Punjab

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਨਾਲ ਹੋਇਆ ਇਹ ਮਾੜਾ ਕਾਰਾ , ਪਿੰਡ ‘ਚ ਸੋਗ ਦੀ ਲਹਿਰ

Death of youth due to drug overdose, mourning movement in the village

ਮਾਨਸਾ : ਪੰਜਾਬ ਵਿਚ ਨੌਜਵਾਨ ਦੀਨੋ-ਦਿਨ ਨਸ਼ਿਆਂ ‘ਚ ਰੁਲਦੇ ਜਾ ਰਹੇ ਹਨ। ਸੂਬੇ ਵਿੱਚ ਵਗ ਰਹੇ ਨ ਸ਼ਿਆਂ ਦੇ ਛੇਵੇਂ ਦਰਿਆ ਨੇ ਸੂਬੇ ਦੀ ਨੌਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਵਿੱਚ ਨ ਸ਼ਾ ਸਰਾਪ(Drug overdose death) ਬਣਿਆ ਹੋਇਆ ਹੈ। ਪੰਜਾਬ ਦੀ ਜਵਾਨੀ ਨੂੰ ਨ ਸ਼ਿਆਂ ਨੇ ਆਪਣੇ ਜਾਲ ’ਚ ਜਕੜਿਆ ਹੋਇਆ ਹੈ। ਪੰਜਾਬ ਵਿੱਚ ਨ ਸ਼ੇ ਦੀ ਓਵਰਡੋਜ਼ ਮੌ ਤਾਂ ਦੀ ਗਿਣਤੀ ਲਗਾਤਰ ਵੱਧ ਰਹੀ ਹੈ। ਨ ਸ਼ੇ ਕਾਰਨ ਲੋਕਾਂ ਦੇ ਘਰ ਉਜੜ ਰਹੇ ਹਨ, ਇਸਦਾ ਤਾਜ਼ਾ ਮਾਮਲਾ ਮਾਨਸਾ ਤੋਂ ਸਾਹਮਣੇ ਆਇਆ ਹੈ ਜਿੱਥੇ 27 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ।

ਜਾਣਕਾਰੀ ਅਨੁਸਾਰ ਸ਼ਹਿਰ ਦੇ ਵਾਰਡ ਨੰਬਰ 9 ਵਾਸੀ ਕੁਲਦੀਪ ਕੁਮਾਰ ਦੀ ਲਾਸ਼ ਦੇਰ ਸ਼ਾਮ ਸ਼ਹਿਰ ਦੇ ਖਾਲਸਾ ਸਕੂਲ ਦੇ ਗਰਾਉਂਡ ਵਿਚੋਂ ਮਿਲੀ ਹੈ। ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਸਿਵਿਲ ਹਸਪਤਾਲ ਲਿਜਾਇਆ ਗਿਆ। ਮ੍ਰਿਤਕ ਲੜਕੇ ਦੇ ਮਾਮਾ ਬੁੱਧ ਰਾਮ ਨੇ ਕੁਲਦੀਪ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਣ ਦੀ ਪੁਸ਼ਟੀ ਕੀਤੀ ਹੈ। ਪਰਿਵਾਰ ਵੱਲੋਂ ਲਾਸ਼ ਨੂੰ ਸਿਵਲ ਹਸਪਤਾਲ ਵਿੱਚ ਰੱਖ ਕੇ ਡੀਸੀ ਦਫ਼ਤਰ ਦੇ ਬਾਹਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪਰਿਵਾਰ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਅਤੇ ਪੁਲੀਸ ਪ੍ਰਸ਼ਾਸਨ ਅਤੇ ਸਰਕਾਰ ਕੁੰਭਕਰਨ ਦੀ ਨੀਂਦ ਸੁੱਤੀ ਪਈ ਹੈ। ਪਹਿਲਾਂ ਵੀ ਕੁਲਦੀਪ ਦਾ ਵੱਡਾ ਭਰਾ ਨਸ਼ੇ ਦਾ ਸ਼ਿਕਾਰ ਹੋ ਚੁੱਕਾ ਸੀ ਤੇ ਹੁਣ ਕੁਲਦੀਪ ਨੂੰ ਵੀ ਨਸ਼ਾ ਲੈ ਕੇ ਬੈਠ ਗਿਆ।

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਕੁਲਦੀਪ ਦਾ ਵੱਡਾ ਭਰਾ ਵੀ ਨਸ਼ੇ ਦਾ ਸ਼ਿਕਾਰ ਹੋ ਚੁੱਕਾ ਸੀ ਤੇ ਹੁਣ ਕੁਲਦੀਪ ਨੂੰ ਵੀ ਨਸ਼ੇ ਦੀ ਭੇਟ ਚੜ ਗਿਆ। ਕੁਲਦੀਪ ਦੀ ਮਾਤਾ ਸ਼ਿਮਲਾ ਦੇਵੀ ਅਤੇ ਭੈਣ ਰੀਤੂ ਨੇ ਕਿਹਾ ਕਿ ਸਰਕਾਰ ਪਰਿਵਾਰ ਦੀ ਆਰਥਿਕ ਮਦਦ ਕਰੇ ਅਤੇ ਨਸ਼ੇ ਦੇ ਸੌਦਾਗਰਾਂ ਨੂੰ ਗ੍ਰਿਫਤਾਰ ਕਰੇ, ਤਾਂ ਹੀ ਉਹ ਧਰਨਾ ਦੇਣਗੇ।