‘ਦ ਖ਼ਾਲਸ ਬਿਊਰੋ:- ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਚਤਿੰਨ ਸਿੰਘ ਸਮਾਓ ਦਾ 80 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਹ ਬਠਿੰਡਾ ਸੰਸਦੀ ਹਲਕੇ ਤੋਂ ਮੈਂਬਰ ਪਾਰਲੀਮੈਂਟ ਰਹੇ ਸਨ ਅਤੇ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਵੀ ਰਹੇ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਪਿੰਡ ਸਮਾਓ ’ਚ ਕੀਤਾ ਜਾਵੇਗਾ।

Comments are closed.