The Khalas Tv Blog India ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ
India International Punjab

ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

ਦੇਸ਼ਾਂ ‘ਚ ਵਸਦੇ ਪੰਜਾਬੀ ਨੌਜਵਾਨਾਂ ਦੇ ਆਏ ਦਿਨ ਮੌਤਾਂ ਦੇ ਸਿਲਸਿਲੇ ਵੱਧਦੇ ਹੀ ਜਾ ਰਹੇ ਹਨ। ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ਵਿਚ ਜਾ ਪੈਂਦੇ ਹਨ।

ਅਜਿਹਾ ਹੀ ਮਾਮਲਾ ਅੱਜ ਅਮਰੀਕਾ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਗਈ। ਜ਼ਿਲ੍ਹਾ ਕਪੂਰਥਲਾ ਨਾਲ ਸਬੰਧਤ ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਮੌਤ ਹੋ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਨਡਾਲਾ ਦੇ ਨੇੜਲੇ ਪਿੰਡ ਬੂਲੇਵਾਲ ਦੇ ਨੌਜਵਾਨ ਸਿਮਰਨਜੀਤ ਸਿੰਘ ਪੁੱਤਰ ਜਸਪਾਲ ਸਿੰਘ ਦੀ ਅਮਰੀਕਾ ਚ ਨਿਊਜਰਸੀ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਇਸ ਘਟਨਾ ਦੀ ਖ਼ਬਰ ਮਿਲਦਿਆਂ ਹੀ ਇਲਾਕੇ ਵਿਚ ਸੋਗ ਦੀ ਲਹਿਰ ਹੈ।

Exit mobile version