‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਵਿਸ਼ਾਲ ਨਗਰ ਕੀਰਤਨ ਚੰਡੀਗੜ੍ਹ ਵਿੱਚ ਸਜਾਇਆ ਗਿਆ। ਚੰਡੀਗੜ੍ਹ ਦੇ ਸੈਕਟਰ 34-ਡੀ ‘ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਤੋਂ ਸ਼ੁਰੂ ਹੋ ਕੇ ਸੈਕਟਰ-8 ਵਿੱਚ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਸਮਾਪਤ ਹੋਵੇਗਾ। ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ ਅਤੇ ਨਗਰ ਕੀਰਤਨ ਦਾ ਥਾਂ-ਥਾਂ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਨਗਰ ਕੀਰਤਨ ਸੈਕਟਰ 33, 20, 21, 7,8, 19 ਅਤੇ 26 ਵਿੱਚੋਂ ਦੀ ਗੁਜ਼ਰਿਆ।
