Punjab

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਨਾਲ ਹੋਇਆ ਇਹ ਕਾਰਾ, ਘਰ ‘ਚ ਵਿਛੇ ਸੱਥਰ

Death of youth due to drug overdose

ਕੋਟਕਪੂਰਾ : ਪੰਜਾਬ ਵਿੱਚ ਵਗ ਰਹੇ ਨ ਸ਼ਿਆਂ ਦੇ ਛੇਵੇਂ ਦਰਿਆ ਨੇ ਸੂਬੇ ਦੀ ਨੌਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਵਿੱਚ ਨ ਸ਼ਾ ਸਰਾਪ(Drug overdose death) ਬਣਿਆ ਹੋਇਆ ਹੈ। ਪੰਜਾਬ ਦੀ ਜਵਾਨੀ ਨੂੰ ਨ ਸ਼ਿਆਂ ਨੇ ਆਪਣੇ ਜਾਲ ’ਚ ਜਕੜਿਆ ਹੋਇਆ ਹੈ। ਪੰਜਾਬ ਵਿੱਚ ਨ ਸ਼ੇ ਦੀ ਓਵਰਡੋਜ਼ ਮੌਤਾਂ ਦੀ ਗਿਣਤੀ ਲਗਾਤਰ ਵੱਧ ਰਹੀ ਹੈ। ਨ ਸ਼ੇ ਕਾਰਨ ਲੋਕਾਂ ਦੇ ਘਰ ਉਜੜ ਰਹੇ ਹਨ, ਇਸ ਦੀ ਤਾਜ਼ਾ ਖ਼ਬਰ ਕੋਟਕਪੂਰਾ ਦੇ ਜਲਾਲੇਆਣਾ ਰੋਡ ’ਤੇ ਸਥਿਤ ਰਿਸ਼ੀ ਨਗਰ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ।

ਉਸ ਦੀ ਮ੍ਰਿਤਕ ਦੇਹ ਕੋਲ ਸਰਿੰਜ ਵੀ ਬਰਾਮਦ ਹੋਈ ਹੈ। ਇਹ ਇਕ ਹਫ਼ਤੇ ਦੌਰਾਨ ਦੂਜੀ ਮੌਤ ਹੈ। ਇਸ ਨੌਜਵਾਨ ਦੀ ਪਛਾਣ 28 ਸਾਲਾ ਗਗਨਦੀਪ ਵਜੋਂ ਹੋਈ ਹੈ। ਉਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਨਸ਼ਾ ਕਰਨ ਦਾ ਆਦੀ ਸੀ ਤੇ ਨਸ਼ੇ ਦੇ ਓਵਰਡੋਜ਼ ਕਰ ਕੇ ਉਸ ਦੀ ਮੌਤ ਹੋ ਗਈ।

ਉੱਥੇ ਹੀ ਪੁਲਿਸ ਦੀ ਕਹਿਣਾ ਹੈ ਕਿ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਤੋਂ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ। ਜਾਣਕਾਰੀ ਅਨੁਸਾਰ ਅੱਜ ਤੜਕੇ ਮੁਹੱਲੇ ਦੇ ਕੁਝ ਲੋਕਾਂ ਨੇ ਇਸ ਨੌਜਵਾਨ ਨੂੰ ਬੇਸੁਧ ਪਏ ਦੇਖਿਆ ਤੇ ਪੁਲਿਸ ਨੂੰ ਸੂਚਨਾ ਦਿੱਤੀ। ਲੋਕਾਂ ਨੇ ਮੰਗ ਕੀਤੀ ਕਿ ਸਰਕਾਰ ਤੇ ਪੁਲਿਸ ਨਸ਼ਿਆਂ ਨੂੰ ਰੋਕਣ ਲਈ ਸੁਹਿਰਦ ਯਤਨ ਕਰਨ।

ਨੌਜਵਾਨਾਂ ਦਾ ਨਸ਼ਿਆਂ ਦੀ ਦਲਦਲ ਦੇ ਵਿੱਚ ਫਸਣਾ ਚਿੰਤਾ ਦਾ ਵਿਸ਼ਾ ਹੈ। ਇਸ ਦਾ ਮੁੱਖ ਕਾਰਨ ਸਰਕਾਰਾਂ ਦੀ ਕੁੰਭਕਰਨੀ ਨੀਂਦ, ਵੱਧ ਰਹੀ ਬੇਰੁਜ਼ਗਾਰੀ, ਗਾਇਕਾਂ ਵੱਲੋਂ ਨਸ਼ਿਆਂ ਪ੍ਰਤੀ ਉਤਸ਼ਾਹਿਤ ਕਰਨਾ ਆਦਿ ਹਨ। ਜ਼ਰੂਰਤ ਹੈ ਕਿ ਸਰਕਾਰਾਂ ਇਸ ਸਬੰਧੀ ਠੋਸ ਕਦਮ ਚੁੱਕਣ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਪੰਜਾਬ ਦੀ ਜਵਾਨੀ ਨੂੰ ਬਚਾਇਆ ਜਾ ਸਕੇ।

ਸਾਰੀਆਂ ਸੰਸਥਾਵਾਂ ਅਤੇ ਨੌਜਵਾਨਾਂ ਨੂੰ ਇੱਕਜੁਟ ਹੋਣ ਦੀ ਲੋੜ ਹੈ ਤਾਂ ਜੋ ਲੋਕਾਂ ਨੂੰ ਖਾਸਕਰ ਨੌਜਵਾਨਾਂ ਨੂੰ ਇਸ ਦੇ ਜਾਨਲੇਵਾ ਸਿੱਟਿਆਂ ਤੋਂ ਜਾਣੂ ਕਰਾਇਆ ਜਾਵੇ। ਪੰਜਾਬ ਦੇ ਵਿਕਾਸ ਲਈ ਨਸ਼ਿਆਂ ਦੀ ਰੋਕਥਾਮ ਜ਼ਰੂਰੀ ਹੈ। ਇਸ ਲਈ ਸਰਕਾਰ ਨੂੰ ਗੰਭੀਰਤਾ ਨਾਲ ਨਸ਼ਾ ਰੋਕੂ ਕਦਮ ਚੁੱਕਣੇ ਚਾਹੀਦੇ ਹਨ।