The Khalas Tv Blog Punjab ਕਰਜ਼ੇ ਤੋਂ ਪ੍ਰੇਸ਼ਾਨ ਹੋਏ ਇੱਕ ਹੋਰ ਕਿਸਾਨ ਨੇ ਸਲਫਾਸ ਖਾ ਕੇ ਕੀਤੀ ਖੁਦਕੁਸ਼ੀ
Punjab

ਕਰਜ਼ੇ ਤੋਂ ਪ੍ਰੇਸ਼ਾਨ ਹੋਏ ਇੱਕ ਹੋਰ ਕਿਸਾਨ ਨੇ ਸਲਫਾਸ ਖਾ ਕੇ ਕੀਤੀ ਖੁਦਕੁਸ਼ੀ

‘ਦ ਖ਼ਾਲਸ ਬਿਊਰੋ :- ਬਠਿੰਡਾ ਦੇ ਕਸਬੇ ਭਗਤਾ ਭਾਈ ਦੇ ਨੇੜਲੇ ਪਿੰਡ ਦਿਆਲਪੁਰਾ ਮਿਰਜਾ ਦੇ ਵਸਨੀਕ ਕਿਸਾਨ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਸਲਫਾਸ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਕਿਸਾਨ ਕਰਨੈਲ ਸਿੰਘ (65) ਪੁੱਤਰ ਚੰਨਣ ਸਿੰਘ 6 ਏਕੜ ਜ਼ਮੀਨ ਦਾ ਮਾਲਕ ਸੀ, ਜਿਸ ਵਿੱਚੋਂ 4 ਏਕੜ ਜ਼ਮੀਨ ਪਹਿਲਾਂ ਹੀ ਵਿਕ ਚੁੱਕੀ ਸੀ, ਪਰ ਇਸ ਦੇ ਬਾਵਜੂਦ ਕਰਨੈਲ ਸਿੰਘ ਦੇ ਸਿਰ ਕਰੀਬ ਸਾਢੇ 9 ਲੱਖ ਰੁਪਏ ਕਰਜ਼ਾ ਸੀ।

ਮ੍ਰਿਤਕ ਕਿਸਾਨ ਦੇ ਪੁੱਤਰਾਂ ਗੁਰਮੀਤ ਸਿੰਘ ਤੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਕਰਜ਼ੇ ਦੀ ਪ੍ਰੇਸ਼ਾਨਿਆਂ ਕਾਰਨ ਉਨ੍ਹਾਂ ਦੇ ਪਿਤਾ ਨੇ ਜ਼ਹਿਰੀਲੀ ਚੀਜ਼ ਖਾ ਲਈ। ਉਸ ਨੂੰ ਇਲਾਜ ਲਈ ਬਠਿੰਡਾ ਦੇ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ ਪਰ ਉਥੇ ਜਾ ਕੇ ਉਸ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦਾ ਸਰਕਾਰੀ ਹਸਪਤਾਲ ਬਠਿੰਡਾ ਵਿੱਚ ਪੋਸਟ ਮਾਰਟਮ ਕਰਨ ਤੋਂ ਬਾਅਦ ਲਾਸ਼ ਵਾਰਸਾਂ ਨੂੰ ਦੇ ਦਿੱਤੀ ਗਈ ਹੈ।

Exit mobile version