ਪੰਜਾਬ ਵਿੱਚ ਵਗ ਰਹੇ ਨ ਸ਼ਿਆਂ ਦੇ ਛੇਵੇਂ ਦਰਿਆ ਨੇ ਸੂਬੇ ਦੀ ਨੌਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਵਿੱਚ ਨ ਸ਼ਾ ਸਰਾਪ(Drug overdose death) ਬਣਿਆ ਹੋਇਆ ਹੈ। ਪੰਜਾਬ ਦੀ ਜਵਾਨੀ ਨੂੰ ਨ ਸ਼ਿਆਂ ਨੇ ਆਪਣੇ ਜਾਲ ’ਚ ਜਕੜਿਆ ਹੋਇਆ ਹੈ। ਪੰਜਾਬ ਵਿੱਚ ਨ ਸ਼ੇ ਦੀ ਓਵਰਡੋਜ਼ ਮੌ ਤਾਂ ਦੀ ਗਿਣਤੀ ਲਗਾਤਰ ਵੱਧ ਰਹੀ ਹੈ। ਨ ਸ਼ੇ ਕਾਰਨ ਲੋਕਾਂ ਦੇ ਘਰ ਉਜੜ ਰਹੇ ਹਨ, ਇਸ ਦੀ ਤਾਜ਼ਾ ਮਿਸਾਲ ਪਿੰਡ ਸਹਾਏਪੁਰ ਤੋਂ ਸਾਹਮਣੇ ਆਈ ਹੈ।
ਪਿੰਡ ਮੁਸਤਫਾਬਾਦ ਜੱਟਾਂ ਕੋਲੋਂ ਲੰਘਦੀ ਅਪਰਬਾਰੀ ਦੋਆਬ ਨਹਿਰ ਦੇ ਕੰਢਿਓਂ ਇਕ ਨੌਜਵਾਨ ਦੀ ਲਾ ਸ਼ ਮਿਲੀ ਹੈ, ਜਿਸ ਦੀ ਮੌ ਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਦੱਸੀ ਜਾ ਰਹੀ ਹੈ। ਮ੍ਰਿ ਤਕ ਦੀ ਪਛਾਣ ਪਿੰਡ ਸਹਾਏਪੁਰ ਦੇ ਸਾਬਕਾ ਸਰਪੰਚ ਤਜਿੰਦਰਜੀਤ ਸਿੰਘ ਉਰਫ਼ ਜੋਧਾ ਵਜੋਂ ਹੋਈ ਹੈ, ਜੋ ਇਕਲੌਤਾ ਪੁੱਤਰ ਸੀ। ਥਾਣਾ ਤਿੱਬੜ ਦੀ ਮੁਖੀ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਮ੍ਰਿ ਤਕ ਦੀ ਮਾਤਾ ਗੁਰਦੀਪ ਕੌਰ ਨੇ ਪੁਲੀਸ ਨੂੰ ਦੱਸਿਆ ਕਿ 24 ਸਤੰਬਰ ਨੂੰ ਨਿਸ਼ਾਨ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਚੋਪੜਾ ਉਸ ਦੇ ਪੁੱਤਰ ਨੂੰ ਬਾਹਰ ਘੁੰਮਣ ਦੀ ਗੱਲ ਆਖ ਕੇ ਆਪਣੇ ਨਾਲ ਲੈ ਗਿਆ ਸੀ।
