‘ਦ ਖ਼ਾਲਸ ਬਿਊਰੋ :- ਬਲਾਤ ਕਾਰੀ ਅਤੇ ਕਾ ਤਲ ਡੇਰਾ ਮੁਖੀ ਰਾਮ ਰਹੀਮ ਨੂੰ ਅੱਜ ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਦੇ ਕ ਤਲ ਮਾਮਲੇ ਵਿੱਚ ਪੰਚਕੂਲਾ ਸੀਬੀਆਈ ਦੀ ਅਦਾਲਤ ਵਿੱਚ ਸਜ਼ਾ ਸੁਣਾਈ ਜਾਵੇਗੀ । ਅਦਾਲਤ ਨੇ ਆਪਣੀ ਪਿਛਲੀ ਸੁਣਵਾਈ ਵਿੱਚ ਡੇਰਾ ਮੁਖੀ ਰਾਮ ਰਹੀਮ ਸਮੇਤ 5 ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ। ਡੇਰਾ ਮੁਖੀ ਸਨੌਰ ਜੇਲ੍ਹ ਵਿੱਚ ਬੰਦ ਹੈ ਅਤੇ ਉਸਦੀ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਹੋਵੇਗੀ ਜਦਕਿ ਬਾਕੀ ਚਾਰ ਮੁਲਜ਼ਮ ਅਦਾਲਤ ਵਿੱਚ ਪੇਸ਼ ਕੀਤੇ ਜਾਣਗੇ।
ਪੰਚਕੂਲਾ ਵਿੱਚ ਮੌਜੂਦ ਪੁਲਿਸ ਪ੍ਰਸ਼ਾਸਨ ਵੱਲੋਂ ਹਾਲਾਤ ਕੰਟਰੋਲ ਵਿੱਚ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਆਈਟੀਬੀਪੀ ਦੇ ਜਵਾਨ, ਹਰਿਆਣਾ ਪੁਲਿਸ ਨੂੰ ਸੁਰੱਖਿਆ ਦੇ ਮੱਦੇਨਜ਼ਰ ਤਾਇਨਾਤ ਕੀਤਾ ਗਿਆ ਹੈ। ਪੰਚਕੂਲਾ ਅਦਾਲਤ ਨੂੰ ਪੁਲਿਸ ਵੱਲੋਂ ਬੈਰੀਕੇਡ ਲਾ ਕੇ ਪੂਰੀ ਤਰ੍ਹਾਂ ਕਵਰ ਕੀਤਾ ਗਿਆ ਹੈ। ਪੁਲਿਸ ਵੱਲੋਂ ਵਾਟਰ ਕੈਨਨ ਦੀਆਂ ਗੱਡੀਆਂ ਦਾ ਇੰਤਜ਼ਾਮ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪੁਲਿਸ ਵੱਲੋਂ ਇਸ ਵਾਰ ਸਖ਼ਤ ਸੁਰੱਖਿਆ ਪ੍ਰਬੰਧ ਕਰਨ ਦਾ ਇੱਕ ਠੋਸ ਕਾਰਨ ਇਹ ਵੀ ਹੈ ਕਿ ਜਦੋਂ ਅਗਸਤ 2017 ਵਿੱਚ ਰਾਮ ਰਹੀਮ ਨੂੰ ਸਾਧਵੀਆਂ ਦੇ ਬਲਾਤ ਕਾਰ ਮਾਮਲੇ ਵਿੱਚ ਸਜ਼ਾ ਸੁਣਾਈ ਗਈ ਸੀ ਤਾਂ ਸਾਧ ਦੇ ਚੇਲਿਆਂ ਨੇ ਪੰਚਕੂਲਾ ‘ਚ ਪਹੁੰਚ ਕੇ ਵੱਡਾ ਹੰਗਾਮਾ ਕਰ ਦਿੱਤਾ ਸੀ, ਉਨ੍ਹਾਂ ਵੱਲੋਂ ਅਗਜ਼ਨੀ ਨੂੰ ਅੰਜ਼ਾਮ ਦਿੱਤਾ ਗਿਆ, ਤੋੜਫੋੜ ਕੀਤੀ ਗਈ, ਖੂਨ-ਖਰਾਬਾ ਕੀਤਾ ਗਿਆ। ਇਸ ਘਟਨਾ ਵਿੱਚ ਡੇਰੇ ਦੇ ਚੇਲਿਆਂ ਸਮੇਤ ਕਈ ਲੋਕਾਂ ਦੀ ਮੌਤ ਵੀ ਹੋ ਗਈ ਸੀ।
ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਨੂੰ 10 ਜੁਲਾਈ 2002 ਨੂੰ ਚਾਰ ਹਮ ਲਾਵਰਾਂ ਨੇ ਗੋ ਲੀਆਂ ਮਾਰ ਕੇ ਕ ਤਲ ਕਰ ਦਿੱਤਾ ਸੀ। ਰਾਮ ਰਹੀਮ ਨੂੰ ਸ਼ੱਕ ਸੀ ਕਿ ਕੁਰੂਕਸ਼ੇਤਰ ਦਾ ਵਸਨੀਕ ਰਣਜੀਤ ਸਿੰਘ ਹੀ ਉਸ ਵਿਰੁੱਧ ਗੁੰਮਨਾਮ ਚਿੱਠੀਆਂ ਲਿਖ ਰਿਹਾ ਹੈ, ਜਿਨ੍ਹਾਂ ਵਿੱਚ ਡੇਰੇ ਦੀਆਂ ਸਾਧਵੀਆਂ ਨਾਲ ਬਲਾਤਕਾਰ ਕਰਨ ਦਾ ਖ਼ਾਸ ਤੌਰ ’ਤੇ ਜ਼ਿਕਰ ਕੀਤਾ ਗਿਆ। ਇਸ ਮਗਰੋਂ ਰਾਮ ਰਹੀਮ ਨੇ ਰਣਜੀਤ ਸਿੰਘ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਘੜੀ ਅਤੇ ਉਸ ਦੇ ਇਸ਼ਾਰੇ ’ਤੇ ਰਣਜੀਤ ਸਿੰਘ ਕਤਲ ਕਰ ਦਿਤਾ ਗਿਆ।
ਰਾਮ ਰਹੀਮ ਬਲਾਤ ਕਾਰ ਦੇ ਮਾਮਲੇ ਵਿੱਚ ਸਾਲ 2017 ਤੋਂ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਜੇਲ੍ਹ ਦੌਰਾਨ ਹੀ ਉਨ੍ਹਾਂ ਨੂੰ ਪੱਤਰਕਾਰ ਛੱਤਰਪਤੀ ਮਾਮਲੇ ਵਿੱਚ ਵੀ ਸਜ਼ਾ ਸੁਣਾਈ ਗਈ ਸੀ। ਹੁਣ ਇੱਕ ਹੋਰ ਮਾਮਲੇ ਵਿੱਚ ਉਨ੍ਹਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਦੇ ਕ ਤਲ ਮਾਮਲੇ ਵਿੱਚ ਰਾਮ ਰਹੀਮ ਨੂੰ ਦੋਸ਼ੀ ਠਹਿਰਾਉਣ ਵਿੱਚ ਉਸ ਦੇ ਡਰਾਈਵਰ ਖੱਟਾ ਸਿੰਘ ਦੀ ਗਵਾਹੀ ਬੇਹੱਦ ਅਹਿਮ ਸਾਬਤ ਹੋਈ।