Punjab

ਲੁਧਿਆਣਾ ‘ਚ ਸ਼ਿਵ ਸੈਨਾ ਆਗੂ ‘ਤੇ ਜਾਨਲੇਵਾ ਹਮਲਾ, ਗੰਭੀਰ ਹਾਲਤ ‘ਚ ਹਸਪਤਾਲ ਕਰਵਾਇਆ ਦਾਖ਼ਲ

 ਲੁਧਿਆਣਾ ਵਿਚ ਦਿਨ ਦਿਹਾੜੇ ਵੱਡੀ ਵਾਰਦਾਤ ਵਾਪਰੀ ਹੈ। ਇਥੇ ਸ਼ਿਵ ਸੈਨਾ ਗੋਰਾ ਥਾਪਰ ‘ਤੇ ਬਾਹਰ ਕੁੱਝ ਅਣਪਛਾਤੇ ਲੋਕਾਂ ਨੇ ਹਮਲਾ ਕਰ ਦਿੱਤਾ। ਨਿਹੰਗਾਂ ਦਾ ਬਾਣਾ ਪਹਿਨੇ ਚਾਰ ਮੁਲਜ਼ਮਾਂ ਨੇ ਗੋਰਾ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਮਗਰੋਂ ਉਸ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।

ਇਸ ਮੌਕੇ ਸ਼ਿਵ ਸੈਨਾ ਆਗੂ  ਸੰਦੀਪ ਥਾਪਰ  ਨੇ ਦੱਸਿਆ ਕਿ ਸਿਵਲ ਹਸਪਤਾਲ ਵਿੱਚ ਇੱਕ ਪ੍ਰੋਗਰਾਮ ਤੋਂ ਬਾਹਰ ਨਿਕਲਦੇ ਹੀ ਸ਼ਿਵ ਸੈਨਾ ਆਗੂ ’ਤੇ ਨਿਹੰਗ ਸਿੰਘ ਦੇ ਬਾਣੇ ਵਿੱਚ ਆਏ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਇਸ ਘਟਨਾ ਦੀ ਇੱਕ ਸੀਸੀਟੀਵੀ ਵੀ ਸਾਹਮਣੇ ਆਈ ਹੈ, ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਜਦੋਂ ਸ਼ਿਵ ਸੈਨਾ ਆਗੂ ਸਕੂਟਰੀ ਉੱਤੇ ਜਾ ਰਿਹਾ ਸੀ ਤਾਂ ਉਹ ਵਿਅਕਤੀਆਂ ਆ ਕੇ ਉਸ ਨੂੰ ਰੋਕ ਲੈਂਦੇ ਹਨ ਤੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੰਦੇ ਹਨ।

ਉਨ੍ਹਾਂ ਕਿਹਾ ਕਿ ਸ਼ਿਵ ਸੈਨਾ ਆਗੂ ਨਾਲ ਇੱਕ ਗੰਨਮੈਨ ਮੌਜੂਦ ਸੀ, ਜਿਸ ਦੀ ਵਜ੍ਹਾ ਨਾਲ ਉਨ੍ਹਾਂ ਦਾ ਬਚਾਅ ਜ਼ਰੂਰ ਹੋਇਆ ਪਰ 80 ਫੀਸਦੀ ਉਨ੍ਹਾਂ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ ।

ਉਥੇ ਹੀ ਜੁਆਇੰਟ ਕਮਿਸ਼ਨਰ ਲੁਧਿਆਣਾ ਜਸਕਿਰਨਜੀਤ ਸਿੰਘ ਤੇਜਾ ਨੇ ਕਿਹਾ ਕਿ ਪੁਲਿਸ ਵਲੋਂ 307 ਦਾ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਉਨ੍ਹਾਂ ਦੀ ਸ਼ਨਾਖਤ ਕਰ ਲਈ ਹੈ ਤੇ ਜਲਦ ਹੀ ਉਨ੍ਹਾਂ ਦੀ ਗ੍ਰਿਫ਼ਤਾਰੀ ਵੀ ਕੀਤੀ ਜਾਵੇਗੀ ।

ਉਨ੍ਹਾਂ ਕਿਹਾ ਕਿ ਵੀਡੀਓ ਵਿੱਚ ਤਿੰਨ ਬੰਦੇ ਦੇਖੇ ਗਏ ਹਨ, ਜਿਨ੍ਹਾਂ ਨੂੰ ਜਲਦ ਕਾਬੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਗੰਨਮੈਨ ਵਲੋਂ ਡਿਊਟੀ ਵਿੱਚ ਕੁਤਾਹੀ ਵਰਤੀ ਹੋਈ ਤਾਂ ਉਸ ਖਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ ।

ਪਹਿਲਾਂ ਗਾਲ੍ਹਾਂ ਕੱਢੀਆਂ, ਫਿਰ ਹਮਲਾ ਕੀਤਾ

ਸੰਦੀਪ ਥਾਪਰ ਨੇ ਦੱਸਿਆ ਕਿ ਉਹ ਇੱਕ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਪਣੇ ਗੰਨਮੈਨ ਨਾਲ ਘਰ ਪਰਤ ਰਿਹਾ ਸੀ। ਸਿਵਲ ਹਸਪਤਾਲ ਨੇੜੇ ਤਿੰਨ ਨਿਹੰਗਾਂ ਨੇ ਆ ਕੇ ਉਸ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਇਸ ਤੋਂ ਬਾਅਦ ਉਨ੍ਹਾਂ ਨੇ ਉਸ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਉਨ੍ਹਾਂ ਦੇ ਗੰਨਮੈਨ ਦਾ ਰਿਵਾਲਵਰ ਵੀ ਖੋਹ ਲਿਆ।

ਮੈਨੂੰ ਪਹਿਲਾਂ ਹੀ ਧਮਕੀਆਂ ਮਿਲ ਰਹੀਆਂ ਸਨ

ਸੰਦੀਪ ਥਾਪਰ ਨੇ ਦੱਸਿਆ ਕਿ ਉਸ ਨੂੰ ਕਈ ਵਾਰ ਅਣਪਛਾਤੇ ਵਿਅਕਤੀਆਂ ਵੱਲੋਂ ਫੋਨ ‘ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਉਸ ਨੇ ਪੁਲੀਸ ਨੂੰ ਕਈ ਵਾਰ ਦੱਸਿਆ ਪਰ ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਤੇ ਅੱਜ ਉਸ ’ਤੇ ਹਮਲਾ ਕਰ ਦਿੱਤਾ ਗਿਆ। ਜਿਸ ਵਿੱਚ ਉਹ ਵਾਲ-ਵਾਲ ਬਚ ਗਿਆ ਪਰ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਹਮਲੇ ਲਈ ਲੁਧਿਆਣਾ ਦੇ ਸੀਪੀ ਕੁਲਦੀਪ ਚਾਹਲ ਜ਼ਿੰਮੇਵਾਰ ਹਨ। ਜਿਸ ਤੋਂ ਉਹ ਤਿੰਨ ਮਹੀਨਿਆਂ ਤੋਂ ਲਗਾਤਾਰ ਸੁਰੱਖਿਆ ਦੀ ਗੁਹਾਰ ਲਗਾ ਰਿਹਾ ਹੈ।