India

ਅਰਵਿੰਦ ਕੇਜਰੀਵਾਲ ਦੀਆਂ ਨਹੀਂ ਘਟ ਰਹੀਆਂ ਪਰੇਸ਼ਾਨੀਆਂ, ਫਿਰ ਲੱਗਾ ਝਟਕਾ

ਦਿੱਲੀ ਹਾਈਕੋਰਟ ਨੇ ਸ਼ਰਾਬ ਨੀਤੀ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ।ਕਰੀਬ ਢਾਈ ਘੰਟੇ ਤੱਕ ਚੱਲੀ ਬਹਿਸ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਉਹ ਜ਼ਮਾਨਤ ਪਟੀਸ਼ਨ ‘ਤੇ 29 ਜੁਲਾਈ ਨੂੰ ਸੁਣਵਾਈ ਕਰੇਗੀ।

ਸੀਬੀਆਈ ਵੱਲੋਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਜਸਟਿਸ ਨੀਨਾ ਬਾਂਸਲ ਕ੍ਰਿਸ਼ਨਾ ਦੀ ਅਦਾਲਤ ਵਿੱਚ ਸੁਣਵਾਈ ਦੌਰਾਨ ਕੇਜਰੀਵਾਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਲੋਕਾਂ ਦੇ ਚੁਣੇ ਹੋਏ ਮੁੱਖ ਮੰਤਰੀ ਹਨ, ਅੱਤਵਾਦੀ ਨਹੀਂ।

ਸਿੰਘਵੀ ਨੇ ਅਦਾਲਤ ਵਿੱਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਹਾਲ ਹੀ ‘ਚ ਇਮਰਾਨ ਖਾਨ ਨੂੰ ਰਿਹਾਅ ਕੀਤਾ ਗਿਆ ਸੀ, ਪਰ ਉਨ੍ਹਾਂ ਨੂੰ ਇਕ ਹੋਰ ਮਾਮਲੇ ‘ਚ ਫਿਰ ਗ੍ਰਿਫਤਾਰ ਕੀਤਾ ਗਿਆ ਸੀ। ਸਾਡੇ ਦੇਸ਼ ਵਿੱਚ ਅਜਿਹਾ ਨਹੀਂ ਹੋ ਸਕਦਾ।

ਨਿਊਜ਼ ਵੈੱਬਸਾਈਟ ਬਾਰ ਐਂਡ ਬੈਂਚ ਮੁਤਾਬਕ ਸੀਬੀਆਈ ਦੇ ਵਕੀਲ ਡੀਪੀ ਸਿੰਘ ਨੇ ਕਿਹਾ ਕਿ ਕੇਜਰੀਵਾਲ ਨੂੰ ਜ਼ਮਾਨਤ ਮਿਲਦੀ ਹੈ ਤਾਂ ਉਹ ਜਾਂਚ ਨੂੰ ਪ੍ਰਭਾਵਿਤ ਕਰ ਸਕਦੇ ਹਨ। ਇੱਥੇ ਹਰ ਕੋਈ ਜਾਣਦਾ ਹੈ ਕਿ ਦੇਸ਼ ਵਿੱਚ ਜਾਂਚ ਕਿਵੇਂ ਪ੍ਰਭਾਵਿਤ ਹੁੰਦੀ ਹੈ।

ਇਹ ਵੀ ਪੜ੍ਹੋ –  ਕਿਸਾਨਾਂ ਤੇ ਪੁਲਿਸ ‘ਚ ਬਣੀ ਸਹਿਮਤੀ, ਸ਼ੰਭੂ ਜਾਣ ਲਈ ਦਿੱਤਾ ਰਸਤਾ