‘ਦ ਖ਼ਾਲਸ ਬਿਊਰੋ :- ਅਮਰੀਕਾ-ਕੈਨੇਡਾ ਸਰਹੱਦ ਨੇੜੇ ਮ੍ਰਿਤ ਕ ਮਿਲੇ ਚਾਰ ਭਾਰਤੀ ਨਾਗਰਿਕਾਂ ਦੀ ਪਛਾਣ ਹੋ ਗਈ ਹੈ। ਕੈਨੇਡੀਅਨ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਿਵਾਰ ਪਿਛਲੇ ਕੁੱਝ ਸਮੇਂ ਤੋਂ ਦੇਸ਼ ਵਿੱਚ ਸੀ ਅਤੇ ਕੋਈ ਉਨ੍ਹਾਂ ਨੂੰ ਸਰਹੱਦ ‘ਤੇ ਲੈ ਗਿਆ ਸੀ। ਉਨ੍ਹਾਂ ਨੇ ਇਸ ਨੂੰ ਮਨੁੱਖੀ ਤਸਕਰੀ ਮਾਮਲਾ ਹੋਣ ਦਾ ਸ਼ੱਕ ਜਤਾਇਆ ਹੈ। ਮੈਨੀਟੋਬਾ ਦੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ ਰਨ ਵਾਲਿਆਂ ਦੀ ਪਛਾਣ 39 ਸਾਲਾ ਜਗਦੀਸ਼ ਬਲਦੇਵਭਾਈ ਪਟੇਲ, 37 ਸਾਲਾ ਵੈਸ਼ਾਲੀਬੇਨ ਜਗਦੀਸ਼ ਕੁਮਾਰ ਪਟੇਲ, 11 ਸਾਲਾ ਵਿਹੰਗੀ ਜਗਦੀਸ਼ਕੁਮਾਰ ਪਟੇਲ ਅਤੇ ਤਿੰਨ ਸਾਲਾ ਧਰਮਿਕ ਜਗਦੀਸ਼ ਕੁਮਾਰ ਪਟੇਲ ਵਜੋਂ ਹੋਈ ਹੈ। ਇਹ ਸਾਰੇ ਇੱਕੋ ਪਰਿਵਾਰ ਦੇ ਮੈਂਬਰ ਸਨ, ਜੋ 19 ਜਨਵਰੀ ਨੂੰ ਕੈਨੇਡਾ-ਅਮਰੀਕਾ ਸਰਹੱਦ ਤੋਂ ਕਰੀਬ 12 ਮੀਟਰ ਦੂਰ ਐਮਰਸਨ, ਮੈਨੀਟੋਬਾ ਨੇੜੇ ਮ੍ਰਿ ਤਕ ਮਿਲੇ ਸਨ।