Punjab

ਲੋਕਾਂ ਦੇ ਦਰਸ਼ਨਾਂ ਲਈ ਰੱਖੀ ਗਈ ਪ੍ਰਕਾਸ਼ ਸਿੰਘ ਬਾਦਲ ਦੀ ਦੇਹ , ਸ਼ਰਧਾਂਜਲੀ ਦੇਣ ਲਈ ਆਗੂਆਂ ਸਮੇਤ ਪਹੁੰਚ ਰਹੇ ਨੇ ਲੋਕ…

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ  ( Shiromani Akali Dal )   ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ  ( Former Chief Minister Parkash Singh Badal )  ਦਾ ਦਿਹਾਂਤ ਹੋ ਗਿਆ। ਬਾਦਲ ਦੀ ਮ੍ਰਿਤਕ ਦੇਹ ਪਾਰਟੀ ਦੇ ਚੰਡੀਗੜ੍ਹ ਵਿਚਲੇ ਸੈਕਟਰ 28 ਸਥਿਤ ਦਫ਼ਤਰ ਵਿਚ ਲੋਕਾਂ ਦੇ ਅੰਤਿਮ ਦਰਸ਼ਨਾਂ ਲਈ ਰੱਖੀ ਗਈ ਹੈ।

 

ਇਸੇ ਦੌਰਾਨ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ਵਿੱਚ ਲੋਕਾਂ ਦੀ ਭੀੜ ਲੱਗੀ ਹੋਈ ਹੈ। ਕਈ ਸਿਆਸੀ ਆਗੂਆਂ ਸਮੇਤ ਸੂਬੇ ਤੋਂ ਦੂਰ ਦੂਰ ਤੋਂ ਲੋਕ ਪਹੁੰਚ ਰਹੇ ਹਨ। ਸਾਬਕਾ ਕੈਬਿਨੇਟ ਮੰਤਰੀ ਬਿਕਰਮ ਮਜੀਠੀਆ ਅਤੇ ਸਾਬਕਾ ਖ਼ਜਾਨਾ ਮੰਤਰੀ ਅਤੇ ਬੀਜੇਪੀ ਆਗੂ ਮਨਪ੍ਰੀਤ ਬਾਦਲ ਸਮੇਤ ਹੋਰ ਕਈ ਲੀਡਰ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਹਨ।

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ 27 ਅਪਰੈਲ ਨੂੰ ਬਾਅਦ ਦੁਪਹਿਰ ਇਕ ਵਜੇ ਪਿੰਡ ਬਾਦਲ ਵਿੱਚ ਹੋਵੇਗਾ। ਉਹਨਾਂ ਦੀ ਮ੍ਰਿਤਕ ਦੇਹ ਨੂੰ ਰਾਜਪੁਰਾ,ਪਟਿਆਲਾ ,ਸੰਗਰੂਰ,ਬਰਨਾਲਾ,ਰਾਮਪੂਰਾ ਫੂਲ,ਬਠਿੰਡਾ ਤੋਂ ਹੁੰਦੇ ਹੋਏ ਬਾਦਲ ਪਿੰਡ ਲਿਜਾਇਆ ਜਾਵੇਗਾ। ਕੱਲ ਇੱਕ ਵਜੇ ਉਥੇ ਅੰਤਮ ਸਸਕਾਰ ਕੀਤਾ ਜਾਵੇਗਾ।

ਦੱਸ ਦਈਏ ਕਿ ਬੀਤੇ ਕੱਲ੍ਹ ਦੇਰ ਸ਼ਾਮ ਪ੍ਰਕਾਸ਼ ਸਿੰਘ ਬਾਦਲ ਨੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਸ਼ਾਮ ਵੇਲੇ 95 ਸਾਲ ਦੀ ਉਮਰ ਵਿੱਚ ਅੰਤਿਮ ਸਾਹ ਲਏ। ਪਿਛਲੇ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।