ਜਦੋਂ ਉਸ ਦਾ ਲੜਕਾ ਘਰ ਨਾ ਆਇਆ ਤਾਂ ਉਨ੍ਹਾਂ ਭਾਲ ਸ਼ੁਰੂ ਕੀਤੀ। ਕੱਲ੍ਹ ਦੇਰ ਸ਼ਾਮ ਉਨ੍ਹਾਂ ਨੂੰ ਪਤਾ ਲੱਗਾ ਕਿ ਮੁਸਤਫਾਬਾਦ ਜੱਟਾਂ ਲਾਗੇ ਨਹਿਰ ਦੇ ਕਿਨਾਰੇ ਇੱਕ ਲਾਸ਼ ਪਈ ਹੈ। ਜਦੋਂ ਉਸ ਨੇ ਮੌਕੇ ’ਤੇ ਜਾ ਕੇ ਵੇਖਿਆ ਤਾਂ ਲਾਸ਼ ਤਜਿੰਦਰਜੀਤ ਦੀ ਸੀ। ਇਸ ਦੌਰਾਨ ਮ੍ਰਿ ਤਕ ਦੀ ਮਾਤਾ ਨੇ ਦੋਸ਼ ਲਾਇਆ ਕਿ ਨਿਸ਼ਾਨ ਸਿੰਘ ਨੇ ਉਸ ਦੇ ਪੁੱਤਰ ਦੇ ਨ ਸ਼ੇ ਦੀ ਓਵਰਡੋਜ਼ ਵਾਲਾ ਟੀਕਾ ਲਗਾਇਆ ਹੈ।
ਜਿਸ ਕਾਰਨ ਤਜਿੰਦਰਜੀਤ ਦੀ ਮੌ ਤ ਹੋ ਗਈ। ਥਾਣਾ ਤਿੱਬੜ ਦੇ ਮੁਖੀ ਅਮਨਦੀਪ ਕੌਰ ਨੇ ਦੱਸਿਆ ਕਿ ਮਿ ਤ੍ਰਕ ਦੀ ਮਾਤਾ ਦੇ ਬਿਆਨਾਂ ’ਤੇ ਨਿਸ਼ਾਨ ਸਿੰਘ ਵਿਰੁੱਧ ਕੇਸ ਦਰਜ ਕਰ ਲਿਆ ਹੈ।
ਨੌਜਵਾਨਾਂ ਦਾ ਨਸ਼ਿਆਂ ਦੀ ਦਲਦਲ ਦੇ ਵਿੱਚ ਫਸਣਾ ਚਿੰਤਾ ਦਾ ਵਿਸ਼ਾ ਹੈ। ਇਸ ਦਾ ਮੁੱਖ ਕਾਰਨ ਸਰਕਾਰਾਂ ਦੀ ਕੁੰਭਕਰਨੀ ਨੀਂਦ, ਵੱਧ ਰਹੀ ਬੇਰੁਜ਼ਗਾਰੀ, ਗਾਇਕਾਂ ਵੱਲੋਂ ਨਸ਼ਿਆਂ ਪ੍ਰਤੀ ਉਤਸ਼ਾਹਿਤ ਕਰਨਾ ਆਦਿ ਹਨ। ਜ਼ਰੂਰਤ ਹੈ ਕਿ ਸਰਕਾਰਾਂ ਇਸ ਸਬੰਧੀ ਠੋਸ ਕਦਮ ਚੁੱਕਣ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ। ਨਸ਼ੇ ਨਾਲ ਬਰਬਾਦੀ ਦੀਆਂ ਕਈ ਉਦਾਹਰਣਾਂ ਦੇ ਬਾਵਜੂਦ ਕਈ ਲੋਕ ਇਸ ਦਾ ਸ਼ਿਕਾਰ ਹੋ ਰਹੇ ਹਨ। ਬੀਤੇ ਦਿਨਾਂ ਵਿਚ ਨਕਲੀ ਸ਼ਰਾਬ ਦੀ ਤਸਕਰੀ ਕਾਰਨ ਕਈ ਅਣਆਈਆਂ ਮੌਤਾਂ ਵੀ ਹੋਈਆਂ ਹਨ। ਸਾਰੀਆਂ ਸੰਸਥਾਵਾਂ ਅਤੇ ਨੌਜਵਾਨਾਂ ਨੂੰ ਇੱਕਜੁਟ ਹੋਣ ਦੀ ਲੋੜ ਹੈ ਤਾਂ ਜੋ ਲੋਕਾਂ ਨੂੰ ਖਾਸਕਰ ਨੌਜਵਾਨਾਂ ਨੂੰ ਇਸ ਦੇ ਜਾਨਲੇਵਾ ਸਿੱਟਿਆਂ ਤੋਂ ਜਾਣੂ ਕਰਾਇਆ ਜਾਵੇ। ਪੰਜਾਬ ਦੇ ਵਿਕਾਸ ਲਈ ਨਸ਼ਿਆਂ ਦੀ ਰੋਕਥਾਮ ਜ਼ਰੂਰੀ ਹੈ। ਇਸ ਲਈ ਸਰਕਾਰ ਨੂੰ ਗੰਭੀਰਤਾ ਨਾਲ ਨਸ਼ਾ ਰੋਕੂ ਕਦਮ ਚੁੱਕਣੇ ਚਾਹੀਦੇ ਹਨ।