ਬਿਉਰੋ ਰਿਪੋਰਟ : 15 ਫਰਵਰੀ ਨੂੰ ਦੀਪ ਸਿੱਧੂ ਦੀ ਪਹਿਲੀ ਬਰਸੀ ਸੀ । ਇਸ ਮੌਕੇ ਜਗਰਾਓ ਵਿੱਚ ਉਨ੍ਹਾਂ ਦੇ ਜੱਦੀ ਘਰ ਵਿੱਚ ਵੱਡਾ ਸਮਾਗਮ ਹੋਇਆ । ਇਸ ਦੌਰਾਨ ਜਿਸ ਥਾਂ ‘ਤੇ ਦੀਪ ਸਿੱਧੂ ਦੀ ਸਕਾਰਪੀਓ ਕਾਰ ਹਾਦਸੇ ਦਾ ਸ਼ਿਕਾਰ ਹੋਈ ਸੀ ਉੱਥੇ ਵੀ ਵੱਡੀ ਗਿਣਤੀ ਵਿੱਚ ਨੌਜਵਾਨ ਪਹੁੰਚੇ । ਸੋਨੀਪਤ ਦੇ KMP EXPRESS WAY ‘ਤੇ ਨੌਜਵਾਨਾਂ ਨੇ ਦੀਪ ਸਿੱਧੂ ਦੀ ਫੋਟੋ ਰੱਖ ਕੇ ਉਸ ਨੂੰ ਸ਼ਰਧਾਂਜਲੀ ਦਿੱਤੀ ਅਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ। ਜਿਸ ਤੋਂ ਬਾਅਦ ਸੋਨੀਪਤ ਪੁਲਿਸ ਨੇ ਨੌਜਵਾਨਾਂ ਦੇ ਖਿਲਾਫ ਕਰੜਾ ਐਕਸ਼ਨ ਲਿਆ ਹੈ ।
ਸੋਨੀਪਤ ਪੁਲਿਸ ਨੇ 10 ਨੌਜਵਾਨਾਂ ਖਿਲਾਫ਼ FIR ਦਰਜ ਕੀਤੀ
ਸੋਨੀਪਤ ਪੁਲਿਸ ਨੇ KMP EXPRESS WAY ‘ਤੇ ਖਾਲਿਸਤਾਨ ਦਾ ਨਾਅਰਾ ਲਗਾਉਣ ਵਾਲੇ 10 ਨੌਜਵਾਨਾਂ ਦੀ ਪਛਾਣ ਕਰ ਰਹੀ ਹੈ ਅਤੇ ਉਨ੍ਹਾਂ ਦੇ ਖਿਲਾਫ਼ IPC ਦੀ ਧਾਰਾ 153 A ਅਧੀਨ ਮਾਮਲਾ ਦਰਜ ਲਿਆ ਹੈ । ਪੁਲਿਸ ਦਾ ਦਾਅਵਾ ਹੈ ਕਿ ਇੰਨਾਂ ਨੌਜਵਾਨਾਂ ਵੱਲੋਂ ਖਾਲਿਸਤਾਨ ਦੇ ਨਾਅਰੇ ਲੱਗਾ ਕੇ ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਗਈ,ਮਾਹੌਲ ਖ਼ਰਾਬ ਕਰਨ ਦੀ ਸਾਜਿਸ਼ ਰਚੀ ਹੈ । ਨੌਜਵਾਨ ਦੇ ਨਾਅਰਿਆਂ ਦੀ ਵਜ੍ਹਾ ਕਰਕੇ ਸ਼ਾਂਤੀ ਭੰਗ ਹੋ ਸਕਦੀ ਸੀ ਇਸ ਲਈ ਉਨ੍ਹਾਂ ਖਿਲਾਫ਼ FIR ਦਰਜ ਕੀਤੀ ਗਈ ਹੈ । ਪੁਲਿਸ ਨੇ ਸਾਫ ਕਰ ਦਿੱਤਾ ਹੈ ਕਿ ਇੰਨ੍ਹਾਂ ਸਾਰੇ ਨੌਜਵਾਨਾਂ ਦੀ ਪਛਾਣ ਕਰ ਲਈ ਗਈ ਅਤੇ ਹੁਣ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ । ਦੱਸਿਆ ਜਾ ਰਿਹਾ ਹੈ ਕਿ KMP ‘ਤੇ ਸ਼ਰਧਾਂਜਲੀ ਦੇਣ ਲਈ ਪਹੁੰਚੇ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਵਰਕਰ ਸਨ ।
19 ਫਰਵਰੀ ਨੂੰ ਮੋਗਾ ਵਿੱਚ ਦੀਪ ਸਿੱਧੂ ਦੀ ਯਾਦ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਵੀ ਇੱਕ ਸਮਾਗਮ ਉਲੀਕਿਆ ਗਿਆ ਹੈ । ਜਿਸ ਵਿੱਚ ਉਨ੍ਹਾਂ ਵੱਲੋਂ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਆਉਣ ਦਾ ਸੱਦਾ ਦਿੱਤਾ ਗਿਆ ਹੈ । ਜਗਰਾਓ ਵਿੱਚ ਹੋਏ ਬਰਸੀ ਸਮਾਗਮ ਦੌਰਾਨ ਵੀ ਵੱਡੀ ਗਿਣਤੀ ਵਿੱਚ ਲੋਕ ਦੀਪ ਸਿੱਧੂ ਨੂੰ ਸ਼ਰਧਾਂਜਲੀ ਦੇਣ ਦੇ ਲਈ ਪਹੁੰਚੇ ਸਨ । ਸਮਾਗਮ ਵਿੱਚ ਬੋਲ ਦੇ ਹੋਏ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਏਜੰਸੀਆਂ ‘ਤੇ ਵੱਡਾ ਇਲਜ਼ਾਮ ਲਗਾਉਂਦੇ ਹੋਏ ਦਾਅਵਾ ਕੀਤਾ ਸੀ ਕਿ ਕੁਝ ਲੋਕਾਂ ਨੂੰ ਦੁਰਘਟਨਾ ਦਾ ਨਾਂ ਦੇਕੇ ਸ਼ਹੀਦ ਕਰ ਦਿੱਤਾ ਜਾਂਦਾ ਹੈ ਤਾਂ ਕੁਝ ਦਾ ਮੂੰਹ ਬੰਦ ਕਰਨ ਦੇ ਲਈ ਗੋਲੀਆਂ ਨਾਲ ਸਹਾਰਾ ਲਿਆ ਜਾਂਦਾ ਹੈ । ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੱਡਾ ਖੁਲਾਸਾ ਕਰਦੇ ਹੋਏ ਕਿਹਾ ਸੀ ਕਿ ਸਿੱਧੂ ਦਾ SYL ਗਾਣਾ ਏਜੰਸੀਆਂ ਦੀ ਨਜ਼ਰ ਵਿੱਚ ਆ ਗਿਆ ਸੀ । ਉਧਰ ਦੀਪ ਸਿੱਧੂ ਦੇ ਸਮਾਗਮ ਵਿੱਚ ਪਹੁੰਚੇ ਸਿਮਰਨਜੀਤ ਸਿੰਘ ਮਾਨ ਨੇ ਦੀਪ ਸਿੱਧੂ ਦੀ ਮੌਤ ਦੀ ਜਾਂਚ ਦੀ ਮੰਗ ਕੀਤੀ ਸੀ।