Punjab

ਦਵਾਈ ਲੈ ਕੇ ਘਰ ਪਰਤ ਰਹੇ ਪਿਓ-ਪੁੱਤ ਨਾਲ ਵਾਪਰਿਆ ਇਹ ਭਾਣਾ , ਪਰਿਵਾਰ ‘ਚ ਸੋਗ ਦੀ ਲਹਿਰ

Death of father-son in a road accident mourning in the family

ਸ਼੍ਰੀ ਮੁਕਤਸਰ ਸਾਹਿਬ  : ਸੂਬੇ ‘ਚ ਆਏ ਦਿਨ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾ ਨਾਂ ਗਵਾ ਚੁੱਕੇ ਹਨ। ਇਸੇ ਦੌਰਾਨ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਸੰਗੂਧੌਣ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕ ਸੜਕ ਹਾਦਸੇ ‘ਚ ਪਿਓ-ਪੁੱਤ ਦੀ ਮੌ ਤ ਹੋ ਗਈ ਹੈ।

ਜਾਣਕਾਰੀ ਅਨੁਸਾਰ ਪਿੰਡ ਸੰਗੂਧੌਣ ਨੇੜੇ ਬਠਿੰਡਾ ਰੋਡ ’ਤੇ ਕਾਰ ਨਾਲ ਹੋਈ ਟੱਕਰ ’ਚ ਮੋਟਰਸਾਈਕਲ ਸਵਾਰ ਪਿਓ-ਪੁੱਤਰ ਦੀ ਮੌਤ ਹੋ ਗਈ। ਹਾਦਸੇ ਮਗਰੋਂ ਮੋਟਰਸਾਈਕਲ ਨੂੰ ਅੱਗ ਲੱਗ ਗਈ। ਮ੍ਰਿਤਕਾਂ ਦੀ ਪਛਾਣ ਕ੍ਰਿਸ਼ਨ ਕੁਮਾਰ ਤੇ ਉਸ ਦੇ ਪੁੱਤਰ ਵਕੀਲ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਕ੍ਰਿਸ਼ਨ ਕੁਮਾਰ ਅਤੇ ਉਸ ਦਾ ਬੇਟਾ ਵਕੀਲ ਸਿੰਘ ਵਾਸੀ ਪਿੰਡ ਕੋਟਲੀ ਅਬਲੂ ਦੁਪਹਿਰ ਕਰੀਬ 12 ਵਜੇ ਸ੍ਰੀ ਮੁਕਤਸਰ ਸਾਹਿਬ ਤੋਂ ਦਵਾਈ ਲੈ ਕੇ ਮੋਟਰਸਾਈਕਲ ’ਤੇ ਪਿੰਡ ਪਰਤ ਰਹੇ ਸਨ। ਜਦੋਂ ਉਹ ਪਿੰਡ ਸੰਗੂਧੌਣ ਨਜ਼ਦੀਕ ਪੁੱਜੇ ਤਾਂ ਸਾਹਮਣੇ ਤੋਂ ਆ ਰਹੀ ਐਕਸ ਯੂਵੀ ਕਾਰ ਉਨ੍ਹਾਂ ਦੇ ਮੋਟਰਸਾਈਕਲ ਨਾਲ ਟਕਰਾ ਗਈ। ਕਾਰ ’ਚ ਪੰਜ ਵਿਅਕਤੀ ਸਵਾਰ ਸੀ। ਇਸ ਹਾਦਸੇ ਵਿੱਚ ਕਾਰ ਵੀ ਨੁਕਸਾਨੀ ਗਈ।

ਹਾਦਸੇ ’ਚ ਮੋਟਰਸਾਈਕਲ ਸਵਾਰ ਕ੍ਰਿਸ਼ਨ ਕੁਮਾਰ  ਤੇ ਵਕੀਲ ਸਿੰਘ  ਗੰਭੀਰ ਜ਼ਖ਼ਮੀ ਹੋ ਗਏ। ਰਾਹੀਗਰਾਂ ਨੇ ਉਨ੍ਹਾਂ ਨੂੰ ਮੁਕਤਸਰ ਦੇ ਸਰਕਾਰੀ ਹਸਪਤਾਲ ’ਚ ਪਹੁੰਚਾਇਆ ਗਿਆ ਜਿੱਥੇ ਦੋਵਾਂ ਦੀ ਮੌਤ ਹੋ ਗਈ। ਵਕੀਲ ਸਿੰਘ ਦਾ ਬੀਤੀ 7 ਦਸੰਬਰ ਨੂੰ ਹੀ ਵਿਆਹ ਹੋਇਆ ਸੀ। ਵਕੀਲ ਸਿੰਘ ਡਾਕ ਵਿਭਾਗ ’ਚ ਪੋਸਟਮੈਨ ਵਜੋਂ ਸੇਵਾਵਾਂ ਨਿਭਾਅ ਰਿਹਾ ਸੀ। ਉਧਰ ਦੋਵਾਂ ਦੀ ਮੌਤ ਕਾਰਨ ਪਿੰਡ ’ਚ ਸੋਗ ਫੈਲ ਗਿਆ।ਪੁਲਿਸ ਨੇ ਕਾਰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।