The Khalas Tv Blog Punjab ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ‘ਤੇ ਅਣਪਛਾਤਿਆਂ ਵੱਲੋਂ ਜਾਨਲੇਵਾ ਹਮਲਾ
Punjab

ਸ਼ਿਵ ਸੈਨਾ ਲੀਡਰ ਸੁਧੀਰ ਸੂਰੀ ‘ਤੇ ਅਣਪਛਾਤਿਆਂ ਵੱਲੋਂ ਜਾਨਲੇਵਾ ਹਮਲਾ

Attack on Shiv Sena leader Sudhir Suri

ਸ਼ਿਵ ਸੈਨਾ ਲੀਡਰ ਸੁਧੀਰ ਸੂਰੀ 'ਤੇ ਅਣਪਛਾਤਿਆਂ ਵੱਲੋਂ ਜਾਨਲੇਵਾ ਹਮਲਾ

ਅੰਮ੍ਰਿਤਸਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਸ਼ਿਵ ਸੈਨਾ ਪੰਜਾਬ ਦੇ ਲੀਡਰ ‘ਤੇ ਅਣਪਛਾਤਿਆਂ ਵੱਲੋਂ ਹਮਲਾ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ  ਸ਼ਿਵ ਸੈਨਾ ਪੰਜਾਬ ਦੇ ਲੀਡਰ ਸੁਧੀਰ ਸੂਰੀ ‘ਤੇ ਗੋਲੀਬਾਰੀ ਕੀਤੀ ਗਈ ਹੈ। ਸੁਧੀਰ ਸੂਰੀ ‘ਤੇ ਇਹ ਹਮਲਾ ਅੰਮ੍ਰਿਤਸਰ ‘ਚ ਇੱਕ ਪ੍ਰਦਰਸ਼ਨ ਦੌਰਾਨ ਕੀਤਾ ਗਿਆ ਹੈ। ਦੱਸ ਦਈਏ ਕਿ ਇਹ ਗੋਪਾਲ ਮੰਦਿਰ ਦੇ ਬਾਹਰ ਦੀ ਘਟਨਾ ਹੈ, ਹੁਣ ਤਕ ਮਿਲੀ ਖ਼ਬਰ ਮੁਤਾਬਿਕ ਉਨ੍ਹਾਂ ਦੀ ਹਾਲਤ ਗੰਭੀਰ ਹੈ।

ਦੱਸਿਆ ਜਾ ਰਿਹਾ ਹੈ ਕਿ ਦੋ , ਤਿੰਨ ਗੋਲੀਆਂ ਸ਼ਿਵ ਸੈਨਾ ਆਗੂ ਸੁਧੀਰ ਸੂਰੀ  ਨੂੰ ਲੱਗੀਆਂ ਹਨ ਅਤੇ ਸੂਰੀ ਦੇ ਸੁਰੱਖਿਆ ਗਾਰਡਾਂ ਵੱਲੋਂ ਵੀ ਜਵਾਬੀ ਹਮਲੇ ਕੀਤੇ ਗਏ ਹਨ।

ਸੁਧੀਰ ਸੂਰੀ ਨੂੰ ਤੁਰੰਤ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਹੈ। ਉਨ੍ਹਾਂ ਨੂੰ ਪੰਜਾਬ ਪੁਲਿਸ ਤੋਂ ਸੁਰੱਖਿਆ ਵੀ ਮਿਲੀ ਹੋਈ ਹੈ। ਸੁਧੀਰ ਸੂਰੀ ਦਾ ਨਾਂ ਪਿਛਲੇ ਦਿਨੀਂ ਵਿਵਾਦਾਂ ਵਿੱਚ ਵੀ ਆ ਚੁੱਕਾ ਹੈ। ਪਿਛਲੇ ਸਾਲ ਜੁਲਾਈ ਵਿਚ ਉਸ ਨੂੰ ਇਕ ਭਾਈਚਾਰੇ ਪ੍ਰਤੀ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਸੀ।

Exit mobile version