Punjab

ਡੱਲੇਵਾਲ ਦੇ ਮਾਮਲੇ ‘ਤੇ ਅੱਜ ਆ ਸਕਦਾ ਫੈਸਲਾ

ਬਿਉਰੋ ਰਿਪੋਰਟ –  ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ‘ਤੇ ਅੱਜ ਸੁਣਵਾਈ ਹੋਵੇਗੀ। ਇਸ ‘ਤੇ ਅਦਾਲਤ ਅੱਜ ਆਪਣਾ ਫੈਸਲਾ ਦੇ ਸਕਦੀ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇੱਕ ਸਟੇਟਸ ਰਿਪੋਰਟ ਦਾਇਰ ਕੀਤੀ ਗਈ ਸੀ। ਪੁਲਿਸ ਨੇ ਕਿਹਾ ਸੀ ਕਿ ਡੱਲੇਵਾਲ ਹਿਰਾਸਤ ਵਿੱਚ ਨਹੀਂ ਹੈ ਅਤੇ ਉਨ੍ਹਾਂ ਨੂੰ ਪਟਿਆਲਾ ਦੇ ਇੱਕ ਹਸਪਤਾਲ ਵਿੱਚ ਰੱਖਿਆ ਗਿਆ ਹੈ। ਉਸ ਸਮੇਂ ਅਦਾਲਤ ਨੇ ਹੁਕਮ ਦਿੱਤਾ ਸੀ ਕਿ ਡੱਲੇਵਾਲ ਨੂੰ ਪਰਿਵਾਰਕ ਮੈਂਬਰਾਂ ਨਾਲ ਮਿਲਣ ਦੀ ਇਜਾਜ਼ਤ ਦਿੱਤੀ ਜਾਵੇ।

ਇਹ ਵੀ ਪੜ੍ਹੋ – ਪੰਜਾਬ ‘ਚ ਅੱਜ ਗਰਮੀ ਤੋਂ ਮਿਲ ਸਕਦੀ ਥੋੜੀ ਰਾਹਤ