The Khalas Tv Blog Punjab ਫਿਰੋਜ਼ਪੁਰ ’ਚ ਵੱਡੀ ਗੈਂਗਵਾਰ! ਇਕ ਨੌਜਵਾਨ ਦੀ ਮੌਤ; 5 ਭੈਣਾਂ ਦਾ ਇਕਲੌਤਾ ਭਰਾ, 18 ਦਿਨ ਪਹਿਲਾਂ ਹੀ ਹੋਇਆ ਸੀ ਵਿਆਹ
Punjab

ਫਿਰੋਜ਼ਪੁਰ ’ਚ ਵੱਡੀ ਗੈਂਗਵਾਰ! ਇਕ ਨੌਜਵਾਨ ਦੀ ਮੌਤ; 5 ਭੈਣਾਂ ਦਾ ਇਕਲੌਤਾ ਭਰਾ, 18 ਦਿਨ ਪਹਿਲਾਂ ਹੀ ਹੋਇਆ ਸੀ ਵਿਆਹ

ਫ਼ਿਰੋਜ਼ਪੁਰ: ਫ਼ਾਜ਼ਿਲਕਾ ਰੋਡ ’ਤੇ ਗੈਂਗਵਾਰ ਦੀ ਖ਼ਬਰ ਆ ਰਹੀ ਹੈ। ਇਸ ਦੌਰਾਨ ਇੱਕ ਨੌਜਵਾਨ ਦੀ ਮੌਤ ਹੋਈ ਹੈ। ਜਾਣਕਾਰੀ ਮੁਤਾਬਕ ਫ਼ਿਰੋਜ਼ਪੁਰ-ਫ਼ਾਜ਼ਿਲਕਾ ਰੋਡ ’ਤੇ ਇੱਕ ਕਾਰ ਵਿੱਚ ਸਵਾਰ ਤਿੰਨ ਵਿਅਕਤੀਆਂ ’ਤੇ ਪਿੱਛਿਓਂ ਆ ਰਹੇ ਬਦਮਾਸ਼ਾਂ ਨੇ ਗੋਲ਼ੀਆਂ ਚਲਾ ਦਿੱਤੀਆਂ। ਇਸ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ ਜੋ 5 ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਕਰੀਬ 18 ਦਿਨ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ।

ਦੱਸਿਆ ਦਾ ਰਿਹਾ ਹੈ ਕਿ ਅਗਲੀ ਕਾਰ ਵਿੱਚ ਸਵਾਰ ਤਿੰਨੇ ਵਿਅਕਤੀ ਅਦਾਲਤ ਵਿੱਚ ਪੇਸ਼ੀ ਦੌਰਾਨ ਆਪਣੇ ਦੋਸਤ ਨੂੰ ਮਿਲਣ ਤੋਂ ਬਾਅਦ ਫ਼ਿਰੋਜ਼ਪੁਰ ਛਾਉਣੀ ਤੋਂ ਵਾਪਸ ਆ ਰਹੇ ਸਨ। ਇਸੇ ਦੌਰਾਨ ਪਿੱਛਿਓਂ ਆ ਰਹੀ ਦੂਜੀ ਕਾਰ ਵਿੱਚ ਸਵਾਰ ਵਿਅਕਤੀਆਂ ਨੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਕਾਰਨ ਲਵਪ੍ਰੀਤ ਸਿੰਘ ਉਰਫ਼ ਆਕਾਸ਼ ਨੂੰ ਗੋਲੀ ਲੱਗ ਗਈ। ਬਾਅਦ ਵਿਚ ਇਸ ਨੌਜਵਾਨ ਦੀ ਮੌਤ ਹੋ ਗਈ ਹੈ।

ਇਸ ਹਾਦਸੇ ਵਿੱਚ ਲਵਪ੍ਰੀਤ ਸਿੰਘ ਦੇ ਨਾਲ ਸਵਾਰ ਦੋ ਵਿਅਕਤੀਆਂ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਨੇੜੇ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਮ੍ਰਿਤਕ ਅਕਾਸ਼ ਦੇ ਪਿਤਾ ਨੇ ਦੱਸਿਆ ਕਿ ਪੁਲਿਸ ਹਮਲਾਵਰਾਂ ਖਿਲਾਫ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰੇ ਅਤੇ ਸਾਨੂੰ ਇਨਸਾਫ ਦਿਵਾਇਆ ਜਾਵੇ। ਪੁਲਿਸ ਦਾ ਕਹਿਣਾ ਹੈ ਕਿ ਇਹ ਗੈਂਗ ਵਾਰ ਦਾ ਮਾਮਲਾ ਜਾਪਦਾ ਹੈ ਕਿਉਂਕਿ ਦੋਵਾਂ ਧਿਰਾਂ ਵਿੱਚ ਪਹਿਲਾਂ ਹੀ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਇਨ੍ਹਾਂ ਧਿਰਾਂ ਦੀ ਆਪਸ ਵਿੱਚ ਦੁਸ਼ਮਣੀ ਸੀ।

ਜ਼ਖਮੀ ਨੌਜਵਾਨ ਮਹਿੰਦਰ ਨੇ ਦੱਸਿਆ ਕਿ ਹਮਲਾਵਰਾਂ ਨਾਲ ਸਾਡੀ ਪੁਰਾਣੀ ਰੰਜ਼ਿਸ਼ ਚੱਲ ਰਹੀ ਹੈ, ਅੱਜ ਅਸੀਂ ਆਪਣੇ ਇੱਕ ਦੋਸਤ ਨੂੰ ਮਿਲਣ ਤੋਂ ਬਾਅਦ ਫ਼ਿਰੋਜ਼ਪੁਰ ਛਾਉਣੀ ਤੋਂ ਆ ਰਹੇ ਸੀ ਤਾਂ ਇਨ੍ਹਾਂ ਹਮਲਾਵਰਾਂ ਨੇ ਆਪਣੀ ਕਾਰ ਸਾਡੇ ਪਿੱਛੇ ਖੜ੍ਹੀ ਕਰ ਦਿੱਤੀ ਅਤੇ ਸਾਡੇ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

Exit mobile version