਹੱਕ ‘ਚ ਪ੍ਰਚਾਰ ਕਰਨ ਲਈ ਅਮਰੀਕਾ ਤੋਂ ਆਏ ਨੌਜਵਾਨ ਯੋਧਬੀਰ ਸਿੰਘ ਯੋਧਾ ‘ਤੇ ਕਾਤਲਾਨਾ ਹਮਲਾ ਹੋਇਆ ਹੈ। ਕਿਡਨੈਪ ਕਰਕੇ ਬੁਰੀ ਤਰ੍ਹਾਂ ਕੁੱਟਿਆ ਤੇ ਲੁੱਟਿਆ ਗਿਆ। ਇਸ ਸਬੰਧੀ ਪ੍ਰੈਸ ਕਾਨਫੰਰਸ ਨੂੰ ਸੰਬੋਧਨ ਕਰਦਿਆਂ ਯੋਧਬੀਰ ਸਿੰਘ ਯੋਧਾ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ‘ਤੇ ਦੋਸ਼ ਲਗਾਏ ਹਨ ਉਸਨੂੰ ਕਿਡਨੈਪ ਕਰਕੇ ਬੁਰੀ ਤਰ੍ਹਾਂ ਕੁੱਟਿਆ ਤੇ ਲੁੱਟਿਆ ਗਿਆ ਹੈ।

ਯੋਧਬੀਰ ਯੋਧਾ ਨੇ ਦੱਸਿਆ ਕਿ ਉਹ ਲੋਕ ਸਭਾ ਚੋਣਾਂ ਤੋਂ ਪਹਿਲਾਂ ਅੰਮ੍ਰਿਤਪਾਲ ਦੇ ਹੱਕ ਵਿੱਚ ਪ੍ਰਚਾਰ ਕਰਨ ਪੰਜਾਬ ਆਇਆ ਸੀ। ਆਮ ਆਦਮੀ ਪਾਰਟੀ ਦੇ ਇੱਕ ਵਿਧਾਇਕ ‘ਤੇ ਵੱਡਾ ਇਲਜ਼ਾਮ ਲਗਾਉਂਦਿਆਂ ਯੋਧਬੀਰ ਸਿੰਘ ਯੋਧਾ ਨੇ ਕਿਹਾ ਕਿ ਪ੍ਰਚਾਰ ਦੌਰਾਨ ਹਲਕਾ ਖਡੂਰ ਸਾਹਿਬ ਵਿਖੇ ‘ਆਪ’ ਲਾਲਜੀਤ ਸਿੰਘ ਭੁੱਲਰ ਵੱਲੋਂ ਕਿਡਨੈਪ ਕਰਕੇ ਬੁਰੀ ਤਰ੍ਹਾਂ ਕੁੱਟਿਆ ਤੇ ਲੁੱਟਿਆ ਗਿਆ ਹੈ।

ਯੋਧਬੀਰ ਯੋਧਾ ਨੇ ਦੱਸਿਆ ਕਿ ਜਦੋਂ ਉਹ ਅੰਮ੍ਰਿਤਪਾਲ ਦੀ ਜਿੱਤਣ ਦੀ ਖੁਸ਼ੀ ਵਿੱਚ ਗੁਰਦੁਆਰਾ ਸਾਹਿਬ ਤੋਂ ਵਾਪਸ ਪਰਤ ਰਿਹਾ ਸੀ ਤਾਂ ਰਾਹ ਵਿੱਚ ਉਸਨੂੰ ਕਿਡਨੈਪ ਕਰਕੇ ਬੁਰੀ ਤਰ੍ਹਾਂ ਕੁੱਟਿਆ ਗਿਆ। ਯੋਧਬੀਰ ਯੋਧਾ ਨੇ ਦੱਸਿਆ ਕਿ ਉਨ੍ਹਾਂ ਲਾਲਜੀਤ ਸਿੰਘ ਸਮੇਤ ਉਨ੍ਹਾਂ ਦੇ ਰਿਸ਼ਤੇਦਾਰ ਅਤੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਰਲ ਕੇ ਉਨ੍ਹਾਂ ‘ਤੇ ਹਮਲਾ ਕਰਵਾਇਆ ਹੈ।

ਯੋਧਬੀਰ ਯੋਧਾ ਨੇ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਪੁਲਿਸ ਦੇ ਕੋਲ ਰਿਪੋਰਟ ਕਰਵਾਈ ਹੈ ਪਰ ਪੁਲਿਸ ਵੱਲੋਂ ਹਾਲੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਅਤੇ ਨਾ ਹੀ ਕੋਈ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਮਾਨ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿੱਚ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਵੇ ਅਤੇ ਉਸਨੂੰ ਇੰਨਸਾਫ਼ ਦਿਵਾਇਆ ਜਾਵੇ।

 

 

Exit mobile version