The Khalas Tv Blog Punjab ਬੇਅਦਬੀ ਮਾਮਲਾ : ਡੇਰਾ ਪ੍ਰੇਮੀਆਂ ਦੇ ਹੱਕ ‘ਚ ਆਇਆ ਫ਼ੈਸਲਾ
Punjab

ਬੇਅਦਬੀ ਮਾਮਲਾ : ਡੇਰਾ ਪ੍ਰੇਮੀਆਂ ਦੇ ਹੱਕ ‘ਚ ਆਇਆ ਫ਼ੈਸਲਾ

‘ਦ ਖ਼ਾਲਸ ਬਿਊਰੋ :- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਨਾਲ ਸਬੰਧਿਤ ਵਿਵਾਦਤ ਪੋਸਟਰ ਮਾਮਲੇ ਵਿੱਚ ਅੱਜ ਚਾਰ ਡੇਰਾ ਪ੍ਰੇਮੀਆਂ ਨੂੰ ਜ਼ਮਾਨਤ ਮਿਲ ਗਈ ਹੈ। ਇਸ ਨਾਲ ਇਨ੍ਹਾਂ ਡੇਰਾ ਪ੍ਰੇਮੀਆਂ ਦੀ ਰਿਹਾਈ ਦਾ ਰਸਤਾ ਸਾਫ਼ ਹੋ ਗਿਆ ਹੈ। ਇਸ ਜ਼ਮਾਨਤ ਦੇ ਨਾਲ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਐੱਸਆਈਟੀ ਨੂੰ ਵੱਡਾ ਝਟਕਾ ਲੱਗਿਆ ਹੈ। ਫ਼ਰੀਦਕੋਟ ਅਦਾਲਤ ਨੇ ਚਾਰ ਡੇਰਾ ਪ੍ਰੇਮੀਆਂ ਸ਼ਕਤੀ ਸਿੰਘ, ਰਣਜੀਤ ਸਿੰਘ, ਬਲਜੀਤ ਸਿੰਘ ਅਤੇ ਸੁਖਜਿੰਦਰ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਇਹ ਚਾਰੇ ਡੇਰਾ ਪ੍ਰੇਮੀ ਫ਼ਰੀਦਕੋਟ ਜੇਲ੍ਹ ਵਿੱਚ ਬੰਦ ਸਨ।

1 ਜੂਨ, 2015 ਨੂੰ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਕੀਤਾ ਗਿਆ ਸੀ। 12 ਅਕਤੂਬਰ, 2015 ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਫਟੇ ਹੋਏ ਅੰਗ ਨੇੜੇ ਦੇ ਬਰਗਾੜੀ ਪਿੰਡ ਦੇ ਗੁਰਦੁਆਰੇ ਦੇ ਸਾਹਮਣੇ ਖਿੱਲਰੇ ਪਏ ਮਿਲੇ ਸਨ। ਇਸ ਕਾਰਨ ਇੱਥੇ ਭਾਰੀ ਵਿਰੋਧ ਪ੍ਰਦਰਸ਼ਨ ਹੋਇਆ, ਜਿਸ ਵਿੱਚ ਬਹਿਬਲ ਕਲਾਂ ਵਿਖੇ ਦੋ ਸਿੱਖ ਪ੍ਰਦਰਸ਼ਨਕਾਰੀ ਮਾਰੇ ਗਏ ਅਤੇ ਉਸ ਤੋਂ ਬਾਅਦ ਬੁਰਜ ਜਵਾਹਰ ਸਿੰਘ ਵਾਲਾ ਵਿਖੇ 16 ਜੂਨ, 2016 ਨੂੰ ਡੇਰਾ ਪੈਰੋਕਾਰ ਦੀ ਹੱਤਿਆ ਕੀਤੀ ਗਈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡਾ ਫੈਸਲਾ ਸੁਣਾਉਂਦੇ ਹਏ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਤਿਆਰ ਕੀਤੀ ਗਈ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੀ ਰਿਪੋਰਟ ਨੂੰ ਰੱਦ ਕਰ ਦਿੱਤਾ ਸੀ।

Exit mobile version