The Khalas Tv Blog India 7 ਗੇੜਾਂ ਦੀ ਵੋਟਿੰਗ ਤੋਂ ਬਾਅਦ ਫੈਸਲੇ ਦਾ ਸਮਾਂ, ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ
India Lok Sabha Election 2024 Punjab

7 ਗੇੜਾਂ ਦੀ ਵੋਟਿੰਗ ਤੋਂ ਬਾਅਦ ਫੈਸਲੇ ਦਾ ਸਮਾਂ, ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਤੋਂ ਸ਼ੁਰੂ

ਲੋਕ ਸਭਾ ਚੋਣਾਂ 2024 ਦੀ ਲੰਬੀ ਪ੍ਰਕਿਰਿਆ ਤੋਂ ਬਾਅਦ ਸਭ ਦੀਆਂ ਨਜ਼ਰਾਂ ਅੱਜ ਹੋਣ ਵਾਲੇ ਫੈਸਲੇ ‘ਤੇ ਟਿਕੀਆਂ ਹੋਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ ਅਨੁਸਾਰ, 543 ਲੋਕ ਸਭਾ ਸੀਟਾਂ ਵਿੱਚੋਂ 542 ਲਈ ਵੋਟਾਂ ਦੀ ਗਿਣਤੀ ਮੰਗਲਵਾਰ ਸਵੇਰੇ 8 ਵਜੇ ਸ਼ੁਰੂ ਹੋਵੇਗੀ।

ਪੰਜਾਬ ਵਿੱਚ ਬਹੁਕੋਣਾ ਮੁਕਾਬਲਾ ਨਜ਼ਰ ਆ ਰਿਹਾ ਹੈ। ਸੂਬੇ ਵਿੱਚ ਭਾਜਪਾ, ਸ਼੍ਰੋਮਣੀ ਅਕਾਲੀ ਦਲ, ਕਾਂਗਰਸ, ਆਮ ਆਦਮੀ ਪਾਰਟੀ ਤੇ ਬਸਪਾ ਆਪਣੀ ਆਪਣੀ ਜਿੱਤ ਦੇ ਦਾਅਵੇ ਕਰ ਰਹੀਆਂ ਹਨ।  ਇਸ ਦੇ ਨਾਲ ਹੀ, ਹਰੇਕ ਜ਼ਿਲ੍ਹੇ ਵਿੱਚ, ਗਿਣਤੀ ਕੇਂਦਰਾਂ ਦੀ ਸੁਰੱਖਿਆ ਲਈ 450 ਤੋਂ ਵੱਧ ਪੁਲਿਸ ਅਤੇ ਕੇਂਦਰੀ ਸੁਰੱਖਿਆ ਏਜੰਸੀਆਂ ਦੇ ਕਰਮਚਾਰੀ ਤਾਇਨਾਤ ਕੀਤੇ ਗਏ ਹਨ।  ਹਰੇਕ ਗਿਣਤੀ ਕੇਂਦਰ ‘ਤੇ ਸੁਪਰਵਾਈਜ਼ਰ, ਮਾਈਕ੍ਰੋ ਅਬਜ਼ਰਵਰ ਅਤੇ ਸਹਾਇਕ ਸਟਾਫ਼ ਮੌਜੂਦ ਹੋਵੇਗਾ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਨਾ ਹੋਵੇ। ਉਮੀਦ ਹੈ ਕਿ ਦੁਪਹਿਰ ਤੱਕ ਚੋਣ ਨਤੀਜੇ ਸਪੱਸ਼ਟ ਹੋ ਜਾਣਗੇ।

 ਉੱਥੇ ਹੀ ਚੰਡੀਗੜ੍ਹ ਦੀ ਗੱਲ ਕਰੀਏ ਤਾਂ ਇੱਥੇ ਭਾਜਪਾ ਅਤੇ ਇੰਡੀਆਂ ਗਠਜੋੜ ਵਿਚਾਲੇ ਮੁਕਾਬਲਾ ਨਜ਼ਰ ਆ ਰਿਹਾ ਹੈ। ਚੰਡੀਗੜ੍ਹ ਲੋਕ ਸਭਾ ਸੀਟ ਇੱਕ ਹਾਈ ਪ੍ਰੋਫਾਈਲ ਸੀਟ ਹੈ ਜੋ ਅਕਸਰ ਸੁਰਖੀਆਂ ਵਿੱਚ ਰਹਿੰਦੀ ਹੈ। ਕਾਂਗਰਸ ਨੇ ਇਸ ਹਲਕੇ ਤੋਂ ਮਨੀਸ਼ ਤਿਵਾਰੀ  ਨੂੰ ਮੈਦਾਨ ਵਿੱਚ ਉਤਾਰਿਆ ਸੀ, ਜਦੋਂਕਿ ਸੰਜੇ ਟੰਡਨ ਭਾਰਤੀ ਜਨਤਾ ਪਾਰਟੀ ਵੱਲੋਂ ਚੋਣ ਲੜ ਰਹੇ ਸਨ। ਇਸ ਸੀਟ ਲਈ ਕੁੱਲ 19 ਉਮੀਦਵਾਰ ਚੋਣ ਮੈਦਾਨ ਵਿੱਚ ਸੀ।

 

Exit mobile version