Manoranjan Punjab

ਸਿੱਧੂ ਮੂਸੇਵਾਲਾ ਦੇ ਖ਼ਾਸ ਮਿੱਤਰ ਨੂੰ ਜਾਨੋਂ ਮਾਰਨ ਦੀ ਧਮਕੀ, ਅਦਾਲਤ ਤੋਂ ਕੀਤੀ ਸੁਰੱਖਿਆ ਦੀ ਮੰਗ

Death Threats Target Sidhu Moose Wala Close Friend Jaskaran Singh Grewal

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਖ਼ਾਸ ਮਿੱਤਰ ਜਸਕਰਨ ਸਿੰਘ ਗਰੇਵਾਲ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਜਸਕਰਨ ਸਿੰਘ ਗਰੇਵਾਲ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕਰਦਿਆਂ ਪਟੀਸ਼ਨ ਪਾਈ ਹੈ।

ਜਾਣਕਾਰੀ ਮੁਤਾਬਕ ਜਸਟਿਸ ਜਸਜੀਤ ਸਿੰਘ ਬੇਦੀ ਨੇ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਪੁਲਿਸ ਨੂੰ ਜਸਕਰਨ ਸਿੰਘ ਗਰੇਵਾਲ ਨੂੰ ਦੋ ਹਥਿਆਰਬੰਦ ਸੁਰੱਖਿਆ ਮੁਲਾਜ਼ਮ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਪਟੀਸ਼ਨ ਵਿੱਚ ਕਿਹਾ ਜਸਕਰਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਕਰੀਬੀ ਦੋਸਤ ਸੀ।

ਇਸ ਦੌਰਾਨ ਮਈ 2022 ਵਿੱਚ ਮੂਸੇਵਾਲਾ ਦੇ ਕਤਲ ਤੋਂ ਕੁਝ ਦਿਨ ਬਾਅਦ ਜਸਕਰਨ ਨੂੰ ਇੰਗਲੈਂਡ ਭੇਜਿਆ ਗਿਆ ਸੀ। ਹਾਲ ਹੀ ਵਿੱਚ ਕਿਸੇ ਨੇ ਇੱਕ ਪਿਸਤੌਲ ਦੇ ਇਮੋਜੀ ਦੇ ਨਾਲ, “You next” ਕਮੈਂਟ ਰਾਹੀ ਧਮਕੀ ਦਿੱਤੀ ਕੀਤਾ। ਹਾਈਕੋਰਟ ਨੇ ਸੁਰੱਖਿਆ ਦੇ ਹੁਕਮ ਦੇਣ ਦੇ ਨਾਲ ਹੀ ਪੰਜਾਬ ਪੁਲਿਸ ਤੋਂ ਵੀ ਜਵਾਬ ਮੰਗਿਆ ਹੈ।

ਯਾਦ ਰਹੇ 2022 ਵਿੱਚ 29 ਮਈ ਨੂੰ 28 ਸਾਲਾ ਸਿੱਧੂ ਮੂਸੇਵਾਲਾ ਨੂੰ ਮਾਨਸਾ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹਾਲੇ ਤਕ ਇਸ ਕਤਲ ਦੇ ਮਾਮਲੇ ਵਿੱਚ ਕੋਈ ਇਨਸਾਫ ਨਹੀਂ ਹੋਇਆ ਹੈ। ਮਾਮਲੇ ਵਿੱਚ ਹਾਲੇ ਤਕ ਤਰੀਕਾਂ ਪੈ ਰਹੀਆਂ ਹਨ।