The Khalas Tv Blog India ਯੂਰਪ ਜਾਂਦੇ ਸਮੇਂ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਇਹ ਕੁਝ, ਇਲਾਕੇ ‘ਚ ਸੋਗ ਦੀ ਲਹਿਰ
India International Punjab

ਯੂਰਪ ਜਾਂਦੇ ਸਮੇਂ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਇਹ ਕੁਝ, ਇਲਾਕੇ ‘ਚ ਸੋਗ ਦੀ ਲਹਿਰ

Death of Punjabi youth due to heart attack while going to Europe

ਯੂਰਪ ਜਾਂਦੇ ਸਮੇਂ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ , ਇਲਾਕੇ 'ਚ ਸੋਗ ਦੀ ਲਹਿਰ

ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth)  ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ( Death of a Punjabi youth) ਵਿਚ ਜਾ ਪੈਂਦੇ ਹਨ।

ਇਸੇ ਦੌਰਾਨ ਵਿਦੇਸ਼ ਜਾ ਰਹੇ ਕਪੂਰਥਲਾ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਮੌਤ ਹੋਣ ਦੀ ਦੁਖਦਾਇਕ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਯੂਰਪ ਜਾ ਰਹੇ ਕਪੂਰਥਲਾ ਦੇ ਕਸਬਾ ਨਡਾਲਾ ਦੇ 43 ਸਾਲਾ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਵਿੰਦਰਜੀਤ ਸਿੰਘ ਉਰਫ਼ ਬਬਲੂ ਵਾਲੀਆ ਪੁੱਤਰ ਡਾ. ਗੁਰਮੀਤ ਸਿੰਘ ਵਾਲੀਆ ਵਜੋਂ ਹੋਈ ਹੈ।

ਇਸ ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਛੋਟੇ ਭਰਾ ਡਾ. ਅਮਰਜੀਤ ਸਿੰਘ ਵਾਲੀਆ ਅਤੇ ਮੋਹਣਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਮੇਰਾ ਭਰਾ ਗੁਰਵਿੰਦਰਜੀਤ ਸਿੰਘ ਉਰਫ਼ ਬਬਲੂ ਵਾਲੀਆ ਪੁੱਤਰ ਡਾ. ਗੁਰਮੀਤ ਸਿੰਘ ਵਾਲੀਆ ਵਾਸੀ ਨਡਾਲਾ ਚੰਗੇ ਭਵਿੱਖ ਲਈ ਯੂਰਪ ਜਾਣ ਲਈ ਨਿਕਲਿਆ ਸੀ ਅਤੇ ਸਰਬੀਆ ਦੇਸ਼ ਪੁਹੰਚ ਚੁੱਕਿਆ ਸੀ। ਬੀਤੀ 28 ਨਵੰਬਰ ਨੂੰ ਭਰਾ ਦੇ ਗੁਰੱਪ ਮੈਂਬਰਾਂ ਦਾ ਫੋਨ ਆਇਆ ਕਿ ਤੁਹਾਡੇ ਭਰਾ ਨੂੰ ਹਾਰਟ ਅਟੈਕ ਆ ਚੁੱਕਾ ਹੈ, ਉਸ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਸ ਦੀ ਹਾਲਤ ਬਹੁਤ ਗੰਭੀਰ ਹੈ।

ਇਸ ‘ਤੋਂ ਤੋਂ ਬਾਅਦ ਮੰਗਲਵਾਰ ਨੂੰ ਫਿਰ ਇਕ ਫੋਨ ਆਇਆ ਕਿ ਗੁਰਵਿੰਦਰਜੀਤ ਸਿੰਘ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਭਰਾ ਗੁਰਵਿੰਦਰਜੀਤ ਸਿੰਘ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਤੋਂ ਬਾਅਦ ਹੀ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਕਤ ਵਿਅਕਤੀ ਦੀ ਇਸ ਬੇਵਕਤ ਹੋਈ ਮੌਤ ਨੂੰ ਲੈ ਕੇ ਇਲਾਕੇ ‘ਚ ਸੋਗ ਦਾ ਮਾਹੌਲ ਬਣ ਗਿਆ ਹੈ।

Exit mobile version