The Khalas Tv Blog India ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਮੌਤ: ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ ਮ੍ਰਿਤਕ…
India International Punjab

ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਮੌਤ: ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ ਮ੍ਰਿਤਕ…

Death of a Punjabi youth in America: He was a resident of Hoshiarpur;

Death of a Punjabi youth in America: He was a resident of Hoshiarpur;

ਅਮਰੀਕਾ ਦੇ ਇੰਡੀਆਨਾ ਵਿੱਚ ਇੱਕ ਸੜਕ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਵਰਿੰਦਰ ਸਿੰਘ (20) ਵਾਸੀ ਪਿੰਡ ਜਹੂਰਾ ਜ਼ਿਲ੍ਹਾ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਮ੍ਰਿਤਕ ਸਾਈਕਲ ‘ਤੇ ਕੰਮ ਤੋਂ ਘਰ ਪਰਤ ਰਿਹਾ ਸੀ। ਇਸ ਦੌਰਾਨ ਹਾਈਵੇਅ ‘ਤੇ ਇਕ ਕਾਰ ਦੀ ਟੱਕਰ ਹੋ ਗਈ। ਜਿਸ ‘ਚ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਬੀਤੇ ਦਿਨ ਜਦੋਂ ਵਰਿੰਦਰ ਸਿੰਘ ਕੰਮ ਤੋਂ ਸਾਈਕਲ ‘ਤੇ ਵਾਪਸ ਨਿਕਲਿਆ ਤੇ ਮਿਸਵਾਕ ਵਿਖੇ ਹਾਈਵੇ ‘ਤੇ ਪਿਛੋਂ ਆਈ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ , ਜਿਸ ਕਾਰਨ ਮੌਕੇ ‘ਤੇ ਹੀ ਵਰਿੰਦਰ ਸਿੰਘ ਦੀ ਮੌਤ ਹੋ ਗਈ। ਵਰਿੰਦਰ ਅਜੇ ਕੁਆਰਾ ਸੀ। ਵਰਿੰਦਰ ਸਿੰਘ ਦੀ ਮੌਤ ਦੀ ਖਬਰ ਮਿਲਣ ਤੇ ਪਿੰਡ ਜਹੂਰਾ ‘ਚ ਭਾਰੀ ਸੋਗ ਪਾਇਆ ਜਾ ਰਿਹਾ ਹੈ।

ਵਰਿੰਦਰ ਸਿੰਘ ਪਰਿਵਾਰ ਵਿੱਚ ਸਭ ਤੋਂ ਛੋਟਾ ਸੀ ਅਤੇ ਉਸਦਾ ਵੱਡਾ ਭਰਾ ਪੁਰਤਗਾਲ ਵਿੱਚ ਹੈ। ਵਰਿੰਦਰ ਦੇ ਪਿਤਾ ਦੀ 6 ਸਾਲ ਪਹਿਲਾਂ ਮੌਤ ਹੋ ਗਈ ਸੀ ਅਤੇ ਵਰਿੰਦਰ ਸਿੰਘ 60 ਲੱਖ ਰੁਪਏ ਲਗਾ ਕੇ 11 ਮਹੀਨੇ ਪਹਿਲਾਂ ਅਮਰੀਕਾ ਚਲਾ ਗਿਆ ਸੀ। ਪਰਿਵਾਰ ਨੇ ਕੇਂਦਰ ਸਰਕਾਰ ਨੂੰ ਉਸ ਦੀ ਲਾਸ਼ ਅਮਰੀਕਾ ਤੋਂ ਲਿਆਉਣ ਦੀ ਅਪੀਲ ਕੀਤੀ ਹੈ।

Exit mobile